Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ

Crime News Punjab, Jalandhar

Gurpreet Singh

Gurpreet Singh

5 Dariya News

ਜਲੰਧਰ , 29 Mar 2026

Last updated on: Mar 30, 2026, 11:23 IST

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਮਾਜ ਵਿਰੋਧੀ ਤੱਤਾਂ ਤੇ ਰੰਗਦਾਰੀ ਮੰਗਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਨਕੋਦਰ ਉਂਕਾਰ ਸਿੰਘ ਬਰਾੜ ਅਤੇ ਡੀ.ਐਸ.ਪੀ (ਤਫਤੀਸ਼) ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ। 

ਇਸ ਟੀਮ ਵਿੱਚ ਸੀ.ਆਈ.ਏ. ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਅਤੇ ਸਬ-ਇੰਸਪੈਕਟਰ ਦਿਲਬਾਗ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਨਕੋਦਰ ਵੀ ਸ਼ਾਮਲ ਸਨ। ਟੀਮ ਵੱਲੋਂ ਆਧੁਨਿਕ, ਮਨੁੱਖੀ ਅਤੇ ਟੈਕਨੀਕਲ ਢੰਗਾਂ ਦੀ ਵਰਤੋਂ ਕਰਦੇ ਹੋਏ ਪਿੰਡ ਸ਼ੰਕਰ ਵਿੱਚ ਰਹਿੰਦੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਟ੍ਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ।

ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ ਨੇ ਦੱਸਿਆ ਕਿ ਮਿਤੀ 21.03.2026 ਨੂੰ ਬਲਜਿੰਦਰ ਕੌਰ ਪਤਨੀ ਪਵਿੱਤਰ ਸਿੰਘ ਵਾਸੀ ਪਿੰਡ ਸ਼ੰਕਰ, ਥਾਣਾ ਸਦਰ ਨਕੋਦਰ ਨੇ ਦਰਖ਼ਾਸਤ ਦਿੱਤੀ ਕਿ ਮਿਤੀ 12.01.2026 ਨੂੰ ਕਰੀਬ 11:30 ਵਜੇ ਰਾਤ ਸਮੇਂ ਉਸਦੇ ਪਤੀ ਨੂੰ ਇੱਕ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਫੋਨ ਆਇਆ, ਜਿਸ ਵਿੱਚ ਕਾਲਰ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਗਰੁੱਪ ਨਾਲ ਸੰਬੰਧਿਤ ਦੱਸਦਿਆਂ 2 ਕਰੋੜ ਰੁਪਏ ਦੀ ਮੰਗ ਕੀਤੀ ਅਤੇ 10 ਦਿਨਾਂ ਵਿੱਚ ਪੈਸੇ ਤਿਆਰ ਰੱਖਣ ਲਈ ਕਿਹਾ, ਨਹੀਂ ਤਾਂ ਗੰਭੀਰ ਨਤੀਜਿਆਂ ਦੀ ਧਮਕੀ ਦਿੱਤੀ।

ਇਸ ਤੋਂ ਬਾਅਦ, ਮਿਤੀ 21.03.2026 ਨੂੰ ਉਸਦੇ ਪੁੱਤਰ ਰਣਜੀਤ ਸਿੰਘ, ਜੋ ਕਿ ਵਿਦੇਸ਼ ਵਿੱਚ ਰਹਿੰਦਾ ਹੈ, ਨੇ ਦੱਸਿਆ ਕਿ ਉਸਨੂੰ ਵੀ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਅਤੇ ਵਟਸਐਪ ਮੈਸੇਜ ਪ੍ਰਾਪਤ ਹੋਇਆ, ਜਿਸ ਵਿੱਚ ਇੱਕ ਦਿਨ ਵਿੱਚ 1.5 ਕਰੋੜ ਰੁਪਏ ਦੀ ਮੰਗ ਕੀਤੀ ਗਈ ਅਤੇ ਧਮਕੀ ਦਿੱਤੀ ਗਈ ਕਿ ਪਿੰਡ ਸ਼ੰਕਰ ਵਿੱਚ ਉਸਦੇ ਘਰ ‘ਤੇ ਗੋਲੀਆਂ ਚਲਾਈਆਂ ਜਾਣਗੀਆਂ। ਦੋਸ਼ੀਆਂ ਵੱਲੋਂ ਉਸਦੀ ਜਾਇਦਾਦ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਇੱਕ ਫਾਰਚੂਨਰ ਗੱਡੀ ਅਤੇ ਵੱਡੀ ਕੋਠੀ ਦਾ ਜ਼ਿਕਰ ਸੀ।

ਇਸ ਸ਼ਿਕਾਇਤ ਦੇ ਆਧਾਰ ‘ਤੇ ਮੁਕੱਦਮਾ ਨੰਬਰ 53 ਮਿਤੀ 21.03.2026 ਅਧੀਨ ਧਾਰਾ 308(5), 3(5) ਬੀ.ਐਨ.ਐਸ. ਥਾਣਾ ਸਦਰ ਨਕੋਦਰ, ਜ਼ਿਲ੍ਹਾ ਜਲੰਧਰ ਵਿੱਚ ਦਰਜ ਕੀਤਾ ਗਿਆ। ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਕਾਇਤਕਰਤਾ ਦਾ ਪੁੱਤਰ ਰਣਜੀਤ ਸਿੰਘ ਵਿਦੇਸ਼ ਵਿੱਚ ਰਹਿੰਦਾ ਹੈ, ਜਦਕਿ ਉਸਦੇ ਬਜ਼ੁਰਗ ਮਾਤਾ-ਪਿਤਾ ਪਿੰਡ ਸ਼ੰਕਰ ਵਿੱਚ ਰਹਿੰਦੇ ਹਨ। ਮੁਲਜ਼ਮ ਤੀਰਥ ਸਿੰਘ, ਜੋ ਕਿ ਸਹੁਰੇ ਪਰਿਵਾਰ ਵੱਲੋਂ ਰਿਸ਼ਤੇਦਾਰ ਹੈ ਅਤੇ ਕਨੇਡਾ ਦਾ ਵਸਨੀਕ ਹੈ, ਫਰਵਰੀ ਮਹੀਨੇ ਵਿੱਚ ਆਪਣੇ ਪਰਿਵਾਰ ਸਮੇਤ ਭਾਰਤ ਆਇਆ ਸੀ। 

ਉਸਨੇ ਜਸ਼ਨਦੀਪ ਸਿੰਘ ਉਰਫ ਜਸ਼ਨ, ਜੋ ਕਿ ਪਿੰਡ ਧਰਮਕੋਟ ਦਾ ਟੈਕਸੀ ਡਰਾਈਵਰ ਹੈ, ਨਾਲ ਮਿਲ ਕੇ ਸਾਜ਼ਿਸ਼ ਰਚੀ। ਤੀਰਥ ਸਿੰਘ ਵੱਲੋਂ ਪੀੜਤ ਪਰਿਵਾਰ ਦੀ ਆਰਥਿਕ ਹਾਲਤ ਅਤੇ ਜਾਇਦਾਦ ਬਾਰੇ ਅੰਦਰੂਨੀ ਜਾਣਕਾਰੀ ਦਿੱਤੀ ਗਈ। ਮੁਲਜ਼ਮਾਂ ਨੇ ਧਮਕੀਆਂ ਦੇ ਕੇ ਪੈਸੇ ਵਸੂਲ ਕਰਨ ਦੀ ਯੋਜਨਾ ਬਣਾਈ। 

ਯੋਜਨਾ ਅਨੁਸਾਰ ਜਸ਼ਨਦੀਪ ਸਿੰਘ ਨੂੰ 25 ਲੱਖ ਰੁਪਏ ਅਤੇ ਤੀਰਥ ਸਿੰਘ ਨੂੰ 1.25 ਕਰੋੜ ਰੁਪਏ ਮਿਲਣੇ ਸਨ। ਜਸ਼ਨਦੀਪ ਸਿੰਘ ਵੱਲੋਂ ਆਨਲਾਈਨ ਅੰਤਰਰਾਸ਼ਟਰੀ ਈ-ਸਿਮ (e-SIM) ਪ੍ਰਾਪਤ ਕਰਕੇ ਆਪਣੇ ਘਰ ਤੋਂ ਹੀ ਕਾਲਾਂ ਅਤੇ ਮੈਸੇਜ ਭੇਜੇ ਜਾਂਦੇ ਸਨ। ਤੀਰਥ ਸਿੰਘ, ਜੋ ਕਿ ਵਿਦੇਸ਼ ਵਿੱਚ ਟਰਾਂਸਪੋਰਟ ਦਾ ਚੰਗਾ ਕਾਰੋਬਾਰ ਕਰਦਾ ਹੈ, ਪੈਸੇ ਦੇ ਲਾਲਚ ਵਿੱਚ ਆ ਕੇ ਇਸ ਅਪਰਾਧ ਵਿੱਚ ਸ਼ਾਮਲ ਹੋ ਗਿਆ।

ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਹੋਰ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਸਕੇ।

ਦਰਜ ਮੁਕੱਦਮਾ

ਮੁਕੱਦਮਾ ਨੰਬਰ 53 ਮਿਤੀ 21.03.2026 ਅਧੀਨ ਧਾਰਾ 308(5), 3(5) ਬੀ.ਐਨ.ਐਸ. ਥਾਣਾ ਸਦਰ ਨਕੋਦਰ, ਜ਼ਿਲ੍ਹਾ ਜਲੰਧਰ

ਗ੍ਰਿਫਤਾਰ ਮੁਲਜ਼ਮਾਂ ਦੇ ਵੇਰਵੇ:

1. ਤੀਰਥ ਸਿੰਘ ਪੁੱਤਰ ਬਲਵਿੰਦਰ ਸਿੰਘ, ਵਾਸੀ ਬਹਾਦਰਪੁਰ, ਥਾਣਾ ਬਿਲਗਾ, ਜ਼ਿਲ੍ਹਾ ਜਲੰਧਰ।

2. ਜਸ਼ਨਦੀਪ ਸਿੰਘ ਉਰਫ ਜਸ਼ਨ ਪੁੱਤਰ ਅਮਰਜੀਤ ਸਿੰਘ, ਵਾਸੀ ਧਰਮਕੋਟ, ਥਾਣਾ ਸਦਰ ਨਵਾਂ ਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ।

 

Tags: Crime News Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD