Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸ਼੍ਰੋਮਣੀ ਅਕਾਲੀ ਦਲ ਮੁਹਾਲੀ-ਜ਼ੀਰਕਪੁਰ-ਡੇਰਾ ਬੱਸੀ-ਨਿਊ ਚੰਡੀਗੜ੍ਹ- ਖਰੜ ਪੱਟੀ ਨੂੰ ਦੇਸ਼ ਦਾ ਅਗਲਾ ਵਿੱਤੀ ਕੇਂਦਰ ਬਣਾਵੇਗਾ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਆਪ-ਕਾਂਗਰਸ ਵੱਲੋਂ ਬਲਾਕ ਸੰਮਤੀ ਚੋਣਾਂ ਵਿਚ ਕੀਤੇ ਗਠਜੋੜ ਨੇ ਸਪਸ਼ਟ ਕੀਤਾ ਕਿ ਇਹ 2027 ਦੀਆਂ ਵਿਧਾਨ ਸਭਾ ਚੋਣਾਂ ਰਲ ਕੇ ਲੜਨਗੇ

Sukhbir Singh Badal, NK Sharma, Sarabjit Singh Jhinjher, Dera Bassi

Gurpreet Singh

Gurpreet Singh

5 Dariya News

ਡੇਰਾ ਬੱਸੀ , 29 Mar 2026

Last updated on: Mar 30, 2026, 11:41 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਜੇਕਰ ਅਕਾਲੀ ਦਲ 2027 ਵਿਚ ਸੱਤਾ ਵਿਚ ਆਇਆ ਤਾਂ ਪਾਰਟੀ ਮੁਹਾਲੀ-ਡੇਰਾ ਬੱਸੀ-ਨਿਊ ਚੰਡੀਗੜ੍ਹ-ਖਰੜ ਪੱਟੀ ਨੂੰ ਮੁੰਬਈ ਤੇ ਗੁੜਗਾਓਂ ਵਾਂਗੂ ਦੇਸ਼ ਦਾ ਅਗਲਾ ਵਿੱਤੀ ਕੇਂਦਰ ਬਣਾਉਣ ਵਾਸਤੇ ਵਚਨਬੱਧ ਹੈ। ਅੱਜ ਇਥੇ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਐਨ ਕੇ ਸ਼ਰਮਾ ਦੇ ਨਾਲ ਮਿਲ ਕੇ ਵਿਸ਼ਾਲ ਰੈਲੀ ਜਿਸ ਵਿਚ ਮੀਂਹ ਤੇ ਰੈਲੀ ਵਾਲੀ ਥਾਂ ਬਦਲਣ ਦੇ ਬਾਵਜੂਦ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ, ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਇਸ ਇਲਾਕੇ ਵਿਚ ਆਈ ਟੀ ਕੇਂਦਰ ਤਿਆਰ ਕਰਾਂਗੇ ਅਤੇ ਇਥੇ ਸੈਰ ਸਪਾਟਾ ਆਧਾਰਿਤ ਪ੍ਰਾਜੈਕਟ ਲਿਆਵਾਂਗਾ ਅਤੇ ਡੇਰਾ ਬੱਸੀ ਵਿਚ ਉਦਯੋਗ ਆਧਾਰਿਤ ਕੇਂਦਰ ਸਥਾਪਿਤ ਕਰਾਂਗੇ। 

ਉਹਨਾਂ ਕਿਹਾ ਕਿ ਇਸ ਸਾਰੇ ਇਲਾਕੇ ਨੂੰ ਮੈਟਰੋ ਰੇਲ ਪ੍ਰਣਾਲੀ ਨਾਲ ਜੋੜਿਆ ਜਾਵੇਗਾ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇਗਾ ਤੇ ਸੋਲਿਡ ਵੇਸਟ ਮੈਨੇਜਮੈਂਟ ਵਾਸਤੇ ਵਿਸ਼ਵ ਪੱਧਰੀ ਢਾਂਚਾ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹ ਉਦਮ ਜੋ ਅਸੀਂ ਪੰਜ ਸਾਲ ਵਿਚ ਪੂਰਾ ਕਰਾਂਗੇ, ਉਹ ਚੰਡੀਗੜ੍ਹ ਦੇ ਨੇੜੇ ਮਹਾਂਨਗਰ ਦੇ ਉਭਾਰ ਵਿਚ ਮਦਦ ਕਰੇਗਾ। 

ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਮੁਹਾਲੀ ਵਿਚ ਕੌਮਾਂਤਰੀ ਹਵਾਈ ਅੱਡਾ ਸਥਾਪਿਤ ਕਰ ਕੇ ਇਸਨੂੰ ਕੌਮਾਂਤਰੀ ਨਕਸ਼ੇ ’ਤੇ ਲਿਆਂਦਾ ਅਤੇ ਪਾਰਟੀ 2027 ਵਿਚ ਸੱਤਾ ਵਿਚ ਆਉਣ ’ਤੇ ਇਸਨੂੰ ਅਗਲੇ ਪੜਾਅ ਵੱਲ ਲੈ ਕੇ ਜਾਵੇਗੀ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਗੱਲ ਕੀਤੀ ਕਿ ਕਿਵੇਂ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਬਲਾਕ ਸੰਮਤੀ ਦੇ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਦੀਆਂ ਚੋਣਾਂ ਵਿਚ ਇਕ ਦੂਜੇ ਨਾਲ ਰਲ ਗਈਆਂ ਜਿਸ ਤੋਂ ਸਪਸ਼ਟ ਹੋ ਗਿਆ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਰਲ ਕੇ ਲੜਨਗੀਆਂ। 

ਉਹਨਾਂ ਕਿਹਾ ਕਿ ਜਿਵੇਂ ਬਾਘਾਪੁਰਾਣਾ, ਕੋਟਕਪੁਰਾ ਤੇ ਫਰੀਦਕੋਟ ਬਲਾਕ ਸੰਮਤੀ ਦੇ ਚੇਅਰਪਰਸਨ/ਵਾਈਸ ਚੇਅਰਪਰਸਨ ਦੀ ਚੋਣ ਵਿਚ ਦੋਵੇਂ ਪਾਰਟੀਆਂ ਅਕਾਲੀ ਦਲ ਨੂੰ ਬਾਹਰ ਰੱਖਣ ਵਾਸਤੇ ਇਕੱਠੀਆਂ ਹੋਈਆਂ, ਉਸ ਤੋਂ ਸਪਸ਼ਟ ਹੋ ਗਿਆ ਹੈ ਕਿ 2027 ਵਿਚ ਆਪ ਤੇ ਕਾਂਗਰਸ ਇਕੱਠੀਆਂ ਲੜਨਗੀਆਂ ਜਿਸਦਾ ਮਕਸਦ ਇਕੋ ਹੋਵੇਗਾ ਕਿ ਅਕਾਲੀ ਦਲ ਨੂੰ ਸੱਤਾ ਤੋਂ ਦੂਰ ਰੱਖਿਆ ਜਾਵੇ। ਉਹਨਾਂ ਨੇ ਪੰਜਾਬੀਆਂ ਨੂੰ ਚੇਤਾਵਨੀ ਦਿੱਤੀ ਕਿ ਇਹਨਾਂ ਦੋਵਾਂ ਪਾਰਟੀਆਂ ਨੇ ਹੀ ਪੰਜਾਬ ਨੂੰ ਕਈ ਦਹਾਕੇ ਪਿੱਛੇ ਕੀਤਾ ਹੈ। 

ਉਹਨਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਪੰਜਾਬੀ ਦਿੱਲੀ ਆਧਾਰਿਤ ਇਹਨਾਂ ਦੋਵਾਂ ਪਾਰਟੀਆਂ ਨੂੰ ਪਿੱਛੇ ਕਰ ਕੇ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਹਮਾਇਤ ਕਰਨਗੇ। ਸਰਦਾਰ ਬਾਦਲ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਹ ਝੂਠ ਬੋਲਣ ਦੀ ਵੀ ਨਿਖੇਧੀ ਕੀਤੀ ਕਿ ਜੇਕਰ 2027 ਵਿਚ ਆਪ ਸੱਤਾ ਵਿਚ ਨਾ ਆਈ ਤਾਂ ਦੂਜੀਆਂ ਪਾਰਟੀਆਂ ਭਲਾਈ ਸਕੀਮਾਂ ਰੋਕ ਦੇਣਗੀਆਂ। 

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਸੱਚਾਈ ਜਾਣਦੇ ਹਨ। ਉਹਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਵਿਚ ਮੌਜੂਦਾ ਸਮੇਂ ਚਲ ਰਹੀਆਂ ਸਾਰੀਆਂ ਭਲਾਈ ਸਕੀਮਾਂ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਹੋਈਆਂ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਤਾਂ ਬੁਢਾਪਾ ਪੈਨਸ਼ਨ, ਆਟਾ ਦਾਲ, ਸ਼ਗਨ ਤੇ ਐਸ ਸੀ ਸਕਾਲਰਸ਼ਿਪ ਸਕੀਮ ਸਮੇਤ ਇਹਨਾਂ ਵੱਖ-ਵੱਖ ਸਕੀਮਾਂ ਵਿਚ ਜਾਂ ਤਾਂ ਕਟੌਤੀ ਕੀਤੀ ਹੈ ਜਾਂ ਫਿਰ ਇਹ ਬੰਦ ਹੀ ਕਰ ਦਿੱਤੀਆਂ ਹਨ। 

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਵਿਚ ਸੱਤਾ ਵਿਚੋਂ ਖਦੇੜੇ ਜਾਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਹੁਣ ਫਿਰ ਤੋਂ ਪੰਜਾਬੀਆਂ ਨੂੰ ਮੂਰਖ ਬਣਾਉਣ ਦੇ ਸੁਫਨੇ ਲੈ ਰਹੇ ਹਨ। ਸਰਦਾਰ ਬਾਦਲ ਨੇ ਕਿਹਾ ਕਿ ਇਹ ਹੁਣ ਮੁੜ ਨੀਂ ਹੋਵੇਗਾ। ਪੰਜਾਬੀ ਜਾਣਦੇ ਹਨ ਕਿ ਉਹ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਨਾਲ ਚਲ ਰਹੇ ਹਨ ਅਤੇ ਉਹ 2027 ਵਿਚ ਇਹਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦੇਣਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਸ੍ਰੀ ਐਨ ਕੇ ਸ਼ਰਮਾ ਵੱਲੋਂ ਚੁੱਕੇ ਸਾਰੇ ਮੁੱਦਿਆਂ ਦੀ ਗੱਲ ਕਰਦਿਆਂ ਸਹਿਮਤੀ ਪ੍ਰਗਟ ਕੀਤੀ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਜਿਹਨਾਂ ਵਿਚ ਜ਼ੀਰਕਪੁਰ ਵਿਖੇ ਹਸਪਤਾਲ ਬਣਾਉਣਾ, ਪੀਣ ਵਾਲੇ ਪਾਣੀ ਵਾਸਤੇ ਨਹਿਰੀ ਪਾਣੀ ਦੇਣਾ, ਛੱਤਬੀੜ ਵਿਖੇ ਸੈਰ ਸਪਾਟਾ ਕੇਂਦਰ ਸਥਾਪਿਤ ਕਰਨਾ, ਹੰਡੇਸਰਾ ਨੂੰ ਸਬ ਤਹਿਸੀਲ ਬਣਾਉਣਾ, ਲਾਲੜੂ ਵਿਖੇ ਲੜਕੀਆਂ ਦਾ ਕਾਲਜ ਬਣਾਉਣਾ, ਇਲਾਕੇ ਦੇ ਸਕੂਲਾਂ ਵਿਚ ਪੁਆਧੀ ਪੜ੍ਹਾਉਣ ਦੀ ਸ਼ੁਰੂਆਤ ਕਰਨਾ, ਘੜਾਮ ਅਤੇ ਕੁੰਤੀ ਕੁੰਡ ਵਿਚ ਧਾਰਮਿਕ ਕੇਂਦਰ ਵਜੋਂ ਵਿਤਸਕ ਕਰਨਾ ਸ਼ਾਮਲ ਹਨ। 

ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਸ੍ਰੀ ਐਨ ਕੇ ਸ਼ਰਮਾ ਅਗਲੇ ਵਿੱਤ ਮੰਤਰੀ ਹੋਣਗੇ। ਪੰਜਾਬ ਲਈ ਆਪਣੀ ਸੋਚ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ, ਕਿਸਾਨਾਂ ਨੂੰ ਦਿਨ ਵੇਲੇ 12 ਘੰਟ ਬਿਜਲੀ ਸਪਲਾਈ ਖੇਤੀਬਾੜੀ ਵਾਸਤੇ ਦਿੱਤੀ ਜਾਵੇਗੀ, ਇਕ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ਜੋ ਹਰ ਸਾਲ ਇਕ ਲੱਖ ਨੌਜਵਾਨਾਂ ਨੂੰ ਹੁਨਰ ਸਿੱਖਲਾਈ ਦੇਵੇਗੀ ਅਤੇ ਇਸਦੇ ਕੇਂਦਰ ਹਰ ਜ਼ਿਲ੍ਹੇ ਵਿਚ ਹੋਣਗੇ। 

ਉਹਨਾਂ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ ਅਤੇ ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਤੇ ਸ਼ਗਨ ਸਕੀਮ ਤਹਿਤ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਗ੍ਰੈਜੂਏਸ਼ਨ ਪੱਧਰ ਤੱਕ ਸਿੱਖਿਆ ਮੁਫਤ ਦਿੱਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਡੇਅਰੀ ਤੇ ਪੋਲਟਰੀ ਪ੍ਰਾਜੈਕਟਾਂ ਸਮੇਤ ਪਸ਼ੂ ਪਾਲਣ ਦੇ ਧੰਦੇ ਵਾਸਤੇ ਫਾਰਮ ਖੋਲ੍ਹਣ ਲਈ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹੀਰਾ ਸਿੰਘ ਗਾਬੜੀਆ, ਪਰਵਿੰਦਰ ਸੋਹਾਣਾ, ਸਰਬਜੀਤ ਸਿੰਘ ਝਿੰਜਰ, ਰਵਿੰਦਰ ਖੇੜਾ, ਰਾਜਿੰਦਰ ਸਿੰਘ ਵਿਰਕ ਸਨੌਰ ਤੇ ਹੋਰ ਆਗੂ ਵੀ ਮੌਜੂਦ ਸਨ।

 

Tags: Sukhbir Singh Badal , NK Sharma , Sarabjit Singh Jhinjher , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD