Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜਗਦੀਪ ਸਿੰਘ ਕਾਕਾ ਬਰਾੜ ਵਲੋਂ ਦੋ ਹੋਰ ਆਮ ਆਦਮੀ ਕਲੀਨਿਕਾਂ ਦਾ ਕੀਤਾ ਗਿਆ ਉਦਘਾਟਨ

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਸਰਕਾਰ ਦਾ ਫਰਜ਼ – ਵਿਧਾਇਕ ਕਾਕਾ ਬਰਾੜ

Jagdeep Singh Kaka Brar, Sri Muktsar Sahib

Gurpreet Singh

Gurpreet Singh

5 Dariya News

ਸ੍ਰੀ ਮੁਕਤਸਰ ਸਾਹਿਬ , 28 Mar 2026

Last updated on: Mar 28, 2026, 17:02 IST

ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜਦੀਕ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋ ਪੰਜਾਬ ਵਿੱਚ ਵੱਖ—ਵੱਖ ਥਾਵਾਂ ਤੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਜਿਸ ਤਹਿਤ  ਸ੍ਰੀ ਮੁਕਤਸਰ ਸਾਹਿਬ ਵਿਖੇ 2 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਸ. ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ. ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤਾ ਗਿਆ। 

ਜਿਨ੍ਹਾਂ ਵਿਚੋਂ ਇੱਕ ਗੁਰਦੁਆਰਾ ਸਾਂਝੀਵਾਲ ਗਾਂਧੀ ਨਗਰ ਸ੍ਰੀ ਮੁਕਤਸਰ ਵਿਖੇ ਅਤੇ ਇੱਕ ਰੈਣ ਬਸੇਰਾ ਗੋਨਿਆਣਾ ਰੋਡ ਵਿਖੇ ਬਣਾਇਆ ਗਿਆ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਦੀ ਪਹਿਲਕਦਮੀ ਨਾਲ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਇਹਨਾਂ ਕਲੀਨਿਕਾਂ ਨੂੰ ਬਣਾਇਆ ਗਿਆ ਹੈ। 

ਜਿਸ ਵਿੱਚ ਤਜਰਬੇਕਾਰ ਡਾਕਟਰ ਅਤੇ ਸਟਾਫ ਰਾਹੀਂ ਆਮ ਲੋਕਾਂ ਇਲਾਜ,  ਦਵਾਈਆਂ,ਲੈਬ ਟੈਸਟ ਆਦਿ ਮੁਫਤ ਹੋਣਗੇ। ਇਸ ਸਮੇਂ ਡਾ: ਸੁਨੀਲ ਕੁਮਾਰ ਬਾਂਸਲ ਸਿਵਲ ਸਰਜਨ,ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਹ ਆਦਮੀ ਕਲੀਨਿਕ ਲੋਕਾਂ ਲਈ ਵਧੀਆ ਸਿਹਤ ਸਹੂਲਤਾਂ ਦੇਣ ਲਈ ਬਹੁਤ ਲਾਹੇਵੰਦ ਹੋਣਗੇ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਹਨਾਂ ਆਮ ਆਦਮੀ ਕਲੀਨਿਕਾਂ ਵਿਚ ਮਿਲਣ ਵਾਲੀਆਂ ਸਿਹਤ ਸਹੂਲਤਾਂ,ਦਵਾਈਆਂ,ਟੈਸਟ ਆਦਿ ਦਾ ਵੱਧ ਤੋਂ ਵੱਧ ਲਾਭ ਲੈਣ।

ਇਸ ਮੌਕੇ ਸ. ਸੁਰਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ,ਸ. ਮੁਖਤਿਆਰ ਸਿੰਘ ,ਸ. ਦਰਸ਼ਨ ਸਿੰਘ ਕਪੂਰ,ਸ. ਸੁਰਿੰਦਰਪਾਲ ਸਿੰਘ, ਸ. ਬੀਰਬਲ ਸਿੰਘ ਅਤੇ ਸਿਹਤ ਵਿਭਾਗ ਤੋਂ ਡਾ:ਦੁਪਿੰਦਰ ਕੁਮਾਰ ਡੀ.ਐਮ.ਸੀ., ਡਾ: ਰਾਜੀਵ ਕੁਮਾਰ ਐਸ.ਐਮ.ਓ. ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਡਾ: ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ,ਸ੍ਰੀ ਦੀਪਕ ਕੁਮਾਰ ਡੀ.ਪੀ.ਐਮ.,ਸ੍ਰੀ ਲਾਲ ਚੰਦ ਮਾਸ ਮੀਡੀਆ,ਸ੍ਰੀ ਭੁਪਿੰਦਰ ਸਿੰਘ ਸੀਨੀਅਰ ਸਹਾਇਕ ਅਤੇ ਸ੍ਰੀ ਗੁਰਪ੍ਰੀਤ ਸਿੰਘ ਪੀ ਏ. ਟੂ ਸਿਵਲ ਸਰਜਨ ਹਾਜ਼ਰ ਸਨ ।

 

Tags: Jagdeep Singh Kaka Brar , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD