Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਜੀਵ ਅਰੋੜਾ ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ

ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ

Sanjeev Arora, Rajpura

Armaan

Armaan

5 Dariya News

ਰਾਜਪੁਰਾ , 28 Mar 2026

Last updated on: Mar 29, 2026, 12:23 IST

ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਰਾਜਪੁਰਾ ਵਿਖੇ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਦੀ ਅਤਿ-ਆਧੁਨਿਕ ਨਿਰਮਾਣ ਸਹੂਲਤ ਦਾ ਦੌਰਾ ਕੀਤਾ। ਇਸ ਦੌਰਾਨ ਰਾਹੀਂ ਉਨ੍ਹਾਂ ਨੇ ਉਦਯੋਗਿਕ ਵਿਕਾਸ ਅਤੇ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ।

ਸਾਲ 2018 ਵਿੱਚ ਸਥਾਪਿਤ ਅਤੇ 32 ਏਕੜ ਵਿੱਚ ਫੈਲੀ ਰਾਜਪੁਰਾ ਯੂਨਿਟ ਦੀ ਮਾਸਿਕ ਉਤਪਾਦਨ ਸਮਰੱਥਾ ਲਗਭਗ 6,200 ਟਨ ਹੈ। ਇਸ ਸਹੂਲਤ ਵਿੱਚ 2,000 ਤੋਂ ਵੱਧ ਕਾਮੇ ਕੰਮ ਕਰਦੇ ਹਨ ਅਤੇ 350 ਤੋਂ ਵੱਧ ਔਰਤਾਂ ਲਈ ਰੁਜ਼ਗਾਰ ਸਮੇਤ ਰੋਜ਼ੀ-ਰੋਟੀ ਦੇ ਅਹਿਮ ਮੌਕੇ ਪੈਦਾ ਕੀਤੇ ਹਨ। ਕੰਪਨੀ ਆਪਣੇ ਮਹਿਲਾ ਕਰਮਚਾਰੀਆਂ ਲਈ ਇੱਕ ਸਮਰਪਿਤ ਹੋਸਟਲ ਬਣਾਉਣ ਦੀ ਵੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਸਮੁੱਚੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

ਭਾਰਤ ਦੇ ਫੂਡ ਪ੍ਰੋਸੈਸਿੰਗ ਖੇਤਰ ਦੀ ਇੱਕ ਮੋਹਰੀ ਕੰਪਨੀ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਨੇ ਸਾਲ 2026 ਵਿੱਚ ਲਗਭਗ 2,100 ਕਰੋੜ ਰੁਪਏ ਦੀ ਵਿਕਰੀ ਕੀਤੀ। ਕੰਪਨੀ ਦੇਸ਼ ਭਰ ਦੇ 9 ਪਲਾਂਟਾਂ ਵਿੱਚ ਬਿਸਕੁਟ, ਬਰੈੱਡ, ਬੇਕਰੀ ਉਤਪਾਦ ਅਤੇ ਫਰੋਜ਼ਨ ਫੂਡ ਸਮੇਤ ਵੱਖ-ਵੱਖ ਉਤਪਾਦਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਦਾ ਨਿਰਮਾਣ ਕਰਦੀ ਹੈ। ਉੱਨਤ ਨਿਰਮਾਣ ਸਹੂਲਤਾਂ ਵਿੱਚ ਲਗਭਗ 1,500 ਕਰੋੜ ਰੁਪਏ ਦੇ ਨਿਵੇਸ਼ ਦੇ ਨਾਲ ਕੰਪਨੀ 70 ਤੋਂ ਵੱਧ ਦੇਸ਼ਾਂ ਵਿੱਚ ਆਪਣੇ ਉਤਪਾਦਾਂ ਦਾ ਨਿਰਯਾਤ ਕਰਦੀ ਹੈ ਅਤੇ ਸਥਾਨਕ ਪੱਧਰ ‘ਤੇ 900 ਤੋਂ ਵੱਧ ਵਿਤਰਕਾਂ ਦੇ ਨੈਟਵਰਕ ਰਾਹੀਂ 5.5 ਲੱਖ ਤੋਂ ਵੱਧ ਪ੍ਰਚੂਨ ਆਉਟਲੈਟਾਂ ਵਿੱਚ ਆਪਣੇ ਉਤਪਾਦ ਪੇਸ਼ ਕਰਦੀ ਹੈ।

ਮੌਜੂਦਾ ਸਮੇਂ ਇਹ ਕੰਪਨੀ ਪੰਜਾਬ ਵਿੱਚ ਦੂਜਾ ਸਭ ਤੋਂ ਵੱਡਾ ਬਿਸਕੁਟ ਨਿਰਮਾਤਾ ਹੈ, ਜਿਸਦਾ ਬਾਜ਼ਾਰ ਵਿੱਚ 14 ਫੀਸਦ ਤੋਂ ਵੱਧ ਹਿੱਸਾ ਹੈ। ਇਸ ਦੌਰੇ ਦੌਰਾਨ, ਮੰਤਰੀ ਸੰਜੀਵ ਅਰੋੜਾ ਨੇ ਵੱਖ-ਵੱਖ ਵਿਸ਼ੇਸ਼ ਨਿਰਮਾਣ ਇਕਾਈਆਂ ਦਾ ਦੌਰਾ ਕੀਤਾ ਅਤੇ ਸਹੂਲਤ ਵਿੱਚ ਉੱਚ ਪੱਧਰੀ ਕਾਰੀਗਰੀ, ਆਟੋਮੇਸ਼ਨ, ਅਤੇ ਗੁਣਵੱਤਾ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਦੀ ਸ਼ਲਾਘਾ ਕੀਤੀ। 

ਇਸ ਮੌਕੇ 'ਤੇ ਬੋਲਦਿਆਂ, ਮੈਨੇਜਿੰਗ ਡਾਇਰੈਕਟਰ ਅਨੂਪ ਬੈਕਟਰ ਨੇ ਪੰਜਾਬ ਦੇ ਉਦਯੋਗਿਕ ਮਾਹੌਲ ਵਿੱਚ ਪੂਰਾ ਵਿਸ਼ਵਾਸ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੰਪਨੀ ਦੇ ਨਿਰੰਤਰ ਨਿਵੇਸ਼ ਸਦਕਾ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰ ਤੱਕ ਪਹੁੰਚ ਵਿੱਚ ਵਾਧਾ ਹੋਵੇਗਾ ਅਤੇ ਕੰਪਨੀ ਦੇ ਉਤਪਾਦ ਪੋਰਟਫੋਲੀਓ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। 

ਸ੍ਰੀ ਬੈਕਟਰ ਨੇ ਮੰਤਰੀ ਸੰਜੀਵ ਅਰੋੜਾ ਦੀ ਯੋਗ ਅਗਵਾਈ ਅਤੇ ਕਾਰਜਸ਼ੀਲ ਪਹੁੰਚ ਦੀ ਵੀ ਸ਼ਲਾਘਾ ਕੀਤੀ ਅਤੇ ਪੰਜਾਬ ਦੇ ਉਦਯੋਗਿਕ ਸੁਧਾਰਾਂ ਵਿੱਚ ਉਨ੍ਹਾਂ ਦੇ ਯਤਨਾਂ ਨੂੰ ਮਾਨਤਾ ਦਿੱਤੀ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲਕਦਮੀਆਂ ਮਾਲੀਆ ਪੈਦਾ ਕਰਨ ਅਤੇ ਪੰਜਾਬ ਨੂੰ ਦੇਸ਼ ਵਿੱਚ ਉਦਯੋਗਿਕ ਵਿਕਾਸ ਲਈ ਇੱਕ ਮੋਹਰੀ ਸਥਾਨ ਵਜੋਂ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। 

ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦੁਹਰਾਉਂਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਉਦਯੋਗਿਕ ਵਿਕਾਸ ਅਤੇ ਸੂਬੇ ਵਿੱਚ ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਲਈ ਇੱਕ ਕਾਰੋਬਾਰ-ਪੱਖੀ ਵਾਤਾਵਰਣ, ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਨੀਤੀਗਤ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਇਸ ਦੌਰੇ ਦੌਰਾਨ ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਐਸਡੀਐਮ ਨਮਨ, ਜੀਐਮ ਡੀਆਈਸੀ ਅਰਸ਼ਦੀਪ, ਈਓ ਅਵਤਾਰ ਅਤੇ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੇ ਸੀਨੀਅਰ ਪ੍ਰਬੰਧਕੀ ਅਧਿਕਾਰੀ ਵੀ ਮੌਜੂਦ ਸਨ।

 

Tags: Sanjeev Arora , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD