Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਮਨਦੀਪ ਸਿੰਘ ਸਿੱਧੂ ਨੂੰ ਅਕਾਲੀ ਦਲ "ਵਾਰਿਸ ਪੰਜਾਬ ਦੇ" ਦਾ ਸਕੱਤਰ ਜਨਰਲ ਨਿਯੁਕਤ ਕੀਤੇ ਜਾਣ ਤੇ ਪਾਰਟੀ ਹਾਈ ਕਮਾਂਡ ਦਾ ਪ੍ਰਗਟਾਇਆ ਧੰਨਵਾਦ

Akali Dal Waris Punjab De, Ludhiana

Gurpreet Singh

Gurpreet Singh

5 Dariya News

ਲੁਧਿਆਣਾ , 30 Mar 2026

Last updated on: Mar 30, 2026, 17:22 IST

ਭਾਈ ਸੰਦੀਪ ਸਿੰਘ ਸਿੱਧੂ (ਦੀਪ ਸਿੱਧੂ) ਦੇ ਭਰਾ ਮਨਦੀਪ ਸਿੰਘ ਸਿੱਧੂ ਨੂੰ ਅਕਾਲੀ ਦਲ "ਵਾਰਿਸ ਪੰਜਾਬ ਦੇ" ਦਾ ਸਕੱਤਰ ਜਨਰਲ ਬਣਾਏ ਜਾਣ ਤੇ ਪਾਰਟੀ ਆਗੂਆਂ ਨੇ ਹਾਈ ਕਮਾਂਡ ਦਾ ਧੰਨਵਾਦ ਪ੍ਰਗਟਾਇਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਸੀਨੀਅਰ ਪਾਰਟੀ ਆਗੂ ਰਾਜੀਵ ਕੁਮਾਰ ਲਵਲੀ, ਐਡਵੋਕੇਟ ਇੰਦਰਜੀਤ ਸਿੰਘ, ਜਸਬੀਰ ਸਿੰਘ ਲੁਧਿਆਣਾ, ਗੁਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਮਨਦੀਪ ਸਿੰਘ ਸਿੱਧੂ ਨੂੰ ਸਕੱਤਰ ਜਨਰਲ ਨਿਯੁਕਤ ਕਰਨ ਨਾਲ ਪਾਰਟੀ ਨੂੰ ਬਹੁਤ ਮਜਬੂਤੀ ਮਿਲੇਗੀ। 

ਉਹਨਾਂ ਨੇ ਕਿਹਾ ਕਿ ਪਾਰਟੀ ਵੱਲੋਂ ਮਾਲਵਾ, ਦੁਆਬਾ ਅਤੇ ਮਾਝਾ ਵਿੱਚ ਲਗਾਤਾਰ ਲੋਕਾਂ ਨੂੰ ਜੋੜਿਆ ਜਾ ਰਿਹਾ ਹੈ। ਵਰਕਰਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ 2027 ਵਿੱਚ ਅਕਾਲੀ ਦਲ "ਵਾਰਿਸ ਪੰਜਾਬ ਦੇ" ਨੂੰ ਇੱਕ ਬਦਲ ਵਜੋਂ ਦੇਖ ਰਹੇ ਹਨ। ਪਾਰਟੀ ਆਗੂਆਂ ਨੇ ਅਕਾਲੀ ਦਲ "ਵਾਰਿਸ ਪੰਜਾਬ ਦੇ".ਦੇ ਸਰਪ੍ਰਸਤ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ, ਲੁਧਿਆਣਾ ਦੇ ਅਬਜਰਵਰ ਪ੍ਰਿਥੀਪਾਲ ਸਿੰਘ ਬਟਾਲਾ, ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ, ਪਰਮਜੀਤ ਸਿੰਘ ਸਣੇ ਸਮੂਹ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਪ੍ਰਗਟਾਇਆ ਹੈ, ਜਿਨਾਂ ਨੇ ਮਨਦੀਪ ਸਿੰਘ ਸਿੱਧੂ ਨੂੰ ਇਕ ਅਹਿਮ ਜਿੰਮਵਾਰੀ ਸੌਂਪੀ ਹੈ।

ਉੱਥੇ ਹੀ  ਮਨਦੀਪ ਸਿੱਧੂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਪ੍ਰਗਟਾਉਂਦਿਆਂ, ਕਿਹਾ ਕਿ ਉਹ ਸਾਰਿਆਂ ਦੀਆਂ ਉਮੀਦਾਂ ਤੇ ਖਰੇ ਉਤਰਨ ਦੀ ਕੋਸ਼ਿਸ਼ ਕਰਨਗੇ। ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਪਾਰਟੀ ਤੋਂ ਬਹੁਤ ਉਮੀਦਾਂ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਅਕਾਲੀ ਦਲ "ਵਾਰਿਸ ਪੰਜਾਬ ਦੇ" ਦੀ ਸਰਕਾਰ ਬਣਨੀ ਤੈਅ ਹੈ।

 

Tags: Akali Dal Waris Punjab De , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD