Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਨਵੀਂ ਅਨਾਜ ਮੰਡੀ ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਵਾਪਰੀਆਂ ਨਾਲ ਕੀਤੀਆਂ ਨੁੱਕੜ ਮੀਟਿੰਗਾਂ ਨੇ ਵਪਾਰੀਆਂ ਦੇ ਸਥਾਨਕ ਮਸਲੇ ਤੁਰੰਤ ਹੱਲ ਕੀਤੇ: ਚੇਅਰਮੈਨ ਪੁਸ਼ਪਿੰਦਰ ਸ਼ਰਮਾ

Pushpinder Sharma, Dhuri

Web Admin

Web Admin

5 Dariya News

ਧੂਰੀ , 28 Mar 2026

Last updated on: Mar 28, 2026, 14:33 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਪੰਜਾਬ ਟਰੇਡ ਕਮਿਸ਼ਨ ਵੱਲੋਂ ਸਥਾਨਕ ਪੱਧਰ ‘ਤੇ ਮੀਟਿੰਗਾਂ ਦੀ ਲੜੀ ਜਾਰੀ ਹੈ। ਇਸੇ ਤਹਿਤ ਅੱਜ ਨਵੀਂ ਅਨਾਜ ਮੰਡੀ ਧੂਰੀ ਵਿਖੇ ਪੰਜਾਬ ਟਰੇਡ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਵਪਾਰੀਆਂ ਨਾਲ ਨੁੱਕੜ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।

ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼ ਨਾਲ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵਪਾਰੀਆਂ ਨੂੰ ਦਰਪੇਸ਼ ਸਥਾਨਕ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਨਾਲ ਬਹੁਤੇ ਮਸਲੇ ਤੁਰੰਤ ਹੀ ਨਿਪਟਾਏ ਗਏ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ।

ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਨੁੱਕੜ ਮੀਟਿੰਗਾਂ ਰਾਹੀਂ ਵਪਾਰੀਆਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਦੀ ਪਛਾਣ ਕਰਕੇ ਜਲਦ ਹੱਲ ਸੰਭਵ ਬਣਦਾ ਹੈ। ਇਸ ਮੌਕੇ ਪ੍ਰਧਾਨ ਆੜਤੀਆ ਐਸੋਸੀਏਸ਼ਨ ਜਤਿੰਦਰ ਸਿੰਘ ਸੋਨੀ ਮੰਡੇਰ, ਮੈਂਬਰ ਬਸੰਤ ਲਾਲ ਕਾਂਝਲਾ, ਜਸਵੀਰ ਸਿੰਘ, ਦੀਪਕ ਵਰਮਾ, ਕੁਲਦੀਪ ਸਿੰਘ, ਬਿਲਾਲ ਖਾਨ, ਅਮਨ ਖਾਨ ਸਮੇਤ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਆਪਣੇ ਮਸਲੇ ਰੱਖੇ ਗਏ ਅਤੇ ਕਮਿਸ਼ਨ ਵੱਲੋਂ ਉਨ੍ਹਾਂ ਦੇ ਹੱਲ ਲਈ ਭਰੋਸਾ ਦਿਵਾਇਆ ਗਿਆ।

 

Tags: Pushpinder Sharma , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD