Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਦੀਪ ਧਾਲੀਵਾਲ ਨੇ ਸਵਰਗੀ ਐਮ.ਡੀ. ਗਗਨਦੀਪ ਸਿੰਘ ਰੰਧਾਵਾ ਦੇ ਘਰ ਪਹੁੰਚ ਕੇ ਪ੍ਰਗਟਾਇਆ ਡੂੰਘਾ ਦੁੱਖ

ਧਾਲੀਵਾਲ ਨੇ ਰੰਧਾਵਾ ਦੇ ਪਰਿਵਾਰ ਨੂੰ ਦਿੱਤਾ ਭਰੋਸਾ, ਕਿਹਾ- ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ

 Kuldeep Singh Dhaliwal, Ajnala

Gurpreet Singh

Gurpreet Singh

5 Dariya News

ਅਜਨਾਲਾ , 29 Mar 2026

Last updated on: Mar 30, 2026, 11:33 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਸਵਰਗੀ ਐਮ.ਡੀ. ਸਰਦਾਰ ਗਗਨਦੀਪ ਸਿੰਘ ਰੰਧਾਵਾ ਦੇ ਜੱਦੀ ਨਿਵਾਸ ਪਿੰਡ ਥੋਬਾ (ਵਿਧਾਨ ਸਭਾ ਹਲਕਾ ਅਜਨਾਲਾ) ਵਿਖੇ ਪਹੁੰਚ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਧਾਲੀਵਾਲ ਨੇ ਸੋਗਗ੍ਰਸਤ ਪਰਿਵਾਰ ਅਤੇ ਖ਼ਾਸ ਕਰਕੇ ਉਨ੍ਹਾਂ ਦੀ ਪਤਨੀ ਨਾਲ ਸਮਾਂ ਬਿਤਾਇਆ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਨੂੰ ਹੌਸਲਾ ਦਿੱਤਾ।

ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸਰਦਾਰ ਗਗਨਦੀਪ ਸਿੰਘ ਰੰਧਾਵਾ ਜੀ ਦਾ ਬੇਵਕਤੀ ਦੇਹਾਂਤ ਸਮਾਜ ਅਤੇ ਵਿਭਾਗ ਲਈ ਇੱਕ ਅਜਿਹਾ ਘਾਟਾ ਹੈ ਜਿਸ ਨੂੰ ਕਦੇ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਧਾਲੀਵਾਲ ਨੇ ਦੱਸਿਆ ਕਿ ਭਲਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਹਨ। ਇਸੇ ਦੇ ਮੱਦੇਨਜ਼ਰ ਉਨ੍ਹਾਂ ਨੇ ਅੱਜ ਨਿਵਾਸ ਸਥਾਨ 'ਤੇ ਪਹੁੰਚ ਕੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਇਸ ਦੌਰਾਨ ਉਨ੍ਹਾਂ ਨੇ ਰੰਧਾਵਾ ਜੀ ਦੀ ਮਾਤਾ ਜੀ, ਜੋ ਇਸ ਵੇਲੇ ਹਸਪਤਾਲ ਵਿੱਚ ਇਲਾਜ ਅਧੀਨ ਹਨ, ਦੀ ਜਲਦੀ ਸਿਹਤਯਾਬੀ ਅਤੇ ਤੰਦਰੁਸਤੀ ਦੀ ਵੀ ਕਾਮਨਾ ਕੀਤੀ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਰੰਧਾਵਾ ਪਰਿਵਾਰ ਨਾਲ ਉਨ੍ਹਾਂ ਦਾ ਪੁਰਾਣਾ ਅਤੇ ਨਿੱਘਾ ਰਿਸ਼ਤਾ ਹੈ ਅਤੇ ਉਹ ਭਵਿੱਖ ਵਿੱਚ ਹਮੇਸ਼ਾ ਇੱਕ ਢਾਲ ਬਣ ਕੇ ਇਸ ਪਰਿਵਾਰ ਦੀ ਮਦਦ ਲਈ ਤਿਆਰ ਰਹਿਣਗੇ।

 

Tags: Kuldeep Singh Dhaliwal , Ajnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD