Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪੰਜਾਬ ਸਰਕਾਰ ਨੇ ਚਾਰ ਸਾਲਾਂ ’ਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ – ਕੁਲਵੰਤ ਸਿੰਘ ਸਿੱਧੂ

‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਇਆ

Kulwant Singh Sidhu, Ludhiana

Web Admin

Web Admin

5 Dariya News

ਲੁਧਿਆਣਾ , 27 Mar 2026

Last updated on: Mar 28, 2026, 11:25 IST

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਇਤਿਹਾਸਕ ਫੈਸਲੇ ਲੈ ਕੇ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ’ਤੇ ਚਲਾਈ ਜਾ ਰਹੀ ਮੁਹਿੰਮ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਸਥਾਨਕ ਵਾਰਡ ਨੰਬਰ 49 ਅਧੀਨ  ਫੇਸ-1, ਦੁੱਗਰੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਉਦਯੋਗਿਕ ਵਿਕਾਸ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਇਸ ਮੌਕੇ ਬਲਾਕ ਪ੍ਰਧਾਨ ਮੁਕੇਸ਼ ਕੁਮਾਰ,ਬਲਜਿੰਦਰ ਸਿੰਘ, ਸਤਵੀਰ ਸਿੰਘ ਬਿੰਦਰਾ, ਬੌਬੀ, ਗੁਰਦਰਸ਼ਨ ਸਿੰਘ ਧਮੀਜਾ, ਜਤਿੰਦਰ ਸੇਵਕ, ਗੁਰਪ੍ਰੀਤ ਬਰਾੜ, ਪ੍ਰਦਾਨ ਬੈਨੀਪਾਲ, ਭੁਪਿੰਦਰ ਸੋਹਲ, ਦਵਿੰਦਰ ਸਿੰਘ, ਹਰਵਿੰਦਰ ਸਿੰਘ ਲੋਟੇ, ਵਰਿੰਦਰ ਸਿੰਘ ਬਾਜਵਾ, ਅਕਸ਼ੈ ਢੰਡਾ, ਜਤਿੰਦਰ ਧੁਨਾ, ਵਿਧਾਇਕ ਸਿੱਧੂ ਦੇ ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਵੀ ਹਾਜ਼ਰ ਸਨ।

ਬਾਅਦ ਵਿੱਚ, ਵਿਧਾਇਕ ਸਿੱਧੂ ਵਾਰਡ ਨੰਬਰ 40 ਅਧੀਨ ਸੰਧੂ ਡਾਕਟਰ ਲੇਨ, ਗਲੀ ਨੰਬਰ 3, ਨੇੜੇ ਮੁਹੱਲਾ ਕਲੀਨਿਕ, ਸ਼ਿਮਲਾਪੁਰੀ ਵਿਖੇ ਇਲਾਕਾ ਨਿਵਾਸੀਆਂ ਦੇ ਰੂ-ਬਰ ਹੋਏ ਤੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਵਿਧਾਇਕ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਵਿੱਢੀ ਸੂਬਾ ਪੱਧਰੀ ਜਨਤਕ ਮੁਹਿੰਮ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ। 

ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਕੈਬਨਿਟ ਮੰਤਰੀ ਸਹਿਬਾਨ, ਵਿਧਾਇਕ ਸਹਿਬਾਨ, ਚੇਅਰਮੈਨ, ਸਰਪੰਚ, ਪੰਚ, ਐੱਮ ਸੀ, ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਾਲੰਟੀਅਰ ਸ਼ਾਮਲ ਹੋਣਗੇ, ਜੋ ਸਰਕਾਰ ਦਾ ਰਿਪੋਰਟ ਕਾਰਡ ਲੈ ਕੇ ਹਰ ਪਿੰਡ, ਗਲੀ ਅਤੇ ਘਰ-ਘਰ ਪਹੁੰਚਣਗੇ। ਇਸ ਦੌਰਾਨ ਬਲਾਕ ਪ੍ਰਧਾਨ ਵਿਪਨ ਸੇਠੀ, ਅਜਿੰਦਰ ਪਾਲ ਕੌਰ, ਰਜਿੰਦਰ ਸਿੰਘ ਸਰਹਾਲੀ, ਰੀਗਲ ਜਸਲ, ਲਾਲੀ ਸ਼ਰਮਾ, ਸਨੀ ਕੇਸਲਾ, ਜਸਵੀਰ ਜੱਸੀ, ਵਿਜੇ ਪਾਲ ਸਿੰਘ, ਹੈਪੀ, ਨੀਰੂ, ਮਨਜੀਤ ਕੌਰ, ਪਰਮਜੀਤ ਕੌਰ, ਨਰਿੰਦਰ ਕੌਰ ਵੀ ਸ਼ਾਮਲ ਸਨ।

 

Tags: Kulwant Singh Sidhu , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD