Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕਾਰਗਿਲ ਪਾਰਕ ਸੈਕਟਰ 71 ਵਿਖੇ ਕਾਰਗਿਲ ਦੇ ਸ਼ਹੀਦਾਂ ਦੀ ਢੁੱਕਵੀਂ ਯਾਦਗਾਰ ਸਥਾਪਿਤ ਕੀਤੀ ਜਾਵੇਗੀ : ਹਰਭਜਨ ਮਾਨ

ਕਾਰਗਿਲ ਪਾਰਕ ਨੂੰ ਅਤਿ ਸੁੰਦਰ ਬਣਾਇਆ ਜਾਵੇਗਾ , ਕਾਰਗਿਲ ਸ਼ਹੀਦੀ ਦਿਵਸ ਮੌਕੇ ਮਾਨ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਭੇਂਟ ਕੀਤੀ ਭਾਵ ਭਿੰਨੀ ਸਰਧਾਂਜਲੀ

ਹਰਭਜਨ ਮਾਨ
ਹਰਭਜਨ ਮਾਨ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ (ਮੁਹਾਲੀ) , 26 Jul 2012

Last updated on: Jul 26, 2012, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੈਕਟਰ ਸਥਿੱਤ ਕਾਰਗਿਲ ਪਾਰਕ ਵਿਖੇ ਕਾਰਗਿਲ ਦੇ ਉਹਨਾਂ ਮਹਾਨ ਸ਼ਹੀਦਾਂ ਨੂੰ ਜਿਹਨਾਂ ਨੇ ਦੇਸ਼ ਦੀ ਏਕਤਾ ਅਤੇ ਆਖੰਡਤਾਂ ਨੂੰ ਬਰਕਰਾਰ ਰੱਖਣ ਲਈ ਆਪਣੀਆਂ ਜਾਨਾਂ ਵਾਰ ਕੇ ਦੁਸ਼ਮਣ ਦੀ ਫੌਜ ਨੂੰ ਕਰਾਰੀ ਸਿਰਕੱਤ ਦਿੰਦਿਆਂ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ। ਉਹਨਾਂ ਦੀ ਯਾਦ ਵਿੱਚ ਢੁੱਕਵੀਂ ਯਾਦਗਾਰ ਸਥਾਪਿਤ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਨੇ ਕਾਰਗਿਲ ਸ਼ਹੀਦੀ ਦਿਵਸ ਤੇ ਕਾਰਗਿਲ ਦੇ ਉਹਨਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਤੇ ਉਹਨਾਂ ਮਹਾਨ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਉਪਰੰਤ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਮੌਕੇ ਦਿੱਤੀ। ਇਸ ਮੌਕੇ ਸੈਕਟਰ 71 ਦੇ ਵਸਨੀਕ ਕਾਰਗਿਲ ਦੇ ਮਹਾਨ ਸ਼ਹੀਦ ਗੁਰਸਿਮਰਤ ਸਿੰਘ ਢੀਂਡਸਾਂ ਜਿਹੜੇ ਕਿ ਦੁਸ਼ਮਣ ਦੀਆਂ ਫੌਜਾਂ ਨਾਲ ਲੋਹਾ ਲੈਂਦਿਆਂ ਸ਼ਹੀਦੀ ਪ੍ਰਾਪਤ ਕਰ ਗਏ ਸਨ ਉਹਨਾਂ ਦੇ ਪਿਤਾ ਸ੍ਰ ਗੁਰਬਖਸ ਸਿੰਘ ਢੀਂਡਸਾਂ ਅਤੇ ਕਾਰਗਿਲ ਸ਼ਹੀਦਾਂ ਦੇ ਹੋਰ ਪਰਿਵਾਰਕ ਮੈਂਬਰ ਵੀ  ਮਾਨ ਨੂੰ ਮਿਲੇ।ਮਾਨ ਨੇ ਇਸ ਮੌਕੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਇਹਨਾਂ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। 

ਉਹਨਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਰਮਅਗੇਤ ਦੇਣਗੇ।ਮਾਨ ਨੇ ਇਸ ਮੌਕੇ ਦੱਸਿਆ ਕਿ ਕਾਰਗਿਲ ਪਾਰਕ ਵਿਖੇ ਇੱਕ ਅਜਾਇਬ ਘਰ ਵੀ ਬਣਾਇਆ ਜਾਵੇਗਾ ਜਿੱਥੇ ਕਿ ਐਸ.ਏ.ਅੈਸ.ਨਗਰ ਜ਼ਿਲ੍ਹੇ ਦੇ ਕਾਰਗਿਲ ਦੇ ਸ਼ਹੀਦਾਂ ਦੀਆਂ ਤਸਵੀਰਾਂ ਆਦਿ ਲਗਵਾਈਆਂ ਜਾਣਗੀਆਂ ਅਤੇ ਕਾਰਗਿਲ ਸ਼ਹੀਦਾਂ ਦੀ ਯਾਦ ਵਿੱਚ ਬਣਾਈ ਜਾਣ ਵਾਲੀ ਢੁੱਕਵੀਂ ਯਾਦਗਾਰ ਸਾਡੀ ਆਉਣ ਵਾਲੀ ਪੀੜ੍ਹੀ ਲਈ ਵੀ ਪ੍ਰੇਰਨਾਂ ਸ੍ਰੋਤ  ਹੋਵੇਗੀ ।ਜਿਸ ਨਾਲ ਨੌਜਵਾਨ ਪੀੜ੍ਹੀ ਵਿੱਚ ਦੇਸ਼ ਪਿਆਰ ਦੀ ਭਾਵਨਾਂ ਪੈਦਾ ਹੋਵੇਗੀ।  ਮਾਨ ਨੇ ਕਿਹਾ ਕਿ ਢੁੱਕਵੀਂ ਯਾਦਗਾਰ ਸਥਾਪਿਤ ਕਰਨ ਲਈ ਜ਼ਿਲ੍ਹੇ ਦੇ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਦੀ ਮੀਟਿੰਗ ਬੁਲਾਈ ਜਾਵੇਗੀ ਜਿਸ ਵਿੱਚ  ਯਾਦਗਾਰ ਸਥਾਪਿਤ ਕਰਨ ਲਈ ਉਹਨਾਂ ਦੀ ਰਾਏ ਲਈ ਜਾਵੇਗੀ ਤਾਂ ਜੋ ਉਹਨਾਂ ਦੀ ਇੱਛਾ ਮੁਤਾਬਿਕ ਹੀ ਯਾਦਗਾਰ ਦੀ ਉਸਾਰੀ ਹੋ ਸਕੇ। ਉਹਨਾਂ ਹੋਰ ਦੱਸਿਆ ਕਿ ਕਾਰਗਿਲ ਪਾਰਕ ਨੂੰ ਅਤਿ ਸੁੰਦਰ ਬਣਾਇਆ ਜਾਵੇਗਾ ਅਤੇ ਇਸ ਪਾਰਕ ਨੂੰ ਅਤਿ ਅਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਇਸ ਮੌਕੇ  ਮਾਨ ਦੇ ਸਲਾਹਕਾਰ  ਗੁਜਰਾਲ ਇੰਦਰ ਚਾਹਲ ਵੀ ਮੌਜੂਦ ਸਨ। 

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD