Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ’ਚ ਫਲਦਾਰ, ਹਰਬਲ ਤੇ ਸਬਜ਼ੀਆਂ ਦੇ ਗਾਰਡਨ ਬਣਾਉਣ ’ਤੇ ਦਿੱਤਾ ਜ਼ੋਰ

ਜ਼ਿਲ੍ਹੇ ’ਚ ‘ਮੇਰੀ ਰਸੋਈ’ ਯੋਜਨਾ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ

Bal Mukand Sharma

Web Admin

Web Admin

5 Dariya News

ਜਲੰਧਰ , 28 Mar 2026

Last updated on: Mar 29, 2026, 11:35 IST

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਕੂਲਾਂ ਵਿੱਚ ਫਲਦਾਰ, ਹਰਬਲ ਅਤੇ ਸਬਜ਼ੀਆਂ ਦੇ ਗਾਰਡਨ ਬਣਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਨੂੰ ਖਾਣ ਲਈ ਪੌਸ਼ਟਿਕ ਖੁਰਾਕ ਮੁਹੱਈਆ ਹੋ ਸਕੇ। ਇਥੇ ਸਰਕਟ ਹਾਊਸ ਵਿਖੇ ਖੁਰਾਕ ਤੇ ਸਿਵਲ ਸਪਲਾਈਜ਼, ਸਿੱਖਿਆ, ਬਾਗਬਾਨੀ, ਖੇਤੀਬਾੜੀ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਦੇ ਕਿਚਨ ਗਾਰਡਨਾਂ ਵਿੱਚ ਰਸਾਇਣਿਕ ਖਾਦਾਂ ਦੀ ਬਜਾਏ ਜੈਵਿਕ ਖਾਦ ਵਰਤਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬੱਚਿਆਂ ਨੂੰ ਗੁਣਵੱਤਾ ਭਰਪੂਰ ਫਲ ਤੇ ਸਬਜ਼ੀਆਂ ਮਿਲ ਸਕਣ। 

ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਿੱਡ-ਡੇ ਮੀਲ ਕੁੱਕ ਵਰਕਰਾਂ ਨੂੰ ਸਿਖ਼ਲਾਈ ਦੇਣ ਲਈ ਸਲਾਨਾ ਕੈਲੰਡਰ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਖਾਣੇ ਨਾਲ ਸਬੰਧਤ ਜ਼ਰੂਰੀ ਹਦਾਇਤਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਜਾ ਕੇ ਕਿਚਨ ਗਾਰਡਨ ਸਬੰਧੀ ਸਬੰਧਤਾਂ ਨੂੰ ਲੋੜੀਂਦੀ ਸਿਖ਼ਲਾਈ ਦੇਣ ਦੇ ਨਿਰਦੇਸ਼ ਵੀ ਦਿੱਤੇ। 

ਮੀਟਿੰਗ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਦੇ 1025 ਸਰਕਾਰੀ ਸਕੂਲਾਂ ਵਿੱਚ ਕਿਚਨ ਗਾਰਡਨ ਚੱਲ ਰਹੇ ਹਨ। ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹੇ ਵਿੱਚ ‘ਮੇਰੀ ਰਸੋਈ’ ਯੋਜਨਾ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 40 ਲੱਖ ਨੀਲਾ ਕਾਰਡ ਧਾਰਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਕਣਕ ਦੇ ਨਾਲ-ਨਾਲ ਤਿਮਾਹੀ ਰਾਸ਼ਨ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਵਿੱਚ ਦੋ ਕਿੱਲੋ ਮਾਹ ਛੋਲਿਆਂ ਦੀ ਦਾਲ, ਦੋ ਕਿਲੋ ਚੀਨੀ, ਇਕ ਕਿਲੋ ਨਮਕ, ਇਕ ਕਿਲੋ ਸਰ੍ਹੋਂ ਦਾ ਤੇਲ ਅਤੇ 200 ਗ੍ਰਾਮ ਹਲਦੀ ਸ਼ਾਮਲ ਹੋਵੇਗੀ।  

ਇਸ ਮੌਕੇ ਉਨ੍ਹਾਂ ਡਿਪੂਆਂ ਵੱਲੋਂ ਕੀਤੀ ਜਾਂਦੀ ਕਣਕ ਦੀ ਵੰਡ ਦਾ ਵੀ ਜਾਇਜ਼ਾ ਲਿਆ। ਡੀ.ਐਫ.ਐਸ.ਸੀ. ਨਰਿੰਦਰ ਸਿੰਘ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਵਿੱਚ 2 ਲੱਖ 70 ਹਜ਼ਾਰ ਕਾਰਡ ਧਾਰਕ ਅਤੇ 10 ਲੱਖ 20 ਹਜ਼ਾਰ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਜਨਵਰੀ 2026 ਤੋਂ ਮਾਰਚ 2026 ਦੇ ਸਰਕਲ ਤਹਿਤ 90 ਫੀਸਦੀ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਕੀਤੀ ਜਾ ਚੁੱਕੀ ਹੈ। ਚੇਅਰਮੈਨ ਨੇ ਮੀਟਿੰਗ ਦੌਰਾਨ ਮਿਡ-ਡੇਅ ਮੀਲ ਦੀ ਗੁਣਵੱਤਾ, ਰਸੋਈਆਂ ਦੀ ਸਫਾਈ, ਖਾਣ-ਪੀਣ ਦੀਆਂ ਵਸਤੂਆਂ ਦੀ ਸੁਰੱਖਿਅਤ ਸਟੋਰੇਜ ’ਤੇ ਵਿਸ਼ੇਸ਼ ਜ਼ੋਰ ਦਿੱਤਾ।

ਉਨ੍ਹਾਂ ਇਸ ਮੌਕੇ ਮਿਡ-ਡੇ ਮੀਲ ਲਈ ਸਕੂਲਾਂ ਨੂੰ ਸਮੇਂ ਸਿਰ ਕਣਕ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਬਾਗਬਾਨੀ ਨਰਿੰਦਰਪਾਲ ਸਿੰਘ ਕਲਸੀ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਡੀ.ਐਮ. ਮਾਰਕਫੈੱਡ ਇੰਦਰਜੀਤ ਸਿੰਘ, ਡੀ.ਐਮ. ਪਨਸਪ ਗੁਰਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਮਨੀਸ਼ ਕੁਮਾਰ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Bal Mukand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD