Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 5 "ਚ ਕਾਕੋਵਾਲ ਰੋਡ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ

ਕਿਹਾ 80 ਲੱਖ ਦੀ ਲਾਗਤ ਨਾਲ ਮੁਕੰਮਲ ਹੋਣ ਜਾ ਰਹੇ ਇਹਨਾਂ ਵਿਕਾਸ ਕਾਰਜਾਂ ਦੇ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ

Daljit Singh Grewal Bhola, Ludhiana

Web Admin

Web Admin

5 Dariya News

ਲੁਧਿਆਣਾ , 27 Mar 2026

Last updated on: Mar 28, 2026, 11:25 IST

ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਵੱਲੋਂ ਅੱਜ ਵਾਰਡ ਨੰਬਰ 5 ਦੇ ਕਾਕੋਵਲ ਰੋਡ ਵਿਖੇ ਕਰੀਬ 80 ਲੱਖ ਦੀ ਲਾਗਤ ਨਾਲ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਨੇ ਦੱਸਿਆ ਕਿ ਇਲਾਕਾ ਵਾਸੀਆਂ ਦੀ ਪਿਛਲੇ ਸਮੇਂ ਤੋਂ ਜਰੂਰੀ ਮੰਗ ਨੂੰ ਦੇਖਦੇ ਹੋਏ ਅੱਜ ਵਾਰਡ ਨੰਬਰ ਪੰਜ ਦੀ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ  ਉਦਘਾਟਨ ਕੀਤਾ ਗਿਆ ਹੈ, ਇਹਨਾਂ ਕੰਮਾਂ ਤੇ ਕਰੀਬ 80 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਹਨਾਂ ਵਿਕਾਸ ਕੰਮਾਂ ਨੂੰ ਆਉਣ ਵਾਲੇ ਦਿਨਾਂ ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। 

ਉਹਨਾਂ ਕਿਹਾ ਕਿ ਇਸ ਸੜਕ ਦੇ ਦੁਬਾਰਾ ਬਣਨ ਨਾਲ ਜਿੱਥੇ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਉਥੇ ਹੀ ਨਾਲ  ਲੱਗਦੇ ਪਿੰਡਾਂ ਦੇ ਰਾਹਗੀਰਾਂ ਨੂੰ ਵੀ ਆਉਣ ਜਾਣ ਚ ਕਿਸੇ ਤਰਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਵਿੱਚ ਕਰਵਾਏ ਵਿਕਾਸ ਕਾਰਜਾਂ ਦੀ ਜੇ ਗੱਲ ਕੀਤੀ ਜਾਵੇ ਤਾਂ ਚੋਣਾਂ ਸਮੇਂ ਸੂਬਾ ਵਾਸੀਆਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਸਨ, ਉਹ ਸਾਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। 

ਵਿਧਾਇਕ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਨੇ ਕਿਹਾ ਕਿ ਤੁਸੀਂ ਆਪਣਾ ਭਰੋਸਾ ਤੇ ਆਸ਼ੀਰਵਾਦ ਬਣਾ ਕੇ ਰੱਖੋ ਆਉਣ ਵਾਲੇ ਦਿਨਾਂ ਚ ਸਾਡਾ ਸੂਬਾ ਦੇਸ਼ ਦੇ ਸੂਬਿਆਂ ਚੋਂ ਵਿਕਾਸ ਪੱਖੋਂ ਮੂਹਰਲੀ ਕਤਾਰ ਚ ਇਕ ਨੰਬਰ ਤੇ ਗਿਣਿਆ ਜਾਵੇਗਾ। ਇਸ ਮੌਕੇ ਕੌਂਸਲਰ ਲੱਖਵਿੰਦਰ ਚੌਪਰੀ  ਬਾਬੂ ਰਾਮ ਸ਼ਰਮਾ (ਇੰਚਾਰਜ, ਵਾਰਡ ਨੰ. 4) ,ਦਰਸ਼ਨ ਸਿੰਘ ਮਹਿਤੋ ,ਮਹਾਵੀਰ ਮਨਜੀਤ ਸਿੰਘ ਵਿਪਨ ਸ਼ਰਮਾ ,ਮਾਨਸ ਮਿਸ਼ਰਾ , ਗਗਨਦੀਪ ਮਹਿਤਾ ਅੰਸ਼ ਵੈਦ, ਬੰਟੀ ਸੈਂਗਰ, ਹਰਸ਼ ਰਾਏ,ਸਰਬਜੀਤ ਟਿੰਕੂ ,ਅਮਰਜੀਤ ਗਨੇਸ਼ ਆਦਿ ,ਚਿੰਕੀ ਪਾਰਟੀ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਚ ਇਲਾਕਾ ਵਾਸੀ ਹਾਜ਼ਰ ਸਨ।

 

Tags: Daljit Singh Grewal Bhola , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD