Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਐਨ.ਜੀ.ਓਜ਼ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੱਖ ਤੇ ਕੰਨ ਬਣ ਕੇ ਕੰਮ ਕਰਨ ਦਾ ਦਿੱਤਾ ਸੱਦਾ

Jitender Singh Shunty, Punjab State Human Rights Commission, Mohali, Sahibzada Ajit Singh Nagar

5 Dariya News

5 Dariya News

5 Dariya News

ਐੱਸ.ਏ.ਐੱਸ. ਨਗਰ , 27 Mar 2026

Last updated on: Mar 28, 2026, 11:05 IST

ਪੰਜਾਬ ਰਾਜ ਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਮਿਲਦੇ ਮੂਲ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ। ਅੱਜ ਕਮਿਊਨਿਟੀ ਸੈਂਟਰ ਸੈਕਟਰ-69, ਮੋਹਾਲੀ ਵਿਖੇ ਓਪਨ ਹੇਅਰਿੰਗ ਕੈਂਪ ਅਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ, ਅਨਮੋਲ ਸਿੰਘ ਧਾਲੀਵਾਲ, ਐਸ ਪੀ ਮੋਹਿਤ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗੜਾ ਅਤੇ ਹੋਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਐਨ.ਜੀ.ਓਜ਼ ਦੇ ਪ੍ਰਤੀਨਿਧੀਆਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ।

ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ ਅਤੇ ਪਿਛਲੇ ਕੁਝ ਮਹੀਨਿਆਂ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਕੈਂਪ ਲਗਾ ਕੇ ਜਾਗਰੂਕਤਾ ਵਧਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਲੋਕ ਆਪਣੇ ਘਰ ਬੈਠੇ ਹੀ ਵਟਸਐਪ ਹੈਲਪਲਾਈਨ ਨੰਬਰ 9855475547 ‘ਤੇ ਲਿਖਤੀ ਰੂਪ ਵਿੱਚ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ, ਜਿਨ੍ਹਾਂ ‘ਤੇ ਨਿਰਧਾਰਿਤ ਸਮੇਂ ਅੰਦਰ ਕਾਰਵਾਈ ਕੀਤੀ ਜਾਂਦੀ ਹੈ।

ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕੋਈ ਵੀ ਹਸਪਤਾਲ ਬਕਾਇਆ ਬਿੱਲ ਦੇ ਨਾਂ ‘ਤੇ ਮ੍ਰਿਤਕ ਦੇਹ ਨੂੰ ਰੋਕ ਨਹੀਂ ਸਕਦਾ ਅਤੇ ਬਿਨਾਂ ਦੇਰੀ ਪਰਿਵਾਰ ਨੂੰ ਸੌਂਪਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਜੇ ਕੋਈ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਤੋਂ ਅਸਮਰੱਥ ਹੋਵੇ ਤਾਂ ਉਸ ਤੋਂ ਘੋਸ਼ਣਾ ਪੱਤਰ ਲੈ ਕੇ ਇਲਾਜ ਉਪਰੰਤ ਛੁੱਟੀ ਦੇਣੀ ਯਕੀਨੀ ਬਣਾਈ ਜਾਵੇ। 

ਉਨ੍ਹਾਂ ਕਿਹਾ ਕਿ 20 ਬੈੱਡਾਂ ਤੋਂ ਵੱਧ ਸਮਰੱਥਾ ਵਾਲੇ ਹਸਪਤਾਲਾਂ ਵਿੱਚ ਮੋਰਚਰੀ ਅਤੇ ਐਂਬੂਲੈਂਸ ਦੀ ਸਹੂਲਤ ਲਾਜ਼ਮੀ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਲਈ ਵੀ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਉਨ੍ਹਾਂ ਨੂੰ ਬੀਮਾ, ਸੁਰੱਖਿਆ ਉਪਕਰਣ ਜਿਵੇਂ ਕੈਪਸ, ਜੂਤੇ, ਸੈਨੇਟਾਈਜ਼ਰ ਆਦਿ ਪ੍ਰਦਾਨ ਕਰਨਾ ਲਾਜ਼ਮੀ ਹੈ। 

ਇਸ ਦੇ ਨਾਲ ਹੀ ਐਮਰਜੈਂਸੀ ਸਥਿਤੀਆਂ ਵਿੱਚ ਐਂਬੂਲੈਂਸ ਨੂੰ ਤੁਰੰਤ ਰਸਤਾ ਦੇਣ ਲਈ “ਐਂਬੂਲੈਂਸ ਪਾਇਲਟ” ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਜਿਸ ਤਹਿਤ 112 ‘ਤੇ ਸੰਪਰਕ ਕਰਨ ‘ਤੇ ਨੇੜਲੀ ਪੁਲਿਸ ਗੱਡੀ ਮਰੀਜ਼ ਨੂੰ ਹਸਪਤਾਲ ਤੱਕ ਪਹੁੰਚਾਉਣ ਵਿੱਚ ਮਦਦ ਕਰੇਗੀ। ਐਨ.ਜੀ.ਓਜ਼ ਨੂੰ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਮਨੁੱਖੀ ਅਧਿਕਾਰ ਕਮਿਸ਼ਨ ਦੇ “ਅੱਖ ਤੇ ਕੰਨ” ਬਣ ਕੇ ਕੰਮ ਕਰਨ ਅਤੇ ਸਮਾਜ ਵਿੱਚ ਹੋ ਰਹੀਆਂ ਉਲੰਘਣਾਵਾਂ ਨੂੰ ਸਾਹਮਣੇ ਲਿਆਉਣ ਵਿੱਚ ਸਹਿਯੋਗ ਦੇਣ। 

ਉਨ੍ਹਾਂ ਮੋਹਾਲੀ ਦੀਆਂ ਐਨ.ਜੀ.ਓਜ਼ ਵੱਲੋਂ ਕੀਤੇ ਜਾ ਰਹੇ ਸਮਾਜਿਕ ਯਤਨਾਂ ਦੀ ਭਰਪੂਰ ਪ੍ਰਸ਼ੰਸਾ ਵੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਹੋਰ ਮਜ਼ਬੂਤੀ ਲਈ ਹਰ ਜ਼ਿਲ੍ਹੇ ਵਿੱਚ 15 ਮੈਂਬਰਾਂ ਵਾਲੇ ਕੋਰ ਗਰੁੱਪ ਗਠਿਤ ਕੀਤੇ ਜਾ ਰਹੇ ਹਨ, ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਕਮਿਸ਼ਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਮੀਟਿੰਗ ਦੌਰਾਨ ਸਿਹਤ, ਨਗਰ ਨਿਗਮ, ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਅਤੇ ਵੱਖ-ਵੱਖ ਸੁਝਾਅ ਵੀ ਲਏ ਗਏ। ਉਨ੍ਹਾਂ ਸਿਵਲ ਹਸਪਤਾਲ ਦੀਆਂ ਸਹੂਲਤਾਂ ਜਿਵੇਂ ਆਕਸੀਜਨ ਪਲਾਂਟ, ਲੈਬ, ਬਲੱਡ ਬੈਂਕ, ਮੋਰਚਰੀ ਅਤੇ ਐਂਬੂਲੈਂਸ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਸੁਧਾਰ ਲਈ ਹਦਾਇਤਾਂ ਦਿੱਤੀਆਂ ਅਤੇ ਖੂਨਦਾਨ ਪ੍ਰਤੀ ਜਾਗਰੂਕਤਾ ਵਧਾਉਣ ‘ਤੇ ਜ਼ੋਰ ਦਿੱਤਾ।

ਇਸ ਤੋਂ ਇਲਾਵਾ ਪੁਲਿਸ ਵਿਭਾਗ ਨੂੰ ਥਾਣਿਆਂ ਵਿੱਚ ਆਉਣ ਵਾਲੇ ਲੋਕਾਂ ਲਈ ਬਿਹਤਰ ਬੈਠਕ ਵਿਵਸਥਾ, ਸਾਫ਼ ਸੌਚਾਲਿਆਂ ਅਤੇ ਢੁੱਕਵੀਂ ਪਾਰਕਿੰਗ ਸੁਵਿਧਾ ਯਕੀਨੀ ਬਣਾਉਣ ਲਈ ਕਿਹਾ ਗਿਆ। ਕੈਂਪ ਦੌਰਾਨ ਲੋਕਾਂ ਦੀਆਂ ਕਈ ਸ਼ਿਕਾਇਤਾਂ ਸੁਣੀਆਂ ਗਈਆਂ, ਜਿਨ੍ਹਾਂ ਵਿੱਚੋਂ ਕਈਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀਆਂ ਨੂੰ ਸੰਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਭੇਜਿਆ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗੜਾ, ਸਿਵਲ ਸਰਜਨ ਡਾ. ਸੰਗੀਤਾ ਜੈਨ, ਐਸ ਡੀ ਐਮ ਦਮਨਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਤੋਂ ਇਲਾਵਾ ਸ਼੍ਰੀ ਪਿਆਰਾ ਲਾਲ ਗਰਗ, ਸਾਬਕਾ ਚੇਅਰਮੈਨ, ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ, ਸਾਬਕਾ ਐਮ.ਸੀ. ਸਤਬੀਰ ਸਿੰਘ ਧਨੋਆ ਅਤੇ ਐਮ.ਸੀ. ਕੁਲਦੀਪ ਕੌਰ ਧਨੋਆ ਸਮੇਤ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ, ਸੈਕਟਰ 69 ਦੇ ਮੈਂਬਰ ਵੀ ਮੌਜੂਦ ਸਨ।

 

Tags: Jitender Singh Shunty , Punjab State Human Rights Commission , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD