Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ ਤਿੰਨ ਦਿਨਾਂ ਸਲਾਨਾ ਗੁਰਮਤਿ ਸਮਾਗਮ ਜਾਹੋ-ਜਲਾਲ ਨਾਲ ਸੰਪੰਨ

ਆਖ਼ਰੀ ਦਿਨ ਹਜ਼ਾਰਾਂ ਸੰਗਤਾਂ ਨੇ ਭਰੀ ਹਾਜ਼ਰੀ; ਪੰਥ ਪ੍ਰਸਿੱਧ ਰਾਗੀਆਂ ਨੇ ਕੀਰਤਨ ਰਾਹੀਂ ਸੰਗਤਾਂ ਕੀਤਾ ਨਿਹਾਲ

Religious, Gurdwara Gurshabd Parkash Akal Ashram Sohana, Sohana, Kulwant Singh Mohali

Gurpreet Singh

Gurpreet Singh

5 Dariya News

ਮੋਹਾਲੀ , 29 Mar 2026

Last updated on: Mar 30, 2026, 12:23 IST

ਪਿੰਡ ਸੋਹਾਣਾ ਸਥਿਤ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸਾਹਿਬ ਵਿਖੇ ਤਿੰਨ ਦਿਨਾਂ ਤੱਕ ਚੱਲਿਆ ਸਲਾਨਾ ਗੁਰਮਤਿ ਸਮਾਗਮ ਰੂਹਾਨੀ ਮਾਹੌਲ ਵਿੱਚ ਸੰਪੰਨ ਹੋ ਗਿਆ। ਸਮਾਗਮ ਦੇ ਆਖਰੀ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਦਰਬਾਰ ਸਾਹਿਬ ਵਿੱਚ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਦਾ ਲਾਹਾ ਪ੍ਰਾਪਤ ਕੀਤਾ। 

ਇਹ ਸਮਾਗਮ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਅਤੇ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀਆਂ ਅਸੀਸਾਂ ਸਦਕਾ ਕਰਵਾਇਆ ਗਿਆ। ਸਮਾਗਮ ਦੀ ਰਹਿਨੁਮਾਈ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖਾਲਸਾ ਵੱਲੋਂ ਕੀਤੀ ਗਈ।ਆਖਰੀ ਦਿਨ ਦੇ ਦੀਵਾਨ ਸਵੇਰੇ ਤੋਂ ਹੀ ਆਰੰਭ ਹੋਏ,  ਜਿਨ੍ਹਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼, ਨਿਤਨੇਮ ਦੇ ਪਾਠ ਅਤੇ ਕੀਰਤਨ ਰਾਹੀਂ ਸੰਗਤਾਂ  ਨਾਮ ਨਾਲ ਜੋੜਿਆ ਗਿਆ।

ਦਿਨ ਭਰ ਚੱਲੇ ਵਿਸ਼ੇਸ਼ ਕੀਰਤਨ ਦਰਬਾਰ ਵਿੱਚ ਕਈ ਪ੍ਰਸਿੱਧ ਰਾਗੀ ਸਿੰਘਾਂ ਨੇ ਆਪਣੀ ਹਾਜ਼ਰੀ ਭਰੀ, ਜਿਨ੍ਹਾਂ ਵਿੱਚ ਬੀਬੀ ਮਨਦੀਪ ਕੌਰ ਖਾਲਸਾ, ਭਾਈ ਇੰਦਰਜੀਤ ਸਿੰਘ ਜੀ, ਐਜੂਕੇਟ  ਪੰਜਾਬ ਪ੍ਰੋਜੈਕਟ ਦਾ ਜੱਥਾ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (ਜਥੇਦਾਰ ਅਕਾਲ ਤਖ਼ਤ ਸਾਹਿਬ), ਪ੍ਰਿੰਸੀਪਲ ਸੁਖਵੰਤ ਸਿੰਘ ਜੀ, ਭਾਈ ਰਣਧੀਰ ਸਿੰਘ ਜੀ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਕੁਲਦੀਪ ਸਿੰਘ ਜੀ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਹਰਜੋਤ ਸਿੰਘ ਜ਼ਖਮੀ ਜੀ, ਭਾਈ ਬਹੁਲਿਵਲੀਨ ਸਿੰਘ ਜੀ (ਅਕਾਲੀ ਜੱਥਾ), ਭਾਈ ਜਗਤਾਰ ਸਿੰਘ ਖਾਲਸਾ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਗੁਰਸ਼ਰਨ ਸਿੰਘ ਜੀ (ਲੁਧਿਆਣੇ ਵਾਲੇ), ਭਾਈ ਰਵਿੰਦਰ ਸਿੰਘ ਜੀ (ਦਿੱਲੀ ਵਾਲੇ), ਭੈਣ ਦਵਿੰਦਰ ਕੌਰ ਜੀ ਅਤੇ ਜੱਥਾ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਜੀ (ਗੁਰਬਾਣੀ ਸ੍ਰੀ ਦਰਬਾਰ ਸਾਹਿਬ), ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖਾਲਸਾ ਅਤੇ ਉਸਤਾਦ ਬਲਜੀਤ ਸਿੰਘ ਜੀ ਨਾਮਧਾਰੀ ਸ਼ਾਮਲ ਸਨ। 

ਇਨ੍ਹਾਂ ਰਾਗੀ ਜੱਥਿਆਂ ਵੱਲੋਂ ਰਸਭਰੇ ਕੀਰਤਨ ਨਾਲ ਸੰਗਤਾਂ  ਰੂਹਾਨੀ ਅਨੰਦ ਵਿੱਚ ਲੀਨ ਕੀਤਾ ਗਿਆ। ਇਸ ਤੋਂ ਇਲਾਵਾ ਕਥਾਵਾਚਕਾਂ ਵੱਲੋਂ ਗੁਰਬਾਣੀ ਦੀ ਵਿਆਖਿਆ ਕਰਦਿਆਂ ਸੰਗਤ  ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੌਰਾਨ ਸਿਮਰਨ ਸਾਧਨਾ, ਰਹਿਰਾਸ ਸਾਹਿਬ ਦੇ ਪਾਠ ਅਤੇ ਹੋਰ ਧਾਰਮਿਕ ਪ੍ਰੋਗਰਾਮਾਂ ਨੇ ਮਾਹੌਲ  ਪੂਰੀ ਤਰ੍ਹਾਂ ਗੁਰਮਤਿ ਰੰਗ ਵਿੱਚ ਰੰਗਿਆ ਰੱਖਿਆ। 

ਆਖਰੀ ਦਿਨ ਅੰਮ੍ਰਿਤ ਸੰਚਾਰ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ, ਜਿਸ ਦੌਰਾਨ ਕਈ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਸਿੱਖੀ ਦੇ ਪ੍ਰਚਾਰ ਅਤੇ ਸਮਾਜਕ ਏਕਤਾ  ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। 

ਉਨ੍ਹਾਂ ਸਮੂਹ ਸੇਵਾਦਾਰਾਂ ਅਤੇ ਦਾਨੀ ਸੰਗਤਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਦੌਰਾਨ ਲੰਗਰ ਦੀ ਵਿਸ਼ਾਲ ਵਿਵਸਥਾ ਕੀਤੀ ਗਈ, ਜਿੱਥੇ ਸੰਗਤਾਂ ਵੱਲੋਂ ਵੱਡੇ ਪੱਧਰ 'ਤੇ ਸੇਵਾ ਨਿਭਾਈ ਗਈ।

 

Tags: Religious , Gurdwara Gurshabd Parkash Akal Ashram Sohana , Sohana , Kulwant Singh Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD