Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਰਵਿਸਿਜ਼ ਕਲੱਬ ‘ਚ 30 ਲੱਖ ਦੀ ਲਾਗਤ ਨਾਲ ਨਵੀਨੀਕਰਿਤ ਜਿਮ ਦਾ ਆਸ਼ਿਕਾ ਜੈਨ ਨੇ ਕੀਤਾ ਉਦਘਾਟਨ

ਨੌਜਵਾਨਾਂ ਨੂੰ ਫਿਟਨੈੱਸ ਨਾਲ ਜੁੜਨ ਦਾ ਸੱਦਾ

Aashika Jain

Web Admin

Web Admin

5 Dariya News

ਹੁਸ਼ਿਆਰਪੁਰ , 27 Mar 2026

Last updated on: Mar 28, 2026, 12:33 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਸਰਵਿਸਿਜ਼ ਕਲੱਬ, ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਚਲਾਏ ਜਾ ਰਹੇ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਿਤ ਕੀਤੇ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਹਿਲ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਫਿਟਨੈੱਸ ਅਤੇ ਖੇਡ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਿਮ ਦੇ ਨਵੀਨੀਕਰਨ ਕੰਮ ਵਿੱਚ ਸੈਂਚਰੀ ਪਲਾਈਵੁੱਡ ਵੱਲੋਂ ਖ਼ਾਸ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਕੰਪਨੀ ਦੇ ਚੇਅਰਮੈਨ ਪਦਮ ਸ਼੍ਰੀ ਸੱਜਨ ਭਜਨਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਨਿੱਜੀ ਖੇਤਰ ਦੇ ਸਹਿਯੋਗ ਨਾਲ ਇਸ ਤਰ੍ਹਾਂ ਦੇ ਪ੍ਰੋਜੈਕਟ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਸਹਾਇਕ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਅੱਜ ਇਸ ਜਿਮ ਦੀ ਨਵੀਂ ਤਰ੍ਹਾਂ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਆਧੁਨਿਕ ਮਸ਼ੀਨਾਂ ਅਤੇ ਵਿਸ਼ਵ-ਪੱਧਰੀ ਸੁਵਿਧਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਹੁਸ਼ਿਆਰਪੁਰ ਵਾਸੀਆਂ, ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਿਮ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ। 

ਉਨ੍ਹਾਂ ਦੱਸਿਆ ਕਿ ਇੱਥੇ ਬਹੁਤ ਹੀ ਵਾਜਿਬ ਫੀਸ 'ਤੇ ਉੱਚ ਪੱਧਰੀ ਫਿਟਨੈੱਸ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮਹਿਲਾਵਾਂ ਲਈ ਖ਼ਾਸ ਤੌਰ 'ਤੇ ਮੁਫ਼ਤ ਫਿਟਨੈੱਸ ਸੈਸ਼ਨਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਨਾਲ ਵੱਧ ਤੋਂ ਵੱਧ ਮਹਿਲਾਵਾਂ ਫਿਟਨੈੱਸ ਗਤੀਵਿਧੀਆਂ ਨਾਲ ਜੁੜ ਸਕਣ। 

ਉਨ੍ਹਾਂ ਕਿਹਾ ਕਿ ਇਹ ਕਦਮ ਮਹਿਲਾਵਾਂ ਦੀ ਸਿਹਤ ਅਤੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਯੋਗਦਾਨ ਸਾਬਤ ਹੋਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਦੇ ਵਿਰੁੱਧ’ ਅਭਿਆਨ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਪਹਲ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਫਿਟਨੈੱਸ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਜਿਮ ਕੇਂਦਰ ਇਸ ਅਭਿਆਨ ਨੂੰ ਮਜ਼ਬੂਤੀ ਦੇਣ ਵਿੱਚ ਮਦਦਗਾਰ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 1 ਅਪ੍ਰੈਲ ਤੋਂ ਸਰਵਿਸਿਜ਼ ਕਲੱਬ ਵਿੱਚ ਸਥਿਤ ਸਵਿਮਿੰਗ ਪੂਲ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਵਿੱਚ ਵੀ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ, ਤਾਂ ਜੋ ਲੋਕ ਬਿਹਤਰ ਖੇਡ ਅਤੇ ਫਿਟਨੈੱਸ ਸੁਵਿਧਾਵਾਂ ਦਾ ਲਾਭ ਲੈ ਸਕਣ।

ਇਸ ਮੌਕੇ ਸਹਾਇਕ ਕਮਿਸ਼ਨਰ ਓਏਸ਼ੀ ਮੰਡਲ, ਜ਼ਿਲ੍ਹਾ ਖੇਡ ਅਧਿਕਾਰੀ ਗੁਰਪ੍ਰੀਤ ਸਿੰਘ, ਸਕੱਤਰ ਰੈੱਡ ਕ੍ਰਾਸ ਸੋਸਾਇਟੀ ਮੰਗੇਸ਼ ਸੂਦ, ਸੰਯੁਕਤ ਸਕੱਤਰ ਆਦਿਤਿਆ ਰਾਣਾ, ਮੈਨੇਜਰ ਸਰਵਿਸਿਜ਼ ਕਲੱਬ ਰਮਿੰਦਰ ਸਿੰਘ, ਸੈਂਚਰੀ ਪਲਾਈਵੁੱਡ ਦੇ ਐਚਆਰ ਹੈੱਡ ਬੀ.ਐਸ. ਜਾਇਸਵਾਲ, ਪ੍ਰੋਜੈਕਟ ਹੈੱਡ ਬੀ.ਐਲ. ਸ਼ਰਮਾ ਅਤੇ ਐਚਆਰ ਮੈਨੇਜਰ ਰੋਹਿਤ ਸ਼ਰਮਾ ਸਮੇਤ ਹੋਰ ਗਣਮਾਨਯ ਵਿਅਕਤੀ ਹਾਜ਼ਰ ਸਨ।

 

 

Tags: Aashika Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD