Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

“ਸ਼ਾਨਦਾਰ 4 ਸਾਲ — ਭਗਵੰਤ ਮਾਨ ਦੇ ਨਾਲ” ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਲੋਕਾਂ ਨੂੰ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਲੋਕ-ਹਿੱਤੂ ਪ੍ਰਾਪਤੀਆਂ ਬਾਰੇ ਕੀਤਾ ਜਾਣੂ

Kuljit Singh Randhawa, Lalru, Dera Bassi

Web Admin

Web Admin

5 Dariya News

ਲਾਲੜੂ/ਡੇਰਾਬੱਸੀ , 27 Mar 2026

Last updated on: Mar 28, 2026, 10:54 IST

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ “ਸ਼ਾਨਦਾਰ 4 ਸਾਲ — ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਐਮ.ਐਲ.ਏ. ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਦੇ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ। ਇਸ ਤਹਿਤ ਉਨ੍ਹਾਂ ਪਿੰਡ ਰਾਣੀਮਾਜਰਾ ਅਤੇ ਬਰਟਾਨਾ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨਾਲ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ।

ਇਸ ਦੌਰਾਨ ਵਿਧਾਇਕ ਰੰਧਾਵਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵੱਲ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।

ਸਿੱਖਿਆ ਖੇਤਰ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕਰਕੇ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ, ਜਦਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟ ਤੱਕ ਜ਼ੀਰੋ ਬਿੱਲ ਦੀ ਸਹੂਲਤ ਮਿਲ ਰਹੀ ਹੈ।

ਵਿਧਾਇਕ ਰੰਧਾਵਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ 65,000 ਤੋਂ ਵੱਧ ਨੌਜੁਆਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ।

ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ।

ਲੋੜਵੰਦ ਪਰਿਵਾਰਾਂ ਲਈ ਰਾਸ਼ਨ ਸਕੀਮ ਤਹਿਤ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਵਿੱਚ ਸਹੂਲਤ ਮਿਲ ਸਕੇ। ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ।

ਜਿਸ ਨਾਲ ਜ਼ਮੀਨੀ ਪਾਣੀ ਦੀ ਬਚਤ ਹੋਵੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਆਪਣੇ ਮੁੱਦੇ ਅਤੇ ਸੁਝਾਅ ਸਾਂਝੇ ਕੀਤੇ, ਜਿਨ੍ਹਾਂ ਨੂੰ ਧਿਆਨ ਨਾਲ ਸੁਣਦੇ ਹੋਏ ਵਿਧਾਇਕ ਰੰਧਾਵਾ ਨੇ ਭਰੋਸਾ ਦਿਵਾਇਆ ਕਿ ਹਰ ਇਕ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

 

Tags: Kuljit Singh Randhawa , Lalru , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD