Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ੀਰਕਪੁਰ ਦੇ ਰਾਮਗੜ੍ਹ ਭੁੱਡਾ ਤੇ ਸਨੌਲੀ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

ਪਿੰਡਾਂ ਤੱਕ ਪਹੁੰਚ ਰਹੀਆਂ ਮੁਫ਼ਤ ਸਿਹਤ ਸੇਵਾਵਾਂ

Kuljit Singh Randhawa, Zirakpur

Armaan

Armaan

5 Dariya News

ਜ਼ੀਰਕਪੁਰ , 28 Mar 2026

Last updated on: Mar 29, 2026, 12:39 IST

ਜ਼ੀਰਕਪੁਰ ਦੇ ਪਿੰਡ ਰਾਮਗੜ੍ਹ ਭੁੱਡਾ ਅਤੇ ਸਨੌਲੀ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਹੀ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ। ਪਿੰਡ ਰਾਮਗੜ੍ਹ ਭੁੱਡਾ ਵਿੱਚ ਲਗਭਗ 21.38 ਲੱਖ ਰੁਪਏ ਅਤੇ ਸਨੌਲੀ ਵਿੱਚ ਲਗਭਗ 24.23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਆਯੂਸ਼ਮਾਨ ਅਰੋਗਿਆ ਕੇਂਦਰ ‘ਆਮ ਆਦਮੀ ਕਲੀਨਿਕ’ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡ ਪੱਧਰ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਚੈੱਕਅੱਪ, ਲੈਬ ਟੈਸਟਾਂ, ਜ਼ਰੂਰੀ ਦਵਾਈਆਂ ਅਤੇ ਡਾਕਟਰੀ ਸਲਾਹ ਦੀ ਸਹੂਲਤ ਬਿਨਾਂ ਕਿਸੇ ਝੰਜਟ ਦੇ ਦਿੱਤੀ ਜਾ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਸੂਬੇ ਭਰ ਵਿੱਚ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਇਲਾਜ ਦੀ ਸਹੂਲਤ ਮਿਲ ਰਹੀ ਹੈ।

ਹਸਪਤਾਲਾਂ ਵਿੱਚ ਸੁਵਿਧਾਵਾਂ ਦਾ ਵਾਧਾ, ਡਾਕਟਰਾਂ ਦੀ ਭਰਤੀ ਅਤੇ ਆਧੁਨਿਕ ਮੈਡੀਕਲ ਉਪਕਰਣਾਂ ਦੀ ਉਪਲਬਧਤਾ ਇਸ ਯੋਜਨਾ ਦੇ ਅਹਿਮ ਹਿੱਸੇ ਹਨ। ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਰਾਮਗੜ੍ਹ ਭੁੱਡਾ, ਸਨੌਲੀ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਹੁਣ ਉਨ੍ਹਾਂ ਨੂੰ ਛੋਟੇ-ਮੋਟੇ ਇਲਾਜ ਲਈ ਦੂਰ-ਦਰਾਜ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਰਹੇ।

 

Tags: Kuljit Singh Randhawa , Zirakpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD