Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਗ੍ਰਿਹਸਥ ਵਿੱਚ ਰਹਿੰਦੇ ਹੋਏ ਆਧਿਆਤਮਿਕਤਾ ਜ਼ਰੂਰੀ

Sant Nirankari Mission, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 30 Mar 2026

Last updated on: Mar 30, 2026, 16:32 IST

ਸੰਤ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਪਾਵਨ ਅਸ਼ੀਰਵਾਦ ਨਾਲ ਅੱਜ ਸੈਕਟਰ 15, ਚੰਡੀਗੜ੍ਹ ਸਥਿਤ ਸੰਤ ਨਿਰੰਕਾਰੀ ਸਤਸੰਗ ਭਵਨ ਵਿੱਚ “ਮਹਿਲਾ ਸਮਾਗਮ” ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਮਹਿਲਾ ਸੰਗਤਾਂ ਨੇ ਵਿਚਾਰਾਂ, ਗੀਤਾਂ, ਕਵਿਤਾਵਾਂ ਅਤੇ ਸਕਿੱਟਾਂ ਰਾਹੀਂ ਸਤਿਗੁਰੂ ਦੀਆਂ ਸਿੱਖਿਆਵਾਂ ਦਾ ਗੁਣਗਾਨ ਕੀਤਾ।

ਇਸ ਮੌਕੇ ਤੇ ਭੈਣ ਅਮਨਦੀਪ ਕੌਰ ਜੀ, ਪ੍ਰਚਾਰਿਕਾ ਚੰਡੀਗੜ੍ਹ ਨੇ ਸਤਿਗੁਰੂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਤਿਗੁਰੂ ਮਾਤਾ ਜੀ ਨੇ “ਆਤਮ ਮੰਥਨ” ਦਾ ਜੋ ਵਿਸ਼ਾ ਦਿੱਤਾ ਹੈ, ਉਸ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ।

ਉਨ੍ਹਾਂ ਨੇ ਕਿਹਾ ਕਿ ਜਿਵੇਂ ਅਸੀਂ ਬ੍ਰਹਮ ਗਿਆਨ ਪ੍ਰਾਪਤ ਕਰਨ ਤੋਂ ਬਾਅਦ ਹਰ ਗੁਰਸਿਖ ਵਿੱਚ ਨਿਰੰਕਾਰ ਦਾ ਵਾਸ ਵੇਖਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਪਰਿਵਾਰਕ ਮੈਂਬਰਾਂ ਵਿੱਚ ਵੀ ਨਿਰੰਕਾਰ ਦਾ ਸਰੂਪ ਨਜ਼ਰ ਆਉਣਾ ਚਾਹੀਦਾ ਹੈ। ਇਸ ਤਰ੍ਹਾਂ ਅਸੀਂ ਪਿਆਰ ਦੇ ਸੰਦੇਸ਼ ਨੂੰ ਅਪਣਾ ਕੇ ਸਤਿਗੁਰੂ ਮਾਤਾ ਜੀ ਵੱਲੋਂ ਦਰਸਾਏ “ਸਵਰਗ ਦੇ ਨਕਸ਼ੇ” ਦੀ ਪਰਿਕਲਪਨਾ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ।

ਉਨ੍ਹਾਂ ਅੱਗੇ ਫਰਮਾਇਆ ਕਿ ਮਹਿਲਾ ਜਗਤ ਦੀ ਜਨਨੀ, ਪਿਆਰ ਅਤੇ ਸਹਿਨਸ਼ੀਲਤਾ ਦੀ ਮੂਰਤੀ ਹੁੰਦੀ ਹੈ। ਸ਼ਬਰੀ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪ੍ਰਭੂ ਰਾਮ ਦੇ ਆਉਣ ਦੀ ਖ਼ਬਰ ਮਿਲੀ ਤਾਂ ਉਹ ਸਾਲਾਂ ਤੱਕ ਹਰ ਰੋਜ਼ ਬੇਸਬਰੀ ਅਤੇ ਧੀਰਜ ਨਾਲ ਉਨ੍ਹਾਂ ਦੀ ਉਡੀਕ ਕਰਦੀ ਰਹੀ। 

ਉਹ ਸੇਵਾ ਦੀ ਪ੍ਰਤੀਕ ਵਜੋਂ ਜਾਣੀ ਜਾਂਦੀ ਹੈ। ਅੱਜ ਸਾਨੂੰ ਵੀ ਸੇਵਾ, ਸਿਮਰਨ ਅਤੇ ਸਤਸੰਗ ਦੀ ਮਹੱਤਤਾ ਨੂੰ ਸਮਝਣਾ ਹੈ ਅਤੇ ਮਨ ਵਿੱਚ ਉਹੀ ਚਾਉ ਰੱਖਣਾ ਹੈ ਜੋ ਮਾਤਾ ਸ਼ਬਰੀ ਨੂੰ ਪ੍ਰਭੂ ਰਾਮ ਲਈ ਸੀ। ਉਨ੍ਹਾਂ ਨਿਰੰਕਾਰੀ ਮਿਸ਼ਨ ਦੇ ਇਤਿਹਾਸ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਜਗਤਮਾਤਾ ਬੁਧਵੰਤੀ ਜੀ ਅਤੇ ਨਿਰੰਕਾਰੀ ਰਾਜਮਾਤਾ ਕੁਲਵੰਤ ਕੌਰ ਜੀ ਨੇ ਸੰਤਾਂ ਅਤੇ ਸਤਿਗੁਰੂ ਦੀ ਸੇਵਾ ਅਤੇ ਸਿੱਖਿਆ ਨੂੰ ਖੁਦ ਅਪਣਾ ਕੇ ਦਰਸਾਇਆ। 

ਉਨ੍ਹਾਂ ਵੱਲੋਂ ਗ੍ਰਿਹਸਥ ਵਿੱਚ ਰਹਿੰਦੇ ਹੋਏ ਆਧਿਆਤਮਿਕ ਮਾਰਗ ‘ਤੇ ਚਲਣ ਦੀ ਦਿੱਤੀ ਪ੍ਰੇਰਣਾ ਅੱਜ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹੈ। ਸਤਿਗੁਰੂ ਮਾਤਾ ਜੀ ਦੇ ਵਿਚਾਰਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਗਿਆ ਕਿ ਸੰਤਾਂ ਦੀ ਸਿੱਖਿਆ ਇਹੀ ਹੈ ਕਿ ਅਸਲ ਬਦਲਾਅ ਬਾਹਰੀ ਨਹੀਂ, ਸਗੋਂ ਅੰਦਰੂਨੀ ਹੋਣਾ ਚਾਹੀਦਾ ਹੈ। 

ਸਤਸੰਗ, ਸੇਵਾ ਅਤੇ ਸਿਮਰਨ ਰਾਹੀਂ ਆਪਣੇ ਅੰਦਰ ਸਕਾਰਾਤਮਕ ਬਦਲਾਅ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ। ਇਸ ਮੌਕੇ ਉਪਸਥਿਤ ਵੱਡੀਆਂ ਮਹਿਲਾਵਾਂ, ਜਿਨ੍ਹਾਂ ਦਾ ਮਹਿਲਾਵਾਂ ਦੀ ਰਹਿਨੁਮਾਈ ਵਿੱਚ ਮਹੱਤਵਪੂਰਨ ਯੋਗਦਾਨ ਰਿਹਾ ਹੈ, ਨੂੰ ਸਨਮਾਨਿਤ ਕੀਤਾ ਗਿਆ। 

ਪ੍ਰੋਗਰਾਮ ਦੇ ਅੰਤ ਵਿੱਚ ਭੈਣ ਡਾ. ਵਿਜੈ ਪ੍ਰਭਾ ਜੀ ਨੇ ਜੋਨਲ ਇੰਚਾਰਜ, ਸੰਯੋਜਕਾਂ, ਮੁਖੀਆਂ ਅਤੇ ਨੇੜਲੇ ਖੇਤਰਾਂ ਤੋਂ ਆਈਆਂ ਭੈਣਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ।

 

Tags: Sant Nirankari Mission , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD