Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ

ਪੰਥ ਜਗਤ ਦੀ ਮਹਾਨ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦੇ ਹੋਏ ਭਾਈ ਸਾਹਿਬ ਸ਼ਰਧਾਂਜਲੀ ਦਿਤੀ

Religious, Gurdwara Gurshabd Parkash Akal Ashram, Sohana, Mohali

5 Dariya News

5 Dariya News

5 Dariya News

27 Mar 2026

Last updated on: Mar 28, 2026, 11:30 IST

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਵਿਚ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਮਿੱਠੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ (ਸੈਕਟਰ 77) ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੁਰੂ ਹੋ ਗਏ ਹਨ। ਇਹ ਸਮਾਗਮ 29 ਮਾਰਚ ਤੱਕ ਜਾਰੀ ਰਹਿਣਗੇ।

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਦੇ ਸੰਸਥਾਪਕ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਂਦੇ ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ  ਸੰਗਤਾਂ ਨੇ ਜੁੜਦੇ ਹੋਏ ਸਵੇਰ ਦਸ ਵਜੇ ਸ਼ੁਰੂ ਹੋ ਕੇ ਰਾਤ ਦਸ ਵਜੇ ਤਕ ਗੁਰਬਾਣੀ ਦਾ ਸਰਵਣ ਕੀਤਾ। ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤਾਂ  ਪਵਿੱਤਰ ਗੁਰਬਾਣੀ ਨਾਲ ਜੋੜਿਆ। 

ਜਿਨਾਂ ਗੁਰਸਿੱਖ ਇਸਤਰੀ ਸਤਿਸੰਗ ਸਭਾ (ਜੰਮੂ, ਸੋਹਾਣਾ ਅਤੇ ਲੁਧਿਆਣਾ), ਬੀਬੀ ਬਲਜਿੰਦਰ ਕੌਰ ਜੀ (ਸੋਹਾਣਾ), ਭਾਈ ਓੰਕਾਰਜੀਤ ਸਿੰਘ ਜੀ, ਭਾਈ ਅੰਮ੍ਰਿਤਪਾਲ ਸਿੰਘ ਜੀ, ਸੁਰਜੀਤ ਸਿੰਘ ਜੀ ਅਤੇ ਗੁਰਜੋਤ ਸਿੰਘ ਜੀ, ਬੀਬੀ ਮਲਕੀਤ ਕੌਰ ਜੀ (ਪਠਾਨਕੋਟ ਵਾਲੇ), ਬੀਬੀ ਜਸਪ੍ਰੀਤ ਕੌਰ ਜੀ (ਡੁਮੇਲੀ), ਬੀਬੀ ਹਰਨੂਰ ਕੌਰ ਜੀ, ਭਾਈ ਜਤਿੰਦਰ ਸਿੰਘ ਪ੍ਰਚਾਰਕ (ਸ੍ਰੀ ਅੰਮ੍ਰਿਤਸਰ ਸਾਹਿਬ),ਭਾਈ ਮਹਿੰਦਰਪਾਲ ਸਿੰਘ ਜੀ,ਭੈਣ ਰਵਿੰਦਰ ਕੌਰ ਜੀ ਅਤੇ ਜੱਥਾ,ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ (ਬੋਲੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ), ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖਾਲਸਾ (ਖੰਨੇ ਵਾਲੇ), ਭਾਈ ਤਰਨਵੀਰ ਸਿੰਘ ਜੀ ਰੱਬੀ ਸਮੂਹ ਸੰਗਤ  ਗੁਰੂ ਦੀ ਬਾਣੀ ਨਾਲ ਜੋੜਦੇ ਹੋਏ  ਗੁਰ ਕੀ ਗੁਰਬਾਣੀ ਦਾ ਸਿਮਰਨ ਕੀਤਾ।

ਸੋਹਾਣਾ ਹਸਪਤਾਲ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿਚ ਪੁੱਜੀਆਂ ਸ਼ਖਸ਼ੀਅਤਾਂ  ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਦੇ ਸੰਸਥਾਪਕ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਦੀ ਅਗਵਾਈ ਵਿਚ ਸ਼ੁਰੂ ਹੋਏ ਇਸ ਹਸਪਤਾਲ ਵੱਲੋਂ ਮਨੁੱਖਤਾ ਦੀ ਸੇਵਾ ਦੇ ਚੱਲ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੇ  ਨਾਲ ਹੀ ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫਤਿਹ ਟੀ ਵੀ ਚੈਨਲ, ਚੜ੍ਹਦੀ ਕਲਾ ਟਾਈਮ ਟੀ ਵੀ, ਸੰਗਤ ਟੀ ਵੀ ਅਤੇ ਯੂ ਟਿਊਬ ਤੇ ਬਾਣੀ ਡੋਟ ਨੈੱਟ ਤੇ ਕੀਤਾ  ਗਿਆ।  

ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਸੰਗਤ ਨੇ ਵੀ  ਗੁਰੁ ਕੀ ਇਲਾਹੀ ਬਾਣੀ ਦਾ ਅਨੰਦ ਮਾਣਿਆ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ' ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। 

ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ 28 ਮਾਰਚ  ਸਵੇਰੇ 10 ਵਜੇ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ ਅਤੇ 29 ਮਾਰਚ  ਸਵੇਰੇ 10 ਵਜੇ ਤੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਸਮਾਗਮ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਚਲਾਇਆਂ ਗਿਆ।

 

Tags: Religious , Gurdwara Gurshabd Parkash Akal Ashram , Sohana , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD