Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਨੂਰਪੁਰ ਵਿਖੇ ਸੰਵਾਦ ਬੈਠਕ ਕਰਕੇ ਲੋਕਾਂ ਨੂੰ ਮਾਨ ਸਰਕਾਰ ਦੀਆਂ ਚਾਰ ਸਾਲਾਂ ਪ੍ਰਾਪਤੀਆਂ ਬਾਰੇ ਕੀਤਾ ਜਾਗਰੂਕ

ਕਿਹਾ-ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ

Amarpal Singh, Sri Hargobindpur Sahib

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ , 27 Mar 2026

Last updated on: Mar 28, 2026, 13:00 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਮਾਨ ਸਰਕਾਰ ਵੱਲੋਂ 4 ਸਾਲਾਂ ਵਿੱਚ ਕੀਤੇ ਕੰਮ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ 'ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ - ਸੰਵਾਦ ਕੈਂਪੇਨ' ਤਹਿਤ ਪਿੰਡ ਨੂਰਪੁਰ ਵਿੱਖੇ ਪਿੰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਭਾਰੀ ਇਕੱਠ ਕਰਕੇ ਆਪ ਸਰਕਾਰ ਦੇ ਕੰਮਾ ਦੀ ਸ਼ਲਾਘਾ ਕੀਤੀ। 

ਪਿੰਡ ਨੂਰਪੁਰ ਵਿਖੇ ਸੰਵਾਦ ਬੈਠਕ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲੋਕ ਹਿੱਤ ਲਾਗੂ ਕੀਤੀਆਂ ਗਈਆਂ ਹਨ।

ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤੇ ਗਏ ਹਨ । ਸੜਕਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੇ ਸਨਮਾਨ ਵੱਜੋਂ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਮਘਦੇ ਰਹਿਣ।

ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੇਗੀ ਅਤੇ ਪਾਣੀ ਦਾ ਪੱਧਰ ਸੁਧਰੇਗਾ।

ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਆਮ ਲੋਕ ਅਤੇ ਪਾਰਟੀ ਆਗੂ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Amarpal Singh , Sri Hargobindpur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD