Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਲਗਾਤਾਰ ਠੋਸ ਉਪਰਾਲੇ: ਕੁਲਵੰਤ ਸਿੰਘ

5 ਸਕੂਲਾਂ ਵਿੱਚ 12 ਇੰਟਰਐਕਟਿਵ ਫਲੈਟ ਪੈਨਲ ਵਿਦਿਆਰਥੀਆਂ ਨੂੰ ਸਮਰਪਿਤ

Kulwant Singh Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 27 Mar 2026

Last updated on: Mar 27, 2026, 18:15 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਲਗਾਤਾਰ ਲੋਕ-ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਅਤੇ ਗਰੰਟੀਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਤੋਂ ਅੱਗੇ ਵੱਧਦਿਆਂ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਵੀ ਕੀਤੀ ਗਈ ਹੈ, ਜੋ ਆਪਣੇ ਆਪ ਵਿੱਚ ਦੇਸ਼ ਦੀ ਵਿਲੱਖਣ ਯੋਜਨਾ ਹੈ।

ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਵੱਖ ਵੱਖ ਸਕੂਲਾਂ ਵਿੱਚ ਇੰਟਰ ਐਕਟਿਵ ਫਲੈਟ ਪੈਨਲਾਂ ਦੀ ਸ਼ੁਰੂਆਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਹਲਕਾ ਮੋਹਾਲੀ ਦੇ 22 ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ 50 ਇੰਟਰਐਕਟਿਵ ਫਲੈਟ ਪੈਨਲ ਲਗਾਉਣ ਦੀ ਮੁਹਿੰਮ ਤਹਿਤ ਬੀਤੇ ਦਿਨਾਂ 5 ਸਕੂਲਾਂ ਵਿੱਚ 12 ਪੈਨਲ ਵਿਦਿਆਰਥੀਆਂ ਨੂੰ ਸਪੁਰਦ ਕੀਤੇ ਗਏ ਸਨ, ਜਦਕਿ ਅੱਜ 5 ਹੋਰ ਸਕੂਲਾਂ ਵਿੱਚ ਵੀ 12 ਪੈਨਲ ਸਮਰਪਿਤ ਕਰ ਦਿੱਤੇ ਗਏ ਹਨ। 

ਉਨ੍ਹਾਂ ਕਿਹਾ ਕਿ ਸਰਕਾਰੀ ਹਾਈ ਸਕੂਲ ਫੇਜ਼-5 ਵਿੱਚ 2 ਐਲਈਡੀ, ਐਸ.ਓ.ਈ. ਫੇਜ਼-11 ਵਿੱਚ 4 ਐਲ ਈ ਡੀ, ਹਾਈ ਸਕੂਲ ਸਨੇਟਾ ਵਿੱਚ 2 ਐਲ ਈ ਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਵਿੱਚ 2 ਐਲ ਈ ਡੀ ਅਤੇ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਨੌਲੀ ਵਿੱਚ 2 ਐਲ ਈ ਡੀ ਲਗਾਈਆਂ ਗਈਆਂ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਪੜ੍ਹਾਈ ਵਿੱਚ ਦਿਲਚਸਪੀ ਵਧਾਉਣ ਲਈ ਇੰਟਰਐਕਟਿਵ ਪੈਨਲ ਲਗਾਏ ਜਾ ਰਹੇ ਹਨ, ਜਿਸ ਨਾਲ ਉਹ ਆਧੁਨਿਕ ਤਰੀਕਿਆਂ ਨਾਲ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਭਵਿੱਖ ਵਿੱਚ ਪੰਜਾਬ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ। 

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਯਤਨ ਅੱਗੇ ਵੀ ਜਾਰੀ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਖੇਤਰ ਵਿੱਚ ਵੀ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਹਸਪਤਾਲਾਂ ਵਿੱਚ ਲੋੜੀਂਦੇ ਸਟਾਫ ਦੀ ਭਰਤੀ, ਜ਼ਰੂਰੀ ਸਹੂਲਤਾਂ ਦੀ ਪੂਰਤੀ ਅਤੇ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਕੀਤੀ ਗਈ ਹੈ, ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ ਅਤੇ ਟੈਸਟ ਕੀਤੇ ਜਾਂਦੇ ਹਨ ਅਤੇ ਲੋੜੀਂਦੀਆਂ ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਇਸ ਮੌਕੇ ਪ੍ਰਭਜੋਤ ਕੌਰ (ਜ਼ਿਲ੍ਹਾ ਪ੍ਰਧਾਨ), ਅੰਨੂੰ ਬੱਬਰ (ਜ਼ਿਲ੍ਹਾ ਕੋਆਰਡੀਨੇਟਰ, ਯੁੱਧ ਨਸ਼ਿਆਂ ਵਿਰੁੱਧ), ਸ਼ਰਨਜੀਤ ਕੌਰ (ਬਲਾਕ ਪ੍ਰਧਾਨ), ਹਰਮੇਸ਼ ਸਿੰਘ ਕੁੰਬੜਾਂ, ਜਸਪਾਲ ਸਿੰਘ ਮਟੋਰ, ਗੁਰਪਾਲ ਸਿੰਘ, ਸੁਰਿੰਦਰ ਸਿੰਘ ਸ਼ਿੰਦਾ, ਅਕਬਿੰਦਰ ਸਿੰਘ ਗੋਸਲ (ਚੇਅਰਮੈਨ), ਅਮਰਜੀਤ ਸਿੰਘ, ਤਰੁਣਜੀਤ ਸਿੰਘ (ਬਲਾਕ ਪ੍ਰਧਾਨ), ਵਿਕਰਮ ਸੰਧੂ, ਸਵਰਨ ਲਤਾ, ਅਵਤਾਰ ਸਿੰਘ ਮੌਲੀ ਬੈਦਵਾਣ, ਗੁਰਦੇਸ਼ ਸਿੰਘ ਸਰਪੰਚ, ਰੂਪ ਚੰਦ ਸਨੇਟਾ, ਰਮੇਸ਼ਵਰ ਸਨੇਟਾ, ਜਗਜੀਤ ਸਿੰਘ ਗੋਬਿੰਦਗੜ੍ਹ, ਕਰਮਾ ਪੂਰੀ ਸਰਪੰਚ, ਕੁਲਵੀਰ ਸਿੰਘ ਮਨੌਲੀ, ਨਿਰਮਲ ਸਿੰਘ ਕੁਰੜੀ ਅਤੇ ਤਰਲੋਚਨ ਸਿੰਘ ਮਟੋਰ ਸਮੇਤ ਹੋਰ ਵੀ ਮੌਜੂਦ ਸਨ।

 

Tags: Kulwant Singh Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD