Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ’ਚ 1.38 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

Ashok Prashar Pappi, Ludhiana

5 Dariya News

5 Dariya News

5 Dariya News

ਲੁਧਿਆਣਾ , 27 Mar 2026

Last updated on: Mar 28, 2026, 11:22 IST

ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ਵਿੱਚ ਕੁੱਲ 1 ਕਰੋੜ 38 ਲੱਖ ਰੁਪਏ ਦੀ ਲਾਗਤ ਨਾਲ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਨਰਿੰਦਰ ਨਗਰ ਵਿਖੇ 56.41 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਇਲਾਕੇ ਦੀਆਂ ਟੁੱਟੀਆਂ ਅਤੇ ਖਰਾਬ ਗਲੀਆਂ ਨੂੰ ਮਜ਼ਬੂਤ ਅਤੇ ਸੁਚੱਜੀਆਂ ਬਣਾਇਆ ਜਾਵੇਗਾ।

ਇਸਦੇ ਨਾਲ ਹੀ ਟਰਾਂਸਪੋਰਟ ਨਗਰ ਵਿੱਚ 71 ਲੱਖ ਰੁਪਏ ਦੀ ਲਾਗਤ ਨਾਲ ਆਰ ਐਮ ਸੀ  ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ ਗਈ ਹੈ, ਜੋ ਲੰਮੇ ਸਮੇਂ ਤੱਕ ਟਿਕਾਊ ਹੋਣ ਦੇ ਨਾਲ ਟ੍ਰੈਫਿਕ ਦੀ ਆਵਾਜਾਈ ਨੂੰ ਵੀ ਸੁਚਾਰੂ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਜਦਕਿ 10.20 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮਾਂ ਦੀ ਵੀ ਅਰੰਭਤਾ ਕੀਤੀ ਗਈ ਹੈ, ਜਿਸ ਨਾਲ ਪਾਣੀ ਨਿਕਾਸੀ ਅਤੇ ਗੰਦਗੀ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਹੋਵੇਗਾ।

ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸੁਵਿਧਾ ਮੁਹੱਈਆ ਕਰਵਾਉਣਾ ਹੈ ਅਤੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਸਾਰੇ ਕੰਮ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਿਤ ਸਮੇਂ ਵਿੱਚ ਪੂਰੇ ਕਰਵਾਏ ਜਾਣਗੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਵਿਧਾਇਕ ਨੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਾਰਡ ਵਾਸੀਆਂ ਨੇ ਇਨ੍ਹਾਂ ਵਿਕਾਸ ਕਾਰਜਾਂ ਲਈ ਖੁਸ਼ੀ ਜਤਾਉਂਦਿਆਂ ਕਿਹਾ ਕਿ ਇਸ ਨਾਲ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਵੱਡਾ ਸੁਧਾਰ ਆਵੇਗਾ। ਉਨ੍ਹਾਂ ਵਿਧਾਇਕ ਅਤੇ ਸਥਾਨਕ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਵਾਰਡ ਕੌਂਸਲਰ ਨਿੱਕੂ ਭਾਰਤੀ, ਸਥਾਨਕ ਵਸਨੀਕ, ਵਲੰਟੀਅਰ ਸਾਥੀ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

 

Tags: Ashok Prashar Pappi , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD