Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰ ਦੇ ਸ਼ਾਨਦਾਰ 4 ਸਾਲ, ‘ਭਗਵੰਤ ਸਿੰਘ ਮਾਨ ਦੇ ਨਾਲ’ ਸੰਵਾਦ ਪ੍ਰੋਗਰਾਮ ਹੋਇਆ

ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੁਗਾਏ: ਹਰਿੰਦਰ ਧਾਲੀਵਾਲ

Harinder Singh Dhaliwal

5 Dariya News

5 Dariya News

5 Dariya News

ਬਰਨਾਲਾ , 27 Mar 2026

Last updated on: Mar 28, 2026, 12:54 IST

ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪਿੰਡਾਂ ਵਿਚ ਸਰਕਾਰ ਦੇ ਸ਼ਾਨਦਾਰ 4 ਸਾਲ, ‘ਭਗਵੰਤ ਸਿੰਘ ਮਾਨ ਦੇ ਨਾਲ’ ਸੰਵਾਦ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਪਿੰਡ ਕਰਮਗੜ੍ਹ ਅਤੇ ਹਰੀਗੜ੍ਹ ਵਿਚ ਸਬੋਧਨ ਕਰਦੇ  ਹਲਕਾ ਇੰਚਾਰਜ ਸ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਸੰਤੁਸ਼ਟ ਹਨ। 

ਸਰਕਾਰ ਨੇ ਲੋਕਾਂ ਨਾਲ ਕੀਤੇ  ਵਾਅਦੇ ਪੂਰੇ ਕੀਤੇ ਹਨ ਅਤੇ ਲੋਕਾਂ ਦੀਆਂ ਉਮੀਦਾਂ ਅਤੇ ਭਰੋਸੇ ਉੱਤੇ ਖਰੀ ਉੱਤਰੀ ਹੈ। ਉਹਨਾਂ ਵਲੋਂ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

ਓਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਗਏ ਹਨ ਅਤੇ ਪੰਜਾਬ ਦੇ ਵਿਕਾਸ ਨੂੰ ਹੋਰ ਤੇਜ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿੱਚ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। 

ਇਸ ਦੇ ਨਾਲ ਹੀ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ ਅਤੇ ਕੱਚੇ ਕਰਮਚਾਰੀਆਂ ਨੂੰ ਵੱਡੇ ਪੱਧਰ ‘ਤੇ ਪੱਕਾ ਕੀਤਾ ਗਿਆ। ਸਰਕਾਰ ਵੱਲੋਂ ਘਰਾਂ ਲਈ 600 ਯੂਨਿਟ ਤੱਕ ਬਿਜਲੀ ਮੁਫ਼ਤ ਕੀਤੀ ਗਈ ਹੈ, ਜਿਸ ਨਾਲ ਲੋਕਾਂ ਦੇ ਬਿਜਲੀ ਬਿੱਲ ਘਟ ਕੇ ਜ਼ੀਰੋ ਤੱਕ ਆ ਰਹੇ ਹਨ। ਇਸ ਦੇ ਨਾਲ ਹੀ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਲਈ ਯੂਥ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੱਡੇ ਪੱਧਰ ‘ਤੇ ਸਟੇਡੀਅਮ ਬਣਾਏ ਜਾ ਰਹੇ ਹਨ। ਲਿੰਕ ਸੜਕਾਂ ਦੀ ਮੁਰੰਮਤ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਰੋਜ਼ਾਨਾ ਬੱਸਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਨਾ ਮੰਦਰ, ਜਲਿਆਂਵਾਲਾ ਬਾਗ, ਰਾਮ ਤੀਰਥ ਵਾਲਮੀਕੀ ਮੰਦਰ ਅਤੇ ਵਾਹਗਾ ਬਾਰਡਰ ਲਈ ਚੱਲ ਰਹੀਆਂ ਹਨ।

ਓਹਨਾਂ ਕਿਹਾ ਕਿ ਇਸੇ ਲੜੀ ਚ ਜ਼ਿਲ੍ਹਾ ਬਰਨਾਲਾ ਵਿੱਚ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਜੀ ਦੀ ਅਗਵਾਈ ਵਿੱਚ ਕਰੋੜਾਂ ਰੁਪਏ ਨਾਲ ਸੜਕਾਂ ਦਾ ਕੰਮ ਚੱਲ ਰਿਹਾ ਹੈ। ਨਹਿਰੀ ਪ੍ਰੋਜੈਕਟ ਲਿਆਂਦੇ ਗਏ ਹਨ ਅਤੇ 94 ਖੇਡ ਮੈਦਾਨਾਂ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਚਾਇਤ ਘਰ, ਆਂਗਨਵਾੜੀ ਕੇਂਦਰ, ਮੰਡੀਆਂ ਵਿੱਚ ਸ਼ੈੱਡਾਂ ਅਤੇ ਪੁਲਾਂ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਜ਼ਿਲ੍ਹੇ ਦੇ ਵਿਕਾਸ ਕਾਰਜ ਵੱਡੇ ਪੱਧਰ ਉੱਤੇ ਹੋ ਰਹੇ ਹਨ।

ਇਸ ਮੌਕੇ ਪਾਰਟੀ ਦੇ ਵੱਖ ਵੱਖ ਅਹੁਦੇਦਾਰ ਅਤੇ ਪਿੰਡਾਂ ਦੇ ਮੋਹਤਵਾਰ ਮੌਜੂਦ ਸਨ।

 

Tags: Harinder Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD