Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡੇਰਾ ਬਾਬਾ ਭਾਈ ਗੁਰਦਾਸ ਜੀ ਮਾਨਸਾ ਵਿਖੇ ਬਣੇ ਆਮ ਆਦਮੀ ਕਲੀਨਿਕ ਨੂੰ ਕੀਤਾ ਲੋਕ-ਅਰਪਣ

ਵਿਧਾਇਕ ਮਾਨਸਾ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

Dr Vijay Singla

Web Admin

Web Admin

5 Dariya News

ਮਾਨਸਾ , 28 Mar 2026

Last updated on: Mar 28, 2026, 14:56 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਦੀ ਲੜੀ ਤਹਿਤ ਅੱਜ ਮਾਨਸਾ ਵਿਖੇ ਆਮ ਆਦਮੀ ਕਲੀਨਿਕ ਡੇਰਾ ਬਾਬਾ ਭਾਈ ਗੁਰਦਾਸ ਜੀ ਦਾ ਉਦਘਾਟਨ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। 

ਇਸ ਮੌਕੇ ਬੋਲਦਿਆਂ ਡਾ.ਵਿਜੈ ਸਿੰਗਲਾ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸਰਕਾਰ ਵਚਨਬੱਧ ਹੈ ਜਿਸ ਤਹਿਤ ਅੱਜ ਮਾਨਯੋਗ ਮੁੱਖ ਮੰਤਰੀ ਸ੍. ਭਗਵੰਤ ਸਿੰਘ ਮਾਨ ਵੱਲੋਂ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਪੰਜਾਬ ਲਈ 109 ਆਮ ਆਦਮੀ ਕਲੀਨਿਕ ਹੋਰ ਸਮਰਪਿਤ ਕੀਤੇ ਹਨ ਅੱਜ ਸਮੇਤ ਹੁਣ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 990 ਹੋ ਗਈ ਹੈ। 

ਜਿਲ੍ਹਾ ਮਾਨਸਾ ਵਿਖੇ ਅੱਜ ਇਸ ਆਮ ਆਦਮੀ ਕਲੀਨਿਕ ਦਾ ਉਦਘਾਟਨ ਹੋਣ ਨਾਲ ਹੁਣ ਤੱਕ ਮਾਨਸਾ ਜਿਲ੍ਹੇ ਵਿੱਚ 29 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ l ਉਹਨਾਂ ਕਿਹਾ ਕਿ ਇਹਨਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਸਹਾਇਤਾ ਦੇ ਨਾਲ-ਨਾਲ ਮੁਫ਼ਤ ਦਵਾਈਆਂ ਅਤੇ ਲੈਬ ਟੈਸਟ ਦੀ ਸੁਵਿਧਾ ਉਪਲੱਬਧ ਹੋਵੇਗੀ। 

ਉਨ੍ਹਾਂ ਕਿਹਾ ਕਿ ਦਵਾਈਆਂ ਅਤੇ ਸਟਾਫ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਹਨਾਂ ਆਮ ਆਦਮੀ ਕਲੀਨਿਕਾਂ ਵਿਖੇ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈਸਟ ਬਿਲਕੁਲ ਮੁਫਤ ਮੁਹਈਆ ਕਰਵਾਏ ਜਾਂਦੇ ਹਨ। 

ਉਨ੍ਹਾਂ ਦੱਸਿਆ ਕਿ ਜਲਦੀ ਹੀ ਜਿਲ੍ਹਾ ਮਾਨਸਾ ਦੇ 3 ਹੋਰ ਆਮ ਆਦਮੀ ਕਲੀਨਿਕ ਬਣ ਕੇ ਤਿਆਰ ਹੋ ਜਾਣਗੇ। ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਗਰਭਵਤੀ ਔਰਤਾਂ ਦੀ ਜਾਂਚ ਸਬੰਧੀ ਸੇਵਾਵਾਂ ਅਤੇ ਅਲਟਰਾਸਾਉੰਡ ਇਮਪੈਨਲ ਕੀਤੇ ਗਏ ਅਲਟਰਾ ਸਾਉੰਡ ਸੈਂਟਰਾਂ ਵਿੱਚ ਮੁਫ਼ਤ ਕਰਵਾਏ ਜਾਂਦੇ ਹਨ।  

ਉਹਨਾਂ ਵੱਲੋਂ ਆਏ ਹੋਏ ਮੁੱਖ ਮਹਿਮਾਨ, ਅਫਸਰ ਸਾਹਿਬਾਨਾਂ ਅਤੇ ਲੋਕਾਂ ਦਾ ਧੰਨਵਾਦ ਕੀਤਾ ਗਿਆ। ਡੇਰੇ ਦੇ ਮਹੰਤ ਕੇਸ਼ਵ ਮੁਨੀ ਜੀ ਵੱਲੋਂ ਲੋਕਾਂ ਨੂੰ ਇਸ ਕਲੀਨਿਕ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ ਗਿਆ l ਇਸ ਮੌਕੇ ਲੋਕਾਂ ਨੇ ਸਕਰੀਨ ਉੱਤੇ ਰਾਜ ਪੱਧਰੀ ਸਮਾਗਮ ਦਾ ਸਿੱਧਾ ਪ੍ਰਸਾਰਣ ਦੇਖਿਆ। 

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਐਕਸੀਅਨ ਪੰਚਾਇਤੀ ਰਾਜ ਮਹੇਸ਼ ਗਰਗ, ਜਨਰਲ ਸਕੱਤਰ ਪੰਜਾਬ ਕਿਸਾਨ ਵਿੰਗ ਮਾਲਵਾ ਜੋਨ ਸ੍. ਚਰਨਜੀਤ ਸਿੰਘ ਅੱਕਾਂਵਾਲੀ, ਆਮ ਆਦਮੀ ਕਲੀਨਿਕ ਦੇ ਡਾ. ਧੀਰਜ ਕੁਮਾਰ,ਜਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਪਵਨ ਕੁਮਾਰ, ਜਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਤਿਰਲੋਕ ਸਿੰਘ ਅਤੇ ਸੰਦੀਪ ਸਿੰਘ ਹਾਜਰ ਸਨ। 

 

Tags: Dr Vijay Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD