Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਧੂਰੀ ਵਾਸੀਆਂ ਨੂੰ ਨਵੇਂ ਆਮ ਆਦਮੀ ਕਲੀਨਿਕ ਦੀ ਮਿਲੀ ਸੌਗਾਤ

ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਕ੍ਰਾਂਤੀ ਚੌਕ ਨੇੜੇ ਬਣੇ ਆਮ ਆਦਮੀ ਕਲੀਨਿਕ ਦਾ ਹੋਇਆ ਉਦਘਾਟਨ

Rajwant Singh Ghulli, Dhuri

Gurpreet Singh

Gurpreet Singh

5 Dariya News

ਧੂਰੀ , 28 Mar 2026

Last updated on: Mar 28, 2026, 18:32 IST

ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਤੇ ਕ੍ਰਾਂਤੀ ਚੌਕ ਨੇੜੇ ਵਾਰਡ ਨੰਬਰ 5 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਚੁਅਲ ਤਰੀਕੇ ਨਾਲ ਕਰਕੇ ਧੂਰੀ ਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਲਗਾਤਾਰ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਨੇੜੇ ਹੀ ਮੁਫ਼ਤ ਇਲਾਜ ਅਤੇ ਜ਼ਰੂਰੀ ਟੈਸਟ ਦੀ ਸਹੂਲਤ ਪ੍ਰਾਪਤ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ, ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਦਵਾਈਆਂ, ਮੁਫ਼ਤ ਟੈਸਟ ਅਤੇ ਬਿਹਤਰ ਡਾਕਟਰੀ ਸਲਾਹ ਮਿਲ ਰਹੀ ਹੈ। 

ਸਰਕਾਰ ਦਾ ਟੀਚਾ ਹਰ ਪਿੰਡ ਅਤੇ ਮੁਹੱਲੇ ਤੱਕ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਹੁਣ ਤੱਕ ਕਰੋੜਾਂ ਲੋਕ ਇਨ੍ਹਾਂ ਕਲੀਨਿਕਾਂ ਤੋਂ ਆਪਣਾ ਇਲਾਜ ਕਰਵਾ ਕੇ ਲਾਭ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਸਿਹਤ ਮਾਡਲ ਹੁਣ ਪੂਰੇ ਦੇਸ਼ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗ਼ਰੀਬ ਲੋਕਾਂ ਨੂੰ ਮਾਮੂਲੀ ਇਲਾਜ ਲਈ ਵੀ ਵੱਡੇ ਹਸਪਤਾਲਾਂ ਦੇ ਚੱਕਰ ਕੱਟਣੇ ਪੈਂਦੇ ਸਨ, ਪਰ ਹੁਣ ਇਹ ਕਲੀਨਿਕ ਉਨ੍ਹਾਂ ਦੇ ਘਰਾਂ ਦੇ ਬਿਲਕੁਲ ਨੇੜੇ ਖੁੱਲ੍ਹ ਚੁੱਕੇ ਹਨ।

ਇਸ ਮੌਕੇ ਸਤਿੰਦਰ ਸਿੰਘ ਚੱਠਾ, ਡਾਇਰੈਕਟਰ ਸਮਾਲ ਇੰਡਸਟਰੀਜ਼ ਪੰਜਾਬ ਅਨਿਲ ਮਿੱਤਲ, ਜਸਪਾਲ ਸਿੰਘ ਭੁੱਲਰ, ਐੱਮ.ਸੀ. ਭੁਪਿੰਦਰ ਸਿੰਘ, ਅਸ਼ਵਨੀ ਧੀਰ, ਵਾਈਸ ਕੋਆਰਡੀਨੇਟਰ ਹਰਪ੍ਰੀਤ ਗਿੱਲ, ਪੁਸ਼ਪਿੰਦਰ ਸ਼ਰਮਾ, ਵੀਰਭਾਨ, ਸੁਖਪਾਲ ਸਿੰਘ ਪਾਲਾ, ਹਰਭਗਵਾਨ ਸਿੰਘ ਸਰਪੰਚ, ਐਡਵੋਕੇਟ ਹੈਪੀ ਗਰਗ, ਅਮਰਜੀਤ ਕੌਰ, ਐਸ.ਐਮ.ਓ. ਡਾ. ਸੰਜੀਵ ਅਰੋੜਾ, ਡਾ. ਸ਼ਾਮੀਂ, ਡਾ. ਰਿਮਸ਼ਾ, ਅਮਨਦੀਪ ਕੌਰ, ਨਿਤੀਸ਼ ਕੁਮਾਰ, ਨੀਰਜ ਕੁਮਾਰ, ਜਸਪ੍ਰੀਤ ਸਿੰਘ, ਵਿਕਾਸ ਕੁਮਾਰ ਸਮੇਤ ਆਮ ਆਦਮੀ ਪਾਰਟੀ ਦੀ ਸਮੂਹ ਟੀਮ ਦੇ ਮੈਂਬਰ ਹਾਜ਼ਰ ਸਨ।

 

Tags: Rajwant Singh Ghulli , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD