Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਮਾਨ ਸਰਕਾਰ ’ਬੇਅਦਬੀ’ ’ਤੇ ਸਖ਼ਤ ਕਾਨੂੰਨ ਬਣਾਏਗੀ, ਵਿਸਾਖੀ ਵਾਲੇ ਦਿਨ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਅਸੀਂ 13 ਅਪ੍ਰੈਲ ਨੂੰ ’ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

Bhagwant Mann, AAP Punjab, Chief Minister Of Punjab, Fatehgarh Sahib

Armaan

Armaan

5 Dariya News

ਫਤਿਹਗੜ੍ਹ ਸਾਹਿਬ , 28 Mar 2026

Last updated on: Mar 29, 2026, 11:23 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ ’ਬੇਅਦਬੀ’ ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।

ਫਤਹਿਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਸਭ ਕੁਝ ਉਨ੍ਹਾਂ ਦਾ ਬਣਾਇਆ ਹੋਇਆ ਹੈ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ’ਤੇ ਅੱਖਾਂ ਬੰਦ ਕਰ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਨਿਰਦੋਸ਼ ਲੋਕ ਮਾਰੇ ਗਏ ਸਨ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ।

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ ’ਬੇਅਦਬੀ’ ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਮੰਨਦੇ ਹਨ ਕਿ ਲੋਕ ਵੀ ਸਭ ਭੁੱਲ ਜਾਣਗੇ, ਪਰ ਲੋਕ ਕੁਝ ਵੀ ਭੁੱਲਣ ਵਾਲੇ ਨਹੀਂ ਕਿ ਇਨ੍ਹਾਂ ਘਟਨਾਵਾਂ ਵਿੱਚ ਉਨ੍ਹਾਂ ਦਾ ਹੀ ਪਰਿਵਾਰ ਸ਼ਾਮਲ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਭ ਠੀਕ ਕਰਾਂਗੇ ਅਤੇ ਇਸ ਸਬੰਧੀ ਕਾਨੂੰਨ ਨੂੰ ਸਖ਼ਤ ਕਰਨ ਲਈ ਅਸੀਂ ਆਲਾ ਦਰਜੇ ਦੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਰਹੇ ਹਾਂ।

ਵਿਸਾਖੀ ਮੌਕੇ ਅਸੀਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿਚ ਸੋਧ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ, ਜਿਸ ਲਈ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇਗਾ।

ਇਸ ਨਾਲ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ। ਅਸੀਂ ਸੰਤ ਸਮਾਜ ਨਾਲ ਵੀ ਸਲਾਹ-ਮਸ਼ਵਰਾ ਕਰ ਰਹੇ ਹਾਂ। ਇਹ ਕੁਝ ਅਜਿਹਾ ਹੈ ਜੋ ਸਿਰਫ਼ ਅਸੀਂ ਹੀ ਕਰ ਸਕਦੇ ਹਾਂ ਅਤੇ ਕਰ ਰਹੇ ਹਾਂ ਕਿਉਂਕਿ ਲੋਕ ਕਿਸੇ ਹੋਰ ਸਰਕਾਰ ਤੋਂ ਹੁਣ ਕੋਈ ਉਮੀਦ ਵੀ ਨਹੀਂ ਰੱਖਦੇ।

 

Tags: Bhagwant Mann , AAP Punjab , Chief Minister Of Punjab , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD