Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 9 ਸਕੂਲਾਂ ਵਿੱਚ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ

Kuljit Singh Randhawa, Lalru

Web Admin

Web Admin

5 Dariya News

ਲਾਲੜੂ , 27 Mar 2026

Last updated on: Mar 27, 2026, 18:20 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਂਦੇ ਹੋਏ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ ਕੀਤਾ ਗਿਆ ਅਤੇ ਇਹ ਪੈਨਲ ਵਿਦਿਆਰਥੀਆਂ ਦੇ ਪੜ੍ਹਨ-ਪਾਠ ਲਈ ਸਮਰਪਿਤ ਕੀਤੇ ਗਏ। ਇਸ ਤਹਿਤ ਸ਼ਹੀਦ ਸੁਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ, ਦੱਪਰ; ਸਰਕਾਰੀ ਹਾਈ ਸਕੂਲ, ਹਸਨਪੁਰ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪਿੰਡ ਲਾਲੜੂ; ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲਾਲੜੂ ਮੰਡੀ; ਸਰਕਾਰੀ ਹਾਈ ਸਕੂਲ, ਸਰਸਿਨੀ; ਸਰਕਾਰੀ ਹਾਈ ਸਕੂਲ, ਰਾਮਗੜ੍ਹ ਰੁੜਕੀ; ਸਰਕਾਰੀ ਹਾਈ ਸਕੂਲ, ਤਸਿੰਬਲੀ; ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਹੰਡੇਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰਾਣੀ ਮਾਜਰਾ ਵਿੱਚ ਪੈਨਲ ਲਗਾ ਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮਾਰਟ ਕਲਾਸਰੂਮ, ਡਿਜੀਟਲ ਲਰਨਿੰਗ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲਾਂ ਨਾਲ ਬੱਚਿਆਂ ਦੀ ਸਿੱਖਣ ਦੀ ਰੁਚੀ ਵਧੇਗੀ ਅਤੇ ਪਾਠ ਅਧਿਐਨ ਹੋਰ ਵੀ ਦਿਲਚਸਪ ਬਣੇਗਾ ਅਤੇ ਇਸ ਨਾਲ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਮਿਆਰ ਹੋਰ ਉੱਚਾ ਹੋਵੇਗਾ।

ਉਨ੍ਹਾਂ ਹੋਰ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਿਦਿਆਰਥੀ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਭਵਿੱਖ ਵਿੱਚ ਦੇਸ਼ ਦੇ ਜ਼ਿੰਮੇਵਾਰ ਅਤੇ ਸਮਰੱਥ ਨਾਗਰਿਕ ਬਣ ਸਕਣ। ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਹੋਰ ਪ੍ਰਮੁੱਖ ਵਿਅਕਤੀ ਵੀ ਹਾਜ਼ਰ ਸਨ।

 

Tags: Kuljit Singh Randhawa , Lalru

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD