Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ ਸਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਸੰਗਤਾਂ ਦਾ ਹੜ੍ਹ ਉੱਮੜਿਆ

ਸੈਂਕੜੇ ਪ੍ਰਾਣੀਆਂ ਨੇ ਛਕੀ ਅੰਮ੍ਰਿਤ ਦੀ ਦਾਤ, ਪੰਥ ਪ੍ਰਸਿੱਧ ਰਾਗੀਆਂ ਤੇ ਕਥਾਵਾਚਕਾਂ ਨੇ ਸੰਗਤਾਂ ਨਾਮ-ਬਾਣੀ ਨਾਲ ਨਿਹਾਲ ਕੀਤਾ

Religious, Gurdwara Akal Ashram Sohana

Armaan

Armaan

5 Dariya News

ਮੋਹਾਲੀ , 28 Mar 2026

Last updated on: Mar 29, 2026, 12:16 IST

ਸੋਹਾਣਾ ਸਥਿਤ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸਾਹਿਬ ਵਿਖੇ ਚੱਲ ਰਹੇ ਤਿੰਨ ਦਿਨਾਂ ਸਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਸ਼ਨੀਵਾਰ  ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਇਲਾਹੀ ਬਾਣੀ ਦਾ ਓਟ ਆਸਰਾ ਲਿਆ। ਇਹ ਸਮਾਗਮ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਮਿੱਠੀ ਯਾਦ ਵਿੱਚ ਅਤੇ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀਆਂ ਅਸੀਸਾਂ ਸਦਕਾ ਕਰਵਾਇਆ ਜਾ ਰਿਹਾ ਹੈ।

ਸਮਾਗਮ ਦੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਦੂਜੇ ਦਿਨ ਦਾ ਵਿਸ਼ੇਸ਼ ਖਿੱਚ ਦਾ ਕੇਂਦਰ ਅੰਮ੍ਰਿਤ ਸੰਚਾਰ ਰਿਹਾ, ਜਿਸ ਵਿੱਚ ਸੈਂਕੜੇ ਪ੍ਰਾਣੀਆਂ ਨੇ ਖੰਡੇ-ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤ ਛਕਾਉਣ ਦਾ ਇਹ ਕਾਰਜ ਸਮਾਗਮ ਦੇ ਆਖਰੀ ਦਿਨ 29 ਮਾਰਚ  ਵੀ ਜਾਰੀ ਰਹੇਗਾ।

ਦਿਨ ਭਰ ਚੱਲੇ ਦੀਵਾਨਾਂ ਵਿੱਚ ਭਾਈ ਸੁਰਜੀਤ ਸਿੰਘ, ਭਾਈ ਜਸਪਾਲ ਸਿੰਘ, ਭਾਈ ਮਨਜਿੰਦਰ ਸਿੰਘ ਰਬਾਬੀ, ਭਾਈ ਜਗਜੀਤ ਸਿੰਘ, ਗਿਆਨੀ ਜਸਵੰਤ ਸਿੰਘ ਪਰਵਾਨਾ ਅਤੇ ਭਾਈ ਪ੍ਰਦੀਪ ਸਿੰਘ ਜੀ ਸਮੇਤ ਕਈ ਨਾਮਵਰ ਜੱਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ  ਨਾਮ ਨਾਲ ਜੋੜਿਆ। ਇਸ ਤੋਂ ਬਾਅਦ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ (ਬੰਗਲਾ ਸਾਹਿਬ), ਗਿਆਨੀ ਸਰਬਜੀਤ ਸਿੰਘ ਲੁਧਿਆਣਾ ਵਾਲੇ, ਗਿਆਨੀ ਕਿਸ਼ਨ ਸਿੰਘ ਅਤੇ ਗਿਆਨੀ ਚਰਨਜੀਤ ਸਿੰਘ ਨੇ ਗੁਰਬਾਣੀ ਦੀ ਵਿਆਖਿਆ ਕਰਦਿਆਂ ਸੰਗਤ  ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ।

ਸ਼ਾਮ ਦੇ ਵਿਸ਼ੇਸ਼ ਦੀਵਾਨ ਵਿੱਚ ਭਾਈ ਦਵਿੰਦਰ ਸਿੰਘ ਸੋਢੀ, ਭਾਈ ਅਰਸ਼ਦੀਪ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭੈਣ ਰਵਿੰਦਰ ਕੌਰ ਜੀ ਦੇ ਜੱਥੇ ਵੱਲੋਂ ਕਰਵਾਈ ਗਈ ਸਿਮਰਨ ਸਾਧਨਾ ਨੇ ਮਾਹੌਲ  ਪੂਰੀ ਤਰ੍ਹਾਂ ਰੂਹਾਨੀ ਰੰਗ ਵਿੱਚ ਰੰਗ ਦਿੱਤਾ। ਰਾਤ ਦੇ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖਾਲਸਾ ਖੰਨੇ ਵਾਲੇ ਅਤੇ ਭਾਈ ਜਗਜੀਤ ਸਿੰਘ ਬਬੀਹਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।

ਪ੍ਰਧਾਨ ਗੁਰਮੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ  29 ਮਾਰਚ  ਸਮਾਗਮ ਦੇ ਆਖ਼ਰੀ ਦਿਨ ਵੀ ਵੱਡੀ ਗਿਣਤੀ ਵਿੱਚ ਪਹੁੰਚ ਕੇ ਗੁਰਬਾਣੀ ਕੀਰਤਨ ਦਾ ਲਾਹਾ ਲੈਣ। ਪ੍ਰਬੰਧਕ ਕਮੇਟੀ ਵੱਲੋਂ ਸੰਗਤ ਲਈ ਲੰਗਰ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਹਨ।

 

Tags: Religious , Gurdwara Akal Ashram Sohana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD