Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ

ਵਿਧਾਇਕ ਡਾ. ਵਿਜੈ ਸਿੰਗਲਾ ਨੇ ਭੀਖੀ ਵਿਖੇ ਸਮਾਗਮ ਵਿੱਚ ਕੀਤੀ ਸ਼ਿਰਕਤ

Dr Vijay Singla

Web Admin

Web Admin

5 Dariya News

ਮਾਨਸਾ , 28 Mar 2026

Last updated on: Mar 28, 2026, 14:53 IST

ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਪੀ ਐਮ ਸ਼੍ਰੀ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਭੀਖੀ ਵਿਖੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਸਿੱਖਿਆ ਸਮਾਜ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਬੁਨਿਆਦੀ ਢਾਂਚਾਗਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਬੱਚੇ ਨੂੰ ਵਧੀਆ ਸਿੱਖਿਆ ਸਹੂਲਤਾਂ ਮਿਲ ਸਕਣ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ 'ਸਕੂਲ ਆਫ਼ ਐਮੀਨੈਂਸ' ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ 'ਤੇ ਸਿਰਫ਼ ਪੜ੍ਹਾਈ ਦਾ ਬੋਝ ਨਾ ਪਾਓ, ਸਗੋਂ ਉਨ੍ਹਾਂ ਦੇ ਹੁਨਰ ਨੂੰ ਪਛਾਣਨ ਵਿੱਚ ਅਧਿਆਪਕਾਂ ਦੀ ਮਦਦ ਕਰੋ।

ਅਧਿਆਪਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੇ ਅਸਲ ਮਾਰਗਦਰਸ਼ਕ ਹਨ। ਉਨ੍ਹਾਂ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਅਤੇ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਨੀਲਮ ਰਾਣੀ ਨੇ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ), ਖਿਆਲਾ ਕਲਾਂ ਅਤੇ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਵਿਖੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਕਿਹਾ ਕਿ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਉਦੇਸ਼ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਅਤੇ ਸਰਵਪੱਖੀ ਵਿਕਾਸ ਲਈ ਇਕੱਠੇ ਮਿਲ ਕੇ ਕੰਮ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਜਦੋਂ ਮਾਪੇ ਅਤੇ ਅਧਿਆਪਕ ਮਿਲ ਬੈਠ ਕੇ ਬੱਚਿਆਂ ਦੀ ਪੜ੍ਹਾਈ ਅਤੇ ਵਿਹਾਰ ਬਾਰੇ ਗੱਲਬਾਤ ਕਰਦੇ ਹਨ ਤਾਂ ਇਸ ਨਾਲ ਬੱਚਿਆਂ ਦੀ ਪ੍ਰਗਤੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਸੰਪੂਰਨ ਪ੍ਰਗਤੀ ਬਾਰੇ ਜਾਣੂ ਕਰਵਾਉਂਦਿਆਂ ਰਿਪੋਰਟ ਕਾਰਡਾਂ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ। 

ਇਸ ਤੋਂ ਇਲਾਵਾ ਮਿਲਣੀ ਦੌਰਾਨ ਲੜਕੀਆਂ ਦੀ ਸਿਹਤ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਐਚ.ਪੀ.ਵੀ. ਟੀਕਾਕਰਨ ਬਾਰੇ ਵੀ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਸ ਦੇ ਲਾਭ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਨੇ ਪੀ ਐਮ ਸ਼੍ਰੀ ਸਰਕਾਰੀ ਸੈਕੰਡਰੀ ਸਕੂਲ ਸੰਘਾ ਅਤੇ ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਵਿਖੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। 

ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਹੋਰ ਮਾਪਿਆਂ ਨੂੰ ਵੀ ਪ੍ਰੇਰਿਤ ਕਰਨ। ਉਨ੍ਹਾਂ ਦੱਸਿਆ ਕਿ ਹੁਣ ਬੱਚਿਆਂ ਦੀ ਹਾਜ਼ਰੀ ਸੰਬੰਧੀ ਜਾਣਕਾਰੀ ਮਾਪਿਆਂ ਤੱਕ ਐੱਸ.ਐਮ.ਐੱਸ. ਰਾਹੀਂ ਭੇਜੀ ਜਾਵੇਗੀ, ਜਿਸ ਨਾਲ ਮਾਪੇ ਆਪਣੇ ਬੱਚਿਆਂ ਦੀ ਸਕੂਲ ਹਾਜ਼ਰੀ ਬਾਰੇ ਤੁਰੰਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਬੱਚਿਆਂ ਦੀ ਨਿਯਮਿਤ ਹਾਜ਼ਰੀ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।

ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੇ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ ਅਤੇ ਸਕੂਲ ਦੇ ਵਿਕਾਸ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਕੂਲਾਂ ਵਿੱਚ ਹੋਈ ਇਸ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਮਾਪਿਆਂ ਵੱਲੋਂ ਭਰਪੂਰ ਸਹਿਯੋਗ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਹਾਜ਼ਰੀ ਲਗਾ ਕੇ ਬੱਚਿਆਂ ਦੀ ਪੜ੍ਹਾਈ ਅਤੇ ਸਕੂਲੀ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ, ਭੀਖੀ, ਵਰਿੰਦਰ ਸੋਨੀ ਵੀ ਮੌਜੂਦ ਸਨ।

 

Tags: Dr Vijay Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD