Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਯੋਧਿਆ ਲਈ ਤੀਰਥ ਯਾਤਰੀਆਂ ਦੀ ਅੰਬਾਲਾ ਤੋਂ ਵਿਸ਼ੇਸ਼ ਟ੍ਰੇਨ ਨੂੰ ਕੀਤਾ ਰਵਾਨਾ

ਅਪ੍ਰੈਲ ਦੇ ਆਖਰੀ ਹਫ਼ਤੇ ਨੰਦੇੜ ਸਾਹਿਬ (ਮਹਾਰਾਸ਼ਟਰ) ਲਈ ਵੀ ਜਾਵੇਗੀ ਸ਼ਰਧਾਲੂਆਂ ਦੀ ਟ੍ਰੇਨ

Nayab Singh Saini, Haryana, Chief Minister of Haryana, BJP Haryana, Ambala

Gurpreet Singh

Gurpreet Singh

5 Dariya News

ਅੰਬਾਲਾ , 28 Mar 2026

Last updated on: Mar 30, 2026, 12:11 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਅੰਬਾਲਾ ਤੋਂ ਅਯੋਧਿਆ ਲਈ ਤੀਰਥ ਯਾਤਰੀਆਂ ਦੀ ਵਿਸ਼ੇਸ਼ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਅਗਲੇ ਮਹੀਨੇ ਅਪ੍ਰੈਲ ਦੇ ਆਖਰੀ ਹਫ਼ਤੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ (ਨੰਦੇੜ, ਮਹਾਰਾਸ਼ਟਰ) ਲਈ ਤੀਰਥ ਯਾਤਰੀਆਂ ਵਾਸਤੇ ਵਿਸ਼ੇਸ਼ ਟ੍ਰੇਨ ਜਾਵੇਗੀ।ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਤੀਰਥ ਯਾਤਰੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਪੂਰੇ ਹਰਿਆਣਾ ਲਈ ਇੱਕ ਇਤਿਹਾਸਕ ਅਤੇ ਭਾਵੁਕ ਪਲ ਹੈ। 

ਭਗਵਾਨ ਸ੍ਰੀ ਕ੍ਰਿਸ਼ਨ ਦੀ ਇਸ ਪਵਿੱਤਰ ਧਰਤੀ ਤੋਂ ਭਗਵਾਨ ਸ੍ਰੀ ਰਾਮ ਦੀ ਜਨਮ ਭੂਮੀ, ਅਯੁੱਧਿਆ ਧਾਮ ਲਈ ਇਸ ਵਿਸ਼ੇਸ਼ ਤੀਰਥ ਟ੍ਰੇਨ ਨੂੰ ਰਵਾਨਾ ਕਰ ਰਹੇ ਹਨ, ਤਾਂ ਉਨ੍ਹਾਂ ਨੂੰ ਬਹੁਤ ਮਾਣ ਅਤੇ ਗੌਰਵ ਦਾ ਅਨੁਭਵ ਹੋ ਰਿਹਾ ਹੈ। ਉਨ੍ਹਾਂ ਨੇ ਯਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਯੋਧਿਆ ਵਿੱਚ ਬਣਿਆ ਭਗਵਾਨ ਸ੍ਰੀ ਰਾਮ ਜੀ ਦਾ ਆਲੀਸ਼ਾਨ, ਵੱਡਾ ਅਤੇ ਨਵਾਂ ਮੰਦਰ ਭਾਰਤ ਦਾ ਮਾਣ ਹੈ। ਇਹ ਸਾਡੇ ਸਾਰਿਆਂ ਦੇ ਪੁੰਨ ਕਰਮਾਂ ਦਾ ਹੀ ਫਲ ਹੈ ਕਿ ਅਸੀਂ ਅਯੋਧਿਆ ਵਿੱਚ ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਗਵਾਹ ਬਣੇ ਹਾਂ ਅਤੇ ਹੁਣ ਉਨ੍ਹਾਂ ਦੇ ਦਰਸ਼ਨਾਂ ਲਈ ਜਾਣ ਦਾ ਸੁਭਾਗ ਮਿਲਿਆ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਯੋਧਿਆ ਦੀ ਇਹ ਯਾਤਰਾ ਕੇਵਲ ਇੱਕ ਭੌਤਿਕ ਸਫ਼ਰ ਨਹੀਂ ਹੈ, ਇਹ ਇੱਕ ਅਧਿਆਤਮਿਕ ਪਰਿਵਰਤਨ ਦੀ ਯਾਤਰਾ ਹੈ। ਜਦੋਂ ਤੁਸੀਂ ਸਰਯੂ ਨਦੀ ਦੇ ਕੰਢੇ ਖੜ੍ਹੇ ਹੋਵੋਗੇ, ਜਦੋਂ ਤੁਸੀਂ ਹਨੂਮਾਨਗੜ੍ਹੀ ਦੇ ਦਰਸ਼ਨ ਕਰੋਗੇ ਅਤੇ ਜਦੋਂ ਤੁਸੀਂ ਉਸ ਵਿਸ਼ਾਲ ਰਾਮ ਮੰਦਰ ਦੀ ਦਹਿਲੀਜ਼ ਨੂੰ ਛੂਹੋਗੇ, ਤਾਂ ਤੁਹਾਨੂੰ ਉਸ ਊਰਜਾ ਦਾ ਅਨੁਭਵ ਹੋਵੇਗਾ ਜਿਸ ਨੇ ਭਾਰਤ ਨੂੰ 'ਵਿਸ਼ਵ ਗੁਰੂ' ਬਣਾਇਆ ਸੀ।

ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਨੇ ਤੀਰਥ ਯਾਤਰਾ ਲਈ ਰੇਲਵੇ ਨਾਲ ਅਨੁਬੰਧ ਕੀਤਾ ਹੈ। ਉਸ ਤੋਂ ਬਾਅਦ ਅੱਜ ਪਹਿਲੀ ਟ੍ਰੇਨ ਰਾਹੀਂ ਸੱਤ ਜ਼ਿਲ੍ਹਿਆਂ ਦੇ 700 ਬਜ਼ੁਰਗਾਂ ਨੂੰ ਭੇਜਿਆ ਜਾ ਰਿਹਾ ਹੈ। ਇਸ ਯਾਤਰਾ ਨੂੰ ਆਰਾਮਦਾਇਕ ਬਣਾਉਣ ਲਈ ਟ੍ਰੇਨ ਵਿੱਚ ਖਾਣ-ਪੀਣ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਲਈ ਉਹ ਰੇਲਵੇ ਵਿਭਾਗ ਦੇ ਅਧਿਕਾਰੀਆਂ ਦਾ ਵੀ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਵਿਸ਼ੇਸ਼ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਤਾਂ ਜੋ ਸਾਡੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਸੰਕਲਪ ਹੈ ਕਿ ਸੂਬੇ ਦੇ ਬਜ਼ੁਰਗ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਸ਼ਰਧਾਲੂ, ਪੈਸੇ ਦੀ ਘਾਟ ਕਾਰਨ ਤੀਰਥ ਯਾਤਰਾ ਤੋਂ ਵਾਂਝੇ ਨਾ ਰਹਿਣ। ਇਸੇ ਉਦੇਸ਼ ਨਾਲ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਸ਼ੁਰੂਆਤ ਕੀਤੀ ਹੈ। ਅੱਜ ਦੀ ਇਹ ਟ੍ਰੇਨ ਉਸੇ ਵਾਅਦੇ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕੈਥਲ, ਕਰਨਾਲ, ਅੰਬਾਲਾ ਅਤੇ ਜੀਂਦ ਤੋਂ ਬੱਸਾਂ ਰਾਹੀਂ ਅਯੋਧਿਆ ਵਿੱਚ ਸ੍ਰੀ ਰਾਮ ਲੱਲਾ ਦੇ ਦਰਸ਼ਨ ਕਰਵਾਏ ਗਏ ਸਨ।

ਉਨ੍ਹਾਂ ਕਿਹਾ ਕਿ ਅਯੋਧਿਆ ਵਰਗੇ ਤੀਰਥ ਭਾਰਤੀ ਸੰਸਕ੍ਰਿਤੀ ਦੇ ਜੀਵਨ ਦੀ ਊਰਜਾ ਦੇ ਸਰੋਤ ਹਨ। ਭਾਰਤੀ ਸਭਿਅਤਾ ਦੀ ਪਾਲਕ ਰਹੀ ਮਾਂ ਸਿੰਧੂ ਨਦੀ ਦੇ ਦਰਸ਼ਨਾਂ ਲਈ ਵੀ 'ਸਵਰਨ ਜਯੰਤੀ ਸਿੰਧੂ ਦਰਸ਼ਨ ਯੋਜਨਾ' ਚਲਾਈ ਜਾ ਰਹੀ ਹੈ। ਇਸ ਦੇ ਤਹਿਤ 10 ਹਜ਼ਾਰ ਰੁਪਏ ਪ੍ਰਤੀ ਤੀਰਥ ਯਾਤਰੀ (ਵੱਧ ਤੋਂ ਵੱਧ 50 ਯਾਤਰੀਆਂ ਤੱਕ) ਸਾਲਾਨਾ ਵਿੱਤੀ ਸਹਾਇਤਾ ਦੇਣ ਦਾ ਪ੍ਰਾਵਾਧਾਨ  ਹੈ। ਇਸੇ ਤਰ੍ਹਾਂ, 'ਕੈਲਾਸ਼ ਮਾਨਸਰੋਵਰ ਯਾਤਰਾ' ਯੋਜਨਾ ਤਹਿਤ 50 ਹਜ਼ਾਰ ਰੁਪਏ ਪ੍ਰਤੀ ਤੀਰਥ ਯਾਤਰੀ (ਵੱਧ ਤੋਂ ਵੱਧ 50 ਯਾਤਰੀਆਂ ਤੱਕ) ਸਾਲਾਨਾ ਵਿੱਤੀ ਸਹਾਇਤਾ ਦੇਣ ਦਾ ਪ੍ਰਾਵਧਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸਵਰਨ ਜਯੰਤੀ ਗੁਰੂ ਦਰਸ਼ਨ ਯਾਤਰਾ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ (ਨੰਦੇੜ), ਸ੍ਰੀ ਨਨਕਾਣਾ ਸਾਹਿਬ, ਸ੍ਰੀ ਹੇਮਕੁੰਟ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਜਾਣ ਵਾਲੇ ਸੂਬੇ ਦੇ ਤੀਰਥ ਯਾਤਰੀਆਂ ਨੂੰ 6 ਹਜ਼ਾਰ ਰੁਪਏ ਪ੍ਰਤੀ ਤੀਰਥ ਯਾਤਰੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਸਾਰੇ ਤੀਰਥ ਯਾਤਰੀਆਂ ਨੂੰ ਮੰਗਲਮਈ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸਾਬਕਾ ਮੰਤਰੀ ਸ੍ਰੀ ਅਸੀਮ ਗੋਇਲ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੁਰੰਗ, ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਵਿਵੇਕ ਕਾਲੀਆ ਸਮੇਤ ਕਈ ਮਾਣਯੋਗ ਵਿਅਕਤੀ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Ambala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD