Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਗੁਰਿੰਦਰ ਸਿੰਘ ਗੈਰੀ’ ਬੜਿੰਗ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਮਾਡਲ ਟਾਊਨ ਅਤੇ ਗੁਰੂ ਕੀ ਨਗਰੀ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

47 ਤਰ੍ਹਾਂ ਦੇ ਟੈਸਟ, ਮੁਫ਼ਤ ਦਵਾਈਆਂ ,ਮੁਫ਼ਤ ਟੀਕਾਕਰਨ ,ਐਂਟੀ ਰੇਬੀਜ਼ ਤੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ਸਹੂਲਤਾਂ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ

Gurinder Singh Garry Birring, Mandi Gobindgarh, Fatehgarh Sahib

Gurpreet Singh

Gurpreet Singh

5 Dariya News

ਮੰਡੀ ਗੋਬਿੰਦਗੜ੍ਹ/ ਫ਼ਤਹਿਗੜ੍ਹ ਸਾਹਿਬ , 29 Mar 2026

Last updated on: Mar 30, 2026, 12:30 IST

ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ’ ਬੜਿੰਗ ਵੱਲੋਂ ਅੱਜ ਮੰਡੀ ਗੋਬਿੰਦਗੜ੍ਹ ਦੇ ਮਾਡਲ ਟਾਊਨ ਅਤੇ ਗੁਰੂ ਕੀ ਨਗਰੀ ਇਲਾਕਿਆਂ ਵਿੱਚ ਨਵੇਂ ਬਣੇ ਆਮ ਆਦਮੀ ਕਲੀਨਿਕਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਹ ਕਲੀਨਿਕ ਸਥਾਨਕ ਲੋਕਾਂ ਲਈ ਸਿਹਤ ਸੁਵਿਧਾਵਾਂ ਮੁੱਹਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋਣਗੇ। 

ਇਸ ਮੌਕੇ ‘ਤੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਦਘਾਟਨ ਮੌਕੇ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਜੈਦੀਪ ਚਾਹਲ ਵੱਲੋਂ ਵਿਧਾਇਕ, ਨਗਰ ਕੌਂਸਲ ਪ੍ਰਧਾਨ ਅਤੇ ਹੋਰ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਾ. ਚਾਹਲ ਨੇ ਵਿਧਾਇਕ ਗੁਰਿੰਦਰ ਸਿੰਘ ਗੈਰੀ’ ਬੜਿੰਗ ਅਤੇ ਲੋਕਾਂ ਨੂੰ ਕਲੀਨਿਕ ਵਿੱਚ ਮਿਲਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। 

ਵਿਧਾਇਕ ਗੁਰਿੰਦਰ ਸਿੰਘ ਗੈਰੀ’ ਬੜਿੰਗ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 107 ਤਰ੍ਹਾਂ ਦੀਆਂ ਦਵਾਈਆਂ, 47 ਤਰ੍ਹਾਂ ਦੇ ਟੈਸਟ, ਰੋਜ਼ਾਨਾ ਸੈਂਪਲ ਟੈਸਟ, ਹਰ ਮਹੀਨੇ ਮੁਫ਼ਤ ਟੀਕਾਕਰਨ ਕੈਪ , ਐਂਟੀ ਰੇਬੀਜ਼ ਦੇ ਫ੍ਰੀ ਟੀਕੇ ਅਤੇ ਗਰਭਵਤੀ ਔਰਤਾਂ ਦੀ ਜਾਂਚ ਅਤੇ ਉਨ੍ਹਾਂ ਲਈ ਮੁਫ਼ਤ ਅਲਟ੍ਰਾ ਸਾਉਂਡ ਦੀ ਸਹੂਲਤ ਉਪਲਬਧ ਰਹੇਗੀ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਹਨ ਕਿਉਂਕਿ ਹੁਣ ਮੁਹੱਲੇ ਪੱਧਰ ‘ਤੇ ਹੀ ਮੁੱਢਲੀਆਂ ਸਿਹਤ ਸੇਵਾਵਾਂ ਮਿਲਣਗੀਆਂ। 

ਉਨ੍ਹਾਂ ਕਿਹਾ ਕਿ ਮਹਿੰਗੇ ਇਲਾਜ ਅਤੇ ਲੰਬੀਆਂ ਕਤਾਰਾਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਇਹ ਇਕ ਮਹੱਤਵਪੂਰਨ ਕਦਮ ਹੈ। ਇਸ ਤਰ੍ਹਾਂ ਦੇ ਕਲੀਨਿਕਾਂ ਰਾਹੀਂ ਪੰਜਾਬ ਸਰਕਾਰ ਨੇ ਮੁਫ਼ਤ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। 

ਉਨਾਂ ਕਿਹਾ ਕਿ ਮਾਡਲ ਟਾਊਨ ਅਤੇ ਗੁਰੂ ਕੀ ਨਗਰੀ ਅਤੇ ਨੇੜਲੇ ਇਲਾਕੇ ਦੇ ਵਸਨੀਕਾਂ ਨੂੰ ਹੁਣ ਛੋਟੀਆਂ ਬਿਮਾਰੀਆਂ ਜਾਂ ਟੈਸਟਾਂ ਲਈ ਵੱਡੇ ਹਸਪਤਾਲਾਂ ਦੀਆਂ ਲਾਈਨਾਂ ਵਿੱਚ ਨਹੀਂ ਖੜ੍ਹਨਾ ਪਵੇਗਾ। ਇਹ ਆਮ ਆਦਮੀ ਕਲੀਨਿਕ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਲਾਭਕਾਰੀ ਸਾਬਤ ਹੋਣਗੇ, ਕਿਉਂਕਿ ਇੱਥੇ ਲੋੜੀਂਦੀਆਂ ਸਿਹਤ ਸੇਵਾਵਾਂ ਬਿਲਕੁਲ ਮੁਫ਼ਤ ਮਿਲਣਗੀਆਂ। 

ਵਿਧਾਇਕ ਗੈਰੀ ਬੜਿੰਗ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕ ਵਿੱਚ ਆਉਣ ਵਾਲੇ ਹਰ ਮਰੀਜ਼ ਨਾਲ ਸਤਿਕਾਰਤ ਅਤੇ ਸੰਵੇਦਨਸ਼ੀਲ ਵਤੀਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਲਕੇ ਦੇ ਹਰ ਕੋਨੇ ਤੱਕ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਪਹੁੰਚਾਉਣਾ ਹੈ। 

ਉਨ੍ਹਾਂ ਵਾਅਦਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਹਲਕੇ ਦੇ ਹੋਰਨਾਂ ਹਿੱਸਿਆਂ ਵਿੱਚ ਅਜਿਹੀਆਂ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ। ਇਸ ਮੌਕੇ ਐਸ.ਐਮ.ਓ. ਡਾ. ਜੈਦੀਪ ਚਾਹਲ ਨੇ ਦੱਸਿਆ ਕਿ ਕਲੀਨਿਕਾਂ ਵਿੱਚ ਆਮ ਬਿਮਾਰੀਆਂ ਦੀ ਜਾਂਚ, ਦਵਾਈਆਂ, ਲੈਬ ਟੈਸਟ ਅਤੇ ਗਰਭਵਤੀ ਮਹਿਲਾਵਾਂ ਦੀ ਦੇਖਭਾਲ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਨੁਸਾਰ ਇਹ ਸਹੂਲਤਾਂ ਲੋਕਾਂ ਨੂੰ ਤੁਰੰਤ ਤੇ ਸਸਤੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਹੋਣਗੀਆਂ। 

ਇਸ ਮੌਕੇ ਮੌਜੂਦ ਸਿਹਤ ਵਿਭਾਗ ਦੀ ਟੀਮ ਵਿੱਚ ਡਾ. ਅਵਲਦੀਪ ਵਾਲੀਆ, ਡਾ. ਸਾਗਰ ਸੁਲਤਾਨ ਸਿੰਘ, ਫਾਰਮਾਸਿਸਟ ਰਾਜੀਆ, ਨਿਸ਼ਾ, ਕਲੀਨਿਕ ਅਸਿਸਟੈਂਟ ਸਮਰਪ੍ਰੀਤ, ਸਰਬਜੀਤ, ਫਾਰਮਾਸਿਸਟ ਅਸਿਸਟੈਂਟ ਵਿਕਰਮਜੀਤ ਸਿੰਘ, ਹੈਲਪਰ ਸੁਖਜੀਤ ਅਤੇ ਰਮਨਦੀਪ ਕੌਰ ਸ਼ਾਮਲ ਸਨ। ਉਨ੍ਹਾਂ ਨੇ ਕਲੀਨਿਕ ਦੀ ਕਾਰਜਪ੍ਰਣਾਲੀ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਬਾਰੇ ਆਪਣੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ।

ਇਸ ਸਮਾਗਮ ਦੌਰਾਨ ਕੌਂਸਲਰ ਰਣਧੀਰ ਸਿੰਘ ਹੈਪੀ, ਕੌਂਸਲਰ ਪਰਮਜੀਤ ਸਿੰਘ ਵਾਲੀਆ,ਕੌਂਸਲਰ ਸੁਖਵਿੰਦਰ ਕੌਰ, ਕੌਂਸਲਰ ,ਪੂਜਾ ਸ਼ਰਮਾ, ਸਾਬਕਾ ਕੌਂਸਲ ਪ੍ਰਧਾਨ ਦੇ ਸੀਨੀਅਰ ਆਗੂ ਸੁਖਵਿੰਦਰ ਭਾਂਬਰੀ, ਗੁਰਮੀਤ ਸਿੰਘ, ਯੂਥ ਆਗੂ ਸੱਤਿਆਪਾਲ ਲੋਧੀ, ਬਲਾਕ ਪ੍ਰਧਾਨ ਦਿਲਜੀਤ ਵਿਰਕ, ਨਰੇਸ਼ ਸ਼ਰਮਾ, ਵਾਰਡ ਇੰਚਾਰਜ ਸਲੀਮ ਗਾਗੜੀ,ਜੱਸੀ ਧੀਮਾਨ,ਬਲਦੇਵ ਸ਼ਰਮਾ ਨਰੇਸ਼ ਸ਼ਰਮਾ (ਬਲਾਕ ਪ੍ਰਧਾਨ) , ਬੇਬੀ ਧੀਮਾਨ , ਰੀਨਾ ਸ਼ਰਮਾ , ਗੀਤਾ ਰਾਣੀ, ਬਲਵਿੰਦਰ ਕੌਰ, ਰੀਤੂ ਰਾਣੀ,, ਨਰਿੰਦਰ ਭਾਟੀਆ , ਰਵਿੰਦਰ ਸਿੰਘ ਕਾਲਾ , ਜਰਨੈਲ ਸਿੰਘ ਭੰਗੂ , ਧਰਮਪਾਲ ਵਰਮਾ , ਨਿਰਮਲ ਸਿੰਘ, ਹਨਿਸ਼ ਸ਼ਾਰਦਾ , ਮਨੀਸ਼ ਸ਼ਾਰਦਾ , ਸੁਰੇਸ਼ ਕੁਮਾਰ ਸ਼ਹਿਜਾਦ ਅਤੇ ਹੋਰ ਮੋਹਤਬਰ ਹਾਜ਼ਰ ਸਨ।

 

Tags: Gurinder Singh Garry Birring , Mandi Gobindgarh , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD