Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਜੀਤਪਾਲ ਸਿੰਘ ਕੋਹਲੀ ਵੱਲੋਂ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਉਦਘਾਟਨ

ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ: ਕੋਹਲੀ

Ajit Pal Singh Kohli, Patiala

Gurpreet Singh

Gurpreet Singh

5 Dariya News

ਪਟਿਆਲਾ , 28 Mar 2026

Last updated on: Mar 28, 2026, 18:09 IST

ਪਟਿਆਲਾ ਦੇ ਪ੍ਰਸਿੱਧ ਅਤੇ ਇਤਿਹਾਸਿਕ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਅੱਜ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਵੱਲੋਂ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਇਹ ਅਰੋਗਿਆ ਕੇਂਦਰ ਇਲਾਕੇ ਦੇ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ, ਜਿੱਥੇ ਮਰੀਜ਼ਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੇਂਦਰਾਂ ਨਾਲ ਸਿਹਤ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵੱਡੇ ਹਸਪਤਾਲਾਂ ਵੱਲ ਜਾਣ ਦੀ ਲੋੜ ਘੱਟੇਗੀ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਇਹ ਕੇਂਦਰ ਇੱਕ ਵੱਡੀ ਸਹੂਲਤ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਜ਼ਰੂਰਤ ਪੈਣ ’ਤੇ ਤੁਰੰਤ ਮੈਡੀਕਲ ਸਹਾਇਤਾ ਮਿਲ ਸਕੇਗੀ। ਵਿਧਾਇਕ ਨੇ ਸਿਹਤ ਵਿਭਾਗ ਦੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।

ਇਸ ਮੌਕੇ ਐਸ ਐਮ ਓ ਡਾ. ਲਵਕੇਸ਼ ਕੁਮਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅਰੋਗਿਆ ਕੇਂਦਰ ਵਿੱਚ ਆਮ ਜਨਤਾ ਅਤੇ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਮੁਫ਼ਤ ਮੈਡੀਕਲ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਇੱਥੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇ ਨਾਲ-ਨਾਲ 46 ਤਰ੍ਹਾਂ ਦੇ ਲੈਬ ਟੈਸਟਾਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।

ਉਦਘਾਟਨ ਸਮਾਗਮ ਦੌਰਾਨ ਵਾਰਡ ਨੋ 48 ਤੋਂ ਰਾਜੇਸ਼ ਕੁਮਾਰ ਸਾਹਨੀ, ਨਰੇਸ਼ ਕੁਮਾਰ ਕਾਕਾ, ਯੋਗੇਸ਼ ਟੰਡਨ , ਕੌਸ਼ਲ ਚੋਪੜਾ , ਸਿਵਿਲ ਸਰਜਨ ਪਟਿਆਲਾ ਡਾ. ਰਚਨਾ, ਐਸਐਮਓ ਡਾ. ਲਵਕੇਸ਼ ਕੁਮਾਰ, ਡਾ. ਸੰਦੀਪ ਕੰਡਾਰਾ,  ਡਾ. ਕਿਰਨਪ੍ਰੀਤ ਕੌਰ, ਡਾ. ਸ਼ਿਵਾਲੀ ਸਮੇਤ ਪੈਰਾਮੈਡੀਕਲ ਸਟਾਫ, ਮੀਡੀਆ ਵਿੰਗ ਦਾ ਸਟਾਫ ਅਤੇ ਆਸ਼ਾ ਵਰਕਰ ਵੀ ਮੌਜੂਦ ਸਨ।

 

 

Tags: Ajit Pal Singh Kohli , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD