Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੀਨੀਅਰ ਪੰਥਿਕ ਨੇਤਾਵਾਂ ਨੇ ਭਾਜਪਾ ਪੰਜਾਬ ਵਿੱਚ ਕੀਤੀ ਸ਼ਮੂਲੀਅਤ

ਅਸ਼ਵਨੀ ਸ਼ਰਮਾ ਨੇ SAD (ਬ) ਦੇ ਪ੍ਰਮੁੱਖ ਨੇਤਾਵਾਂ ਦਾ ਕੀਤਾ ਸਵਾਗਤ

Ashwani Sharma, Vineet Joshi, Sanjeev Vashisht, Charanjit Singh Kalewal, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 30 Mar 2026

Last updated on: Mar 30, 2026, 16:56 IST

ਸੀਨੀਅਰ ਪੰਥਿਕ ਨੇਤਾਵਾਂ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਕੇ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕੀਤੀ। ਇਹ ਸ਼ਮੂਲੀਅਤ ਭਾਜਪਾ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿੱਚ ਪਾਰਟੀ ਦੇ ਸੂਬਾ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਹੋਈ।

ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪ੍ਰਮੁੱਖ ਤੌਰ 'ਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼ਿਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਮੀਤ ਪ੍ਰਧਾਨ ਸਰਦਾਰ ਚਰਨਜੀਤ ਸਿੰਘ ਕਾਲੇਵਾਲ, ਸ਼ਿਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਸਰਦਾਰ ਰਮਨਦੀਪ ਸਿੰਘ ਭਰੋਵਾਲ ਅਤੇ ਨਕੋਦਰ ਤੋਂ ਦੂਜੀ ਪੀੜ੍ਹੀ ਦੇ ਅਕਾਲੀ ਨੇਤਾ ਸਰਦਾਰ ਅਵਤਾਰ ਸਿੰਘ ਰਾਮੇਵਾਲ ਸ਼ਾਮਲ ਹਨ। ਚਰਨਜੀਤ ਸਿੰਘ ਕਾਲੇਵਾਲ ਨੇ ਆਪਣਾ ਰਾਜਨੀਤਿਕ ਸਫਰ 1998 ਵਿੱਚ ਪਿੰਡ ਕਾਲੇਵਾਲ ਦੇ ਸਰਪੰਚ ਵਜੋਂ ਸ਼ੁਰੂ ਕੀਤਾ। 

ਇਸ ਤੋਂ ਬਾਅਦ ਉਹ 2008 ਵਿੱਚ ਜ਼ਿਲ੍ਹਾ ਪਰਿਸ਼ਦ ਮੈਂਬਰ, 2009 ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ, 2021 ਵਿੱਚ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਰਹੇ ਅਤੇ 2011 ਤੋਂ ਐਸਜੀਪੀਸੀ ਦੇ ਮੈਂਬਰ ਹਨ। 2025 ਵਿੱਚ ਉਨ੍ਹਾਂ ਨੂੰ ਅਕਾਲੀ ਦਲ  (ਬ) ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।

ਰਮਨਦੀਪ ਸਿੰਘ ਭਰੋਵਾਲ ਨੇ 1995 ਵਿੱਚ ਯੂਥ ਅਕਾਲੀ ਦਲ ਨਾਲ ਆਪਣੀ ਰਾਜਨੀਤਿਕ ਯਾਤਰਾ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਜਲੰਧਰ ਵਿੱਚ ਅਕਾਲੀ ਦਲ  (ਬ) ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ। 2001 ਵਿੱਚ ਉਨ੍ਹਾਂ ਨੇ ਲੋਕ ਭਲਾਈ ਪਾਰਟੀ ਜੋਈਨ ਕੀਤੀ  ਅਤੇ 2005 ਵਿੱਚ ਉਸ ਦੇ ਕੌਮੀ ਜਨਰਲ ਸਕੱਤਰ ਬਣੇ। 

ਪਾਰਟੀ ਦੇ SAD (ਬ) ਵਿੱਚ ਰਲੇਵਾਂ ਹੋਣ ਤੋਂ ਬਾਅਦ ਉਹ ਮੀਤ ਪ੍ਰਧਾਨ ਬਣੇ ਅਤੇ 2026 ਵਿੱਚ ਕਪੂਰਥਲਾ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ। 2022 ਤੋਂ ਉਹ ਅਕਾਲੀ ਦਲ  (ਬ) ਦੇ ਕੌਮੀ ਮੀਤ ਪ੍ਰਧਾਨ ਹਨ। ਉਨ੍ਹਾਂ ਦੇ ਨਾਲ ਤਰਨ ਤਾਰਨ SAD (ਬ) ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਭੂਪਿੰਦਰ ਸਿੰਘ (ਟਿੱਟੂ) ਅਤੇ BC ਵਿੰਗ ਅਕਾਲੀ ਦਲ  (ਬ) ਦੇ ਮੀਤ ਪ੍ਰਧਾਨ ਸਰਦਾਰ ਤਰਸਮ ਸਿੰਘ ਛਾਪੜੀ ਵੀ ਭਾਜਪਾ ਵਿੱਚ ਸ਼ਾਮਲ ਹੋਏ।

ਅਵਤਾਰ ਸਿੰਘ ਰਾਮੇਵਾਲ, ਜਿਨ੍ਹਾਂ ਦੇ ਪਿਤਾ ਨੇ ਲਗਭਗ ਪੰਜਾਹ ਸਾਲਾਂ ਤੱਕ ਅਕਾਲੀ ਦਲ (ਬ) ਦੀ ਸੇਵਾ ਕੀਤੀ, ਬਲਾਕ ਸਮਿਤੀ ਦੇ ਸਾਬਕਾ ਮੈਂਬਰ ਅਤੇ ਜ਼ਿਲ੍ਹਾ ਜਲੰਧਰ ਸ਼ਿਕਾਇਤ ਨਿਵਾਰਣ ਕਮੇਟੀ ਦੇ ਸਾਬਕਾ ਮੈਂਬਰ ਰਹਿ ਚੁੱਕੇ ਹਨ। ਉਨ੍ਹਾਂ ਨੇ 2011 ਵਿੱਚ ਐਸਜੀਪੀਸੀ  ਚੋਣਾਂ ਵਿੱਚ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਖਿਲਾਫ ਚੋਣ ਲੜੀ, ਜਿਸ ਵਿੱਚ ਉਨ੍ਹਾਂ ਨੂੰ ਲਗਭਗ 7,000 ਵੋਟਾਂ ਮਿਲੀਆਂ ਅਤੇ ਉਹ ਬਹੁਤ ਘੱਟ ਅੰਤਰ ਨਾਲ ਹਾਰ ਗਏ। 

ਉਹ ਆਰਿਆ ਐਜੂਕੇਸ਼ਨ ਟਰੱਸਟ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ, ਜੋ ਕਈ ਸਕੂਲਾਂ ਅਤੇ ਕਾਲਜਾਂ ਨੂੰ ਚਲਾਉਂਦਾ ਹੈ। ਨੇਤਾਵਾਂ ਦਾ ਸਵਾਗਤ ਕਰਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਤਜਰਬਾ, ਜਮੀਨੀ ਪਕੜ ਅਤੇ ਪੰਥਿਕ ਮੁੱਲਾਂ ਪ੍ਰਤੀ ਵਚਨਬੱਧਤਾ ਭਾਜਪਾ ਨੂੰ ਪੰਜਾਬ ਵਿੱਚ ਹੋਰ ਮਜ਼ਬੂਤ ਕਰੇਗੀ। 

ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਦਾ ਆਧਾਰ ਵਧੇਗਾ ਅਤੇ ਵਿਕਾਸ, ਸੁਸ਼ਾਸਨ ਅਤੇ ਲੋਕ ਸੇਵਾ ਦੇ ਲਕਸ਼ ਨੂੰ ਹੋਰ ਗਤੀ ਮਿਲੇਗੀ।

 

Tags: Ashwani Sharma , Vineet Joshi , Sanjeev Vashisht , Charanjit Singh Kalewal , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD