Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਗੋਲਡਨ ਟੈਂਪਲ ਨੇੜੇ 150 ਕਮਰਿਆਂ ਵਾਲਾ ਪ੍ਰੀਮੀਅਮ ਪ੍ਰਾਹੁਣਚਾਰੀ ਪ੍ਰੋਜੈਕਟ ਨਾਲ ਲਗਭਗ 350 ਨੌਕਰੀਆਂ ਪੈਦਾ ਹੋਣਗੀਆਂ; ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ: ਸੰਜੀਵ ਅਰੋੜਾ

Sanjeev Arora, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 28 Mar 2026

Last updated on: Mar 28, 2026, 17:18 IST

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. 'ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ। ਇਸ ਸਮਝੌਤੇ 'ਤੇ ਦੋਵਾਂ ਧਿਰਾਂ ਦੇ ਸੀਨੀਅਰ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ, ਜਿਨ੍ਹਾਂ ਵਿੱਚ ਕਾਰਪੋਰੇਟ ਅਤੇ ਕਾਨੂੰਨੀ ਮਾਮਲੇ, ਓਬਰਾਏ ਗਰੁੱਪ ਦੇ ਪ੍ਰਧਾਨ ਸ੍ਰੀ ਆਰ. ਸ਼ੰਕਰ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਸ਼ਾਹਬਾਜ਼ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਅਮਨਦੀਪ ਕੌਰ ਸ਼ਾਮਲ ਸਨ। 

ਸਮਝੌਤੇ ‘ਤੇ ਹਸਤਾਖਰ ਸਬੰਧੀ ਰੱਖੇ ਇਸ ਸਮਾਰੋਹ ਵਿੱਚ ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ, ਪੰਜਾਬ  ਸ. ਗੁਰਕਿਰਤ ਕਿਰਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟ੍ਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ਜਾਵੇਗਾ ਅਤੇ ਇਹ ਅੰਮ੍ਰਿਤਸਰ-ਤਰਨ ਤਾਰਨ ਰੋਡ ਉੱਪਰ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਭਗ 3 ਕਿਲੋਮੀਟਰ ਦੀ ਦੂਰੀ ‘ਤੇ ਹੋਵੇਗਾ। 

ਉਨ੍ਹਾਂ ਦੱਸਿਆ ਕਿ 3 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ ਲਗਭਗ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ ਅਤੇ ਇਸ ਨਾਲ ਅੰਮ੍ਰਿਤਸਰ ਦੇ ਪ੍ਰੀਮੀਅਮ ਪ੍ਰਾਹੁਣਚਾਰੀ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਲਗਭਗ 350 ਵਿਅਕਤੀਆਂ ਲਈ ਰੋਜ਼ਗਾਰ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਸਥਾਨਕ ਆਰਥਿਕ ਗਤੀਵਿਧੀਆਂ ਅਤੇ ਰੋਜ਼ਗਾਰ ਉੱਪਤਰੀ ਨੂੰ ਹੋਰ ਹੁਲਾਰਾ ਮਿਲੇਗਾ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰਾਹੁਣਚਾਰੀ ਪ੍ਰੋਜੈਕਟ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦਰਮਿਆਨ ਸਾਂਝੇ ਸਹਿਯੋਗ ਤਹਿਤ ਵਿਕਸਤ ਕੀਤਾ ਜਾਵੇਗਾ, ਜੋ ਓਬਰਾਏ ਗਰੁੱਪ ਦੀ ਲਗਜ਼ਰੀ ਪ੍ਰਾਹੁਣਚਾਰੀ ਵਿੱਚ ਵਿਸ਼ਵ ਪੱਧਰ ਤੱਕ ਮੰਨੀ-ਪ੍ਰਮੰਨੀ ਮੁਹਾਰਤ ਅਤੇ ਸਪ੍ਰਿੰਗਐਜ ਦੀ ਮਜ਼ਬੂਤ ਸਥਾਨਕ ਮੌਜੂਦਗੀ ਨੂੰ ਇਕੱਠਾ ਕਰੇਗਾ। ਜ਼ਿਕਰਯੋਗ ਹੈ ਕਿ ਇਹ "ਟ੍ਰਾਈਡੈਂਟ" ਬ੍ਰਾਂਡ ਤਹਿਤ ਪੰਜਾਬ ਵਿੱਚ ਪਹਿਲਾ ਹੋਟਲ ਹੋਵੇਗਾ। 

ਇਸ ਸਮੇਂ ਭਾਰਤ ਭਰ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ 9 ਹੋਟਲ ਚੱਲ ਰਹੇ ਹਨ। ਇਸ ਸਮੇਂ ਓਬਰਾਏ ਗਰੁੱਪ ਦੇ ਦੇਸ਼ ਭਰ ਵਿੱਚ 32 ਹੋਟਲ ਚੱਲ ਰਹੇ ਹਨ ਅਤੇ 10 ਹੋਰ ਪ੍ਰਗਤੀ ਅਧੀਨ ਹਨ। ਪੰਜਾਬ ਵਿੱਚ ਇਹ ਗਰੁੱਪ ਪਹਿਲਾਂ ਹੀ ਓਬਰਾਏ ਬ੍ਰਾਂਡ ਤਹਿਤ ਨਿਊ ਚੰਡੀਗੜ੍ਹ ਵਿਖੇ ਓਬਰਾਏ ਸੁਖਵਿਲਾਸ ਸਪਾ ਰਿਜ਼ੋਰਟ ਚਲਾ ਰਿਹਾ ਹੈ।

ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਪ੍ਰੋਜੈਕਟ ਵੀ ਵਧੇਰੇ ਮਹੱਤਵਪੂਰਨ ਹੈ ਕਿਉਂਕਿ ਇਸਨੂੰ ਪੰਜਾਬ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ ਇਸ ਪੱਧਰ ਦਾ ਪਹਿਲਾ ਗ੍ਰੀਨਫੀਲਡ ਪ੍ਰੋਜੈਕਟ ਦੱਸਿਆ ਜਾ ਰਿਹਾ ਹੈ। ਇਸ ਪ੍ਰੋਜੈਕਟ 'ਤੇ ਕੰਮ ਜੁਲਾਈ 2026 ਵਿੱਚ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨੂੰ ਮਾਰਚ 2029 ਤੱਕ ਪੂਰਾ ਕਰਨ ਦਾ ਟੀਚਾ ਹੈ।

ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਰਾਹੀਂ ਇਸ ਸਹਿਯੋਗ ਨੂੰ ਵਧੇਰੇ ਸੁਚਾਰੂ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ। ਇਨਵੈਸਟ ਪੰਜਾਬ ਡੇਢ ਸਾਲ ਤੋਂ ਵੱਧ ਸਮੇਂ ਤੋਂ ਦੋਵਾਂ ਧਿਰਾਂ ਨਾਲ ਨੇੜਿਓਂ ਜੁੜੇ ਕੇ ਉਨ੍ਹਾਂ ਨੂੰ ਇਕੱਠੇ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਸੀ, ਜੋ ਕਿ ਉੱਚ-ਮੁੱਲ ਵਾਲੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਦਯੋਗ ਖੇਤਰ ਵਿੱਚ ਪੰਜਾਬ ਦੀ ਲਗਾਤਾਰ ਵਧ ਰਹੀ ਰਫ਼ਤਾਰ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੂਬੇ ਨੇ ਸਾਲ 2025-26 ਵਿੱਚ 59,448 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਕਿ ਰਾਜ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਹੈ, ਜਿਸ ਨਾਲ 1,33,221 ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਨੇ 1 ਅਪ੍ਰੈਲ, 2022 ਤੋਂ 5,57,664 ਨੌਕਰੀਆਂ ਦੀ ਸੰਭਾਵਨਾ ਵਾਲੇ 1,59,947 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਰਾਜ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਇਹ ਸਹਿਯੋਗ ਪੰਜਾਬ ਦੇ ਉੱਚ-ਪੱਧਰੀ ਸੈਰ-ਸਪਾਟਾ, ਪ੍ਰਾਹੁਣਚਾਰੀ ਅਤੇ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਨ ਦੇ ਸਫ਼ਰ ਵਿੱਚ ਇੱਕ ਨਵਾਂ ਮੀਲ ਪੱਥਰ ਹੈ, ਜੋ ਇੱਕ ਵਿਸ਼ਵਵਿਆਪੀ ਸੱਭਿਆਚਾਰਕ ਅਤੇ ਅਧਿਆਤਮਿਕ ਕੇਂਦਰ ਵਜੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸਥਿਤੀ ਨੂੰ ਵੀ ਹੋਰ ਮਜ਼ਬੂਤ ਕਰੇਗਾ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਉਦਯੋਗ ਲਈ, ਸਗੋਂ ਪ੍ਰੀਮੀਅਮ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਨਿਵੇਸ਼ਾਂ ਲਈ ਵੀ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਦੇ ਸਰਗਰਮ ਸਮਰਥਨ ਨਾਲ ਅਜਿਹੇ ਮਹੱਤਵਪੂਰਨ ਪ੍ਰੋਜੈਕਟ ਹਕੀਕਤ ਬਣ ਕੇ ਰਾਜ ਦੇ ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।

 

Tags: Sanjeev Arora , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD