Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ

ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ

Aman Arora, Sunam

Gurpreet Singh

Gurpreet Singh

5 Dariya News

ਸੁਨਾਮ , 29 Mar 2026

Last updated on: Mar 30, 2026, 12:35 IST

ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਆਯੋਜਿਤ ਹੋਣ ਜਾ ਰਹੇ ਵਿਸ਼ਾਲ ਰਾਧਾ ਨਾਮ ਸੰਕੀਰਤਨ ਸਮਾਗਮ ਦੀਆਂ ਤਿਆਰੀਆਂ ਅਧਿਆਤਮਿਕ ਰੰਗਾਂ ਵਿੱਚ ਰੰਗੀਆਂ ਹੋਈਆਂ ਹਨ। ਇਸ ਸਬੰਧੀ ਉਸ ਵੇਲੇ ਇੱਕ ਬਹੁਤ ਹੀ ਪਵਿੱਤਰ ਅਤੇ ਅਲੌਕਿਕ ਪਲ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸ੍ਰੀ ਰਾਧਾ ਰਾਣੀ ਮੰਦਰ, ਬਰਸਾਨਾ ਧਾਮ ਤੋਂ ਪਵਿੱਤਰ ਅਖੰਡ ਜਯੋਤੀ ਲੈਕੇ ਸ੍ਰੀ ਠਾਕੁਰ ਜੀ ਮੰਦਰ, ਵ੍ਰਿੰਦਾਵਨ ਧਾਮ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਵਿਧੀਵਤ ਪੂਜਾ-ਅਰਚਨਾ ਕਰਕੇ ਮੱਥਾ ਟੇਕਿਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਉਹਨਾਂ ਦੇ ਨਾਲ ਸਨ। ਇਸ ਉਪਰੰਤ ਇਸ ਪਵਿੱਤਰ ਅਖੰਡ ਜਯੋਤੀ ਨੂੰ ਸੁਨਾਮ ਲਈ ਰਵਾਨਾ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਸਮਾਗਮ ਸ਼੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵੱਲੋਂ ਪ੍ਰਧਾਨ ਅੱਛਰੂ ਗੋਇਲ ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ।

ਇਸ ਪਵਿੱਤਰ ਅਵਸਰ ਦੌਰਾਨ ਕੈਬਨਿਟ ਮੰਤਰੀ ਨੇ ਬਰਸਾਨਾ ਧਾਮ ਵਿਖੇ ਰਾਧਾ ਰਾਣੀ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਲੋਕਾਂ ਦੀ ਖੁਸ਼ਹਾਲੀ ਅਤੇ ਸਮਾਜ ਵਿੱਚ ਪ੍ਰੇਮ ਅਤੇ ਸਾਂਝ ਬਣੀ ਰਹਿਣ ਦੀ ਅਰਚਨਾ ਕੀਤੀ। ਵ੍ਰਿੰਦਾਵਨ ਦੀ ਧਰਤੀ, ਜੋ ਭਗਵਾਨ ਕ੍ਰਿਸ਼ਨ ਜੀ ਨਾਲ ਸਬੰਧਤ ਹੈ, ਉੱਥੇ ਇਸ ਪਵਿੱਤਰ ਅਖੰਡ ਜਯੋਤੀ ਦਾ ਪਹੁੰਚਣਾ ਇਸ ਦੀ ਪਵਿੱਤਰਤਾ ਨੂੰ ਹੋਰ ਵੀ ਗਹਿਰਾਈ ਪ੍ਰਦਾਨ ਕਰਦਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਵਿੱਤਰ ਅਖੰਡ ਜਯੋਤੀ ਰਾਧਾ ਜੀ ਅਤੇ ਕ੍ਰਿਸ਼ਨ ਜੀ ਦੇ ਅਟੱਲ ਪ੍ਰੇਮ, ਭਗਤੀ ਅਤੇ ਆਤਮਿਕ ਰੋਸ਼ਨੀ ਦਾ ਪ੍ਰਤੀਕ ਹੈ। ਇਹ ਜਿੱਥੇ ਵੀ ਜਾਂਦੀ ਹੈ, ਉੱਥੇ ਆਧਿਆਤਮਿਕ ਊਰਜਾ ਦਾ ਪ੍ਰਸਾਰ ਕਰਦੀ ਹੈ ਅਤੇ ਮਨੁੱਖ ਦੇ ਜੀਵਨ ਵਿੱਚ ਸਕਾਰਾਤਮਕਤਾ ਭਰਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਅਖੰਡ ਜਯੋਤੀ ਨੂੰ ਸੁਨਾਮ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸਥਾਪਿਤ ਕੀਤਾ ਜਾਵੇਗਾ, ਜਿੱਥੇ ਰਾਧਾ ਨਾਮ ਸੰਕੀਰਤਨ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਭਗਤ ਜਨ ਇਕੱਠੇ ਹੋ ਕੇ ਰਾਧਾ-ਕ੍ਰਿਸ਼ਨ ਦੇ ਨਾਮ ਦਾ ਜਾਪ ਕਰਨਗੇ। ਇਹ ਸੰਕੀਰਤਨ ਸਿਰਫ਼ ਧਾਰਮਿਕ ਕ੍ਰਿਆ ਨਹੀਂ, ਸਗੋਂ ਆਤਮਿਕ ਉੱਚਾਈਆਂ ਨੂੰ ਛੂਹਣ ਦਾ ਇਕ ਸਾਧਨ ਹੈ, ਜੋ ਮਨੁੱਖ ਨੂੰ ਅੰਦਰੂਨੀ ਸ਼ਾਂਤੀ ਅਤੇ ਆਨੰਦ ਪ੍ਰਦਾਨ ਕਰਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਆਧਿਆਤਮਿਕ ਸਮਾਗਮ ਸਮਾਜ ਵਿੱਚ ਭਾਈਚਾਰੇ, ਪ੍ਰੇਮ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਸੰਸਕ੍ਰਿਤੀ ਅਤੇ ਧਾਰਮਿਕ ਵਿਰਾਸਤ ਨਾਲ ਜੋੜਦੇ ਹਨ। ਇਸ ਮੌਕੇ ਭਗਤਾਂ ਵੱਲੋਂ “ਰਾਧੇ ਰਾਧੇ” ਦੇ ਜਾਪ ਨਾਲ ਪੂਰਾ ਮਾਹੌਲ ਭਗਤੀ ਰਸ ਵਿੱਚ ਰੰਗਿਆ ਹੋਇਆ ਸੀ। ਸੰਗਤ ਨੇ ਪਵਿੱਤਰ ਅਖੰਡ ਜਯੋਤੀ ਦੀ ਰਵਾਨਗੀ ਨੂੰ ਆਪਣੇ ਲਈ ਬੜਾ ਸੁਭਾਗਾ ਮੰਨਿਆ ਅਤੇ ਇਸਨੂੰ ਰਾਧਾ ਰਾਣੀ ਜੀ ਦੀ ਵਿਸ਼ੇਸ਼ ਕਿਰਪਾ ਵਜੋਂ ਸਵੀਕਾਰ ਕੀਤਾ।

ਸਮਾਗਮ ਦੇ ਆਯੋਜਕਾਂ ਵੱਲੋਂ ਦੱਸਿਆ ਗਿਆ ਕਿ 4 ਅਪ੍ਰੈਲ ਨੂੰ ਸੁਨਾਮ ਵਿਖੇ ਹੋਣ ਵਾਲਾ ਇਹ ਰਾਧਾ ਨਾਮ ਸੰਕੀਰਤਨ ਸਮਾਗਮ ਇਕ ਵਿਸ਼ਾਲ ਆਧਿਆਤਮਿਕ ਸਮਾਗਮ ਹੋਵੇਗਾ, ਜਿਸ ਵਿੱਚ ਦੂਰ-ਦੂਰ ਤੋਂ ਆਉਣ ਵਾਲੀ ਸੰਗਤ ਭਗਤੀ ਰਸ ਦਾ ਆਨੰਦ ਮਾਣੇਗੀ ਅਤੇ ਪਵਿੱਤਰ ਅਖੰਡ ਜਯੋਤੀ ਦੇ ਦਰਸ਼ਨ ਕਰਕੇ ਆਪਣਾ ਜੀਵਨ ਧੰਨ ਕਰੇਗੀ।

 

Tags: Aman Arora , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD