Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਜੀਤਪਾਲ ਸਿੰਘ ਕੋਹਲੀ ਵੱਲੋਂ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ : ਅਜੀਤਪਾਲ ਸਿੰਘ ਕੋਹਲੀ

Ajit Pal Singh Kohli

Armaan

Armaan

5 Dariya News

ਪਟਿਆਲਾ , 28 Mar 2026

Last updated on: Mar 29, 2026, 11:57 IST

ਪਟਿਆਲਾ ਦੇ ਪ੍ਰਸਿੱਧ ਅਤੇ ਇਤਿਹਾਸਿਕ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਅੱਜ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਇਲਾਕੇ ਦੇ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ, ਜਿੱਥੇ ਮਰੀਜ਼ਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੇਂਦਰਾਂ ਨਾਲ ਸਿਹਤ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵੱਡੇ ਹਸਪਤਾਲਾਂ ਵੱਲ ਜਾਣ ਦੀ ਲੋੜ ਘੱਟੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਇਹ ਕੇਂਦਰ ਇੱਕ ਵੱਡੀ ਸਹੂਲਤ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਜ਼ਰੂਰਤ ਪੈਣ ’ਤੇ ਤੁਰੰਤ ਮੈਡੀਕਲ ਸਹਾਇਤਾ ਮਿਲ ਸਕੇਗੀ।

ਵਿਧਾਇਕ ਨੇ ਸਿਹਤ ਵਿਭਾਗ ਦੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਇਸ ਮੌਕੇ ਐਸ ਐਮ ਓ ਡਾ. ਲਵਕੇਸ਼ ਕੁਮਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਆਮ ਆਦਮੀ ਕਲੀਨਿਕ ਵਿੱਚ ਆਮ ਜਨਤਾ ਅਤੇ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਮੁਫ਼ਤ ਮੈਡੀਕਲ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। 

ਇੱਥੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇ ਨਾਲ-ਨਾਲ 46 ਤਰ੍ਹਾਂ ਦੇ ਲੈਬ ਟੈਸਟਾਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਉਦਘਾਟਨ ਸਮਾਗਮ ਦੌਰਾਨ ਵਾਰਡ ਨੋ 48 ਤੋਂ ਰਾਜੇਸ਼ ਕੁਮਾਰ ਸਾਹਨੀ, ਨਰੇਸ਼ ਕੁਮਾਰ ਕਾਕਾ, ਯੋਗੇਸ਼ ਟੰਡਨ , ਕੌਸ਼ਲ ਚੋਪੜਾ , ਸਿਵਿਲ ਸਰਜਨ ਪਟਿਆਲਾ ਡਾ. ਰਚਨਾ, ਐਸਐਮਓ ਡਾ. ਲਵਕੇਸ਼ ਕੁਮਾਰ, ਡਾ. ਸੰਦੀਪ ਕੰਡਾਰਾ,  ਡਾ. ਕਿਰਨਪ੍ਰੀਤ ਕੌਰ, ਡਾ. ਸ਼ਿਵਾਲੀ ਸਮੇਤ ਪੈਰਾਮੈਡੀਕਲ ਸਟਾਫ, ਮੀਡੀਆ ਵਿੰਗ ਦਾ ਸਟਾਫ ਅਤੇ ਆਸ਼ਾ ਵਰਕਰ ਵੀ ਮੌਜੂਦ ਸਨ।

 

Tags: Ajit Pal Singh Kohli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD