Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਸ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਦਿਸ਼ਾਹੀਣ - ਹਰਚੰਦ ਸਿੰਘ ਬਰਸਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1487 ਕਰੋੜ 41 ਲੱਖ ਰੁਪਏ ਦਾ ਜੋ ਬਜਟ ਪਾਸ ਕੀਤਾ ਗਿਆ ਹੈ, ਉਹ ਸੰਗਤ ਦੀਆਂ ਭਾਵਨਾਵਾਂ ਦੀਆਂ ਤਰਜ਼ਮਾਨੀ ਨਹੀਂ ਕਰਦਾ ਹੈ

Harchand Singh Barsat, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 30 Mar 2026

Last updated on: Mar 30, 2026, 17:58 IST

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1487 ਕਰੋੜ 41 ਲੱਖ ਰੁਪਏ ਦਾ ਜੋ ਬਜਟ ਪਾਸ ਕੀਤਾ ਗਿਆ ਹੈ, ਉਹ ਸੰਗਤ ਦੀਆਂ ਭਾਵਨਾਵਾਂ ਦੀਆਂ ਤਰਜ਼ਮਾਨੀ ਨਹੀਂ ਕਰਦਾ ਹੈ ਕਿਉਂਕਿ ਇਸ ਬਜਟ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਸ਼ਤਾਬਦੀ ਸਮਾਰੋਹ ਮਨਾਉਣ ਲਈ ਕੋਈ ਵੀ ਫੰਡ ਨਹੀਂ ਰੱਖਿਆ ਗਿਆ। 

ਗੁਰੂ ਰਵਿਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਮਨੁੱਖਤਾਂ ਨੂੰ ਸੇਧ ਦੇਣ ਵਾਲੀ ਉਹ ਪਵਿੱਤਰ ਬਾਣੀ ਹੈ, ਜਿਸ ਤੋਂ ਸ੍ਰੀ ਗੁਰੂ ਨਾਨਕ ਜੀ ਵੀ ਪ੍ਰਭਾਵਿਤ ਹੋਏ ਸਨ। ਸ੍ਰੀ ਗੁਰੂ ਰਵਿਦਾਸ ਜੀ ਨੇ ਜਾਤ, ਧਰਮ, ਨਸਲ ਅਤੇ ਫਿਰਕਾ ਪ੍ਰਸਤੀ ਤੋਂ ਉੱਪਰ ਉੱਠ ਕੇ ਸਭ ਮਨੁੱਖਾਂ ਨੂੰ ਬਰਾਬਰਤਾਂ ਦਾ ਸੰਦੇਸ਼ ਦਿੱਤਾ।

ਗੁਰੂ ਰਵਿਦਾਸ ਜੀ ਦੇ 650ਵੇਂ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਸੁਚੱਜੇ ਉਪਰਾਲੇ ਨਹੀਂ ਕੀਤੇ ਜਾ ਰਹੇ। ਪਿਛਲੇ ਲੰਮੇ ਸਮੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨਾ ਹੋਣ ਕਾਰਨ ਮਿਆਦ ਪੂਰੀ ਕਰ ਚੁੱਕੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 147 ਵਿੱਚੋਂ ਕੇਵਲ 85 ਮੈਂਬਰ ਹੀ ਬਜਟ ਸੈਸ਼ਨ ਸਮੇਂ ਹਾਜ਼ਰ ਰਹੇ। ਇਸ ਤੋਂ ਸੰਸਥਾ ਨੂੰ ਕੰਟਰੋਲ ਕਰ ਰਹੇ ਮੈਂਬਰਾਂ ਦੀ ਗੰਭੀਰਤਾ ਵੀ ਨਜ਼ਰ ਆਉਂਦੀ ਹੈ। 

ਜੋ ਕੀ ਬਜਟ ਸੈਸ਼ਨ ਸਮੇਂ ਵੀ ਆਪਣੇ ਵਿਚਾਰ ਨਹੀਂ ਰੱਖ ਸਕਦੇ ਉਹ ਮੈਂਬਰ ਰਹਿਣ ਦੇ ਹੱਕਦਾਰ ਨਹੀਂ ਹੋ ਸਕਦੇ। ਬਾਦਲਾਂ ਵੱਲੋਂ ਕੰਟਰੋਲ ਕੀਤੀ ਜਾ ਰਹੀ ਪ੍ਰਾਈਵੇਟ ਸੰਸਥਾ ਮੀਰੀ-ਪੀਰੀ ਕਾਲਜ ਨੂੰ 8 ਕਰੋੜ ਦੀ ਸਹਾਇਤਾ ਦੇਣਾ ਵੀ ਸ਼੍ਰੋਮਣੀ ਕਮੇਟੀ ਦੀ ਨਿਰਪੱਖਤਾ ਤੇ ਸਵਾਲ ਪੈਦਾ ਕਰਦਾ ਹੈ।

ਧਰਮ ਪ੍ਰਚਾਰ ਲਈ ਜੋ 120 ਕਰੋੜ ਰੁਪਏ ਰੱਖੇ ਗਏ ਹਨ, ਇਹ ਬਹੁਤ ਵੱਡੀ ਰਕਮ ਹੈ। ਧਰਮ ਪ੍ਰਚਾਰ ਦੇ ਨਾਂ ਤੇ ਪੈਸੇ ਦੀ ਹਮੇਸ਼ਾ ਦੁਰਵਰਤੋਂ ਦੇ ਇਲਜ਼ਾਮ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਲਗਦੇ ਰਹੇ ਹਨ। ਸਿੱਖ ਬੱਚਿਆਂ ਲਈ ਚੰਗੀ ਵਿੱਦਿਆ ਦੇਣ ਅਤੇ ਮੋਜੂਦਾ ਸਮੇਂ ਅਨੁਸਾਰ ਨਵੀਂ ਤਕਨੀਕ ਨਾਲ ਜੋੜਨ ਲਈ ਕੋਈ ਫੰਡ ਨਹੀਂ ਰੱਖਿਆ ਗਿਆ।

ਬਜਟ ਵਿੱਚੋਂ ਵੱਡੀ ਰਕਮ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ ਹੀ ਰੱਖੀ ਗਈ ਹੈ।  ਗਰੀਬ ਸਿੱਖ ਬੱਚਿਆਂ ਨੂੰ ਵਿੱਦਿਆ ਦੇਣ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਵਾਤਾਵਰਣ ਨੂੰ ਸੰਭਾਲਣ ਅਤੇ ਮੋਜੂਦਾ ਹਾਲਾਤਾਂ ਦਾ ਟਾਕਰਾ ਕਰਨ ਲਈ ਵੀ ਕੋਈ ਫੰਡ ਨਹੀਂ ਰੱਖਿਆ ਗਿਆ। 

ਸ਼੍ਰੋਮਣੀ ਕਮੇਟੀ ਦਾ ਇਹ ਬਜਟ ਦਿਸ਼ਾਹੀਣ ਹੈ ਅਤੇ ਗੁਰੂ ਦੀ ਸੰਗਤ ਵੱਲੋਂ ਚੜਾਏ ਜਾ ਰਹੇ ਚੜਾਵੇ ਦੀ ਦੁਰਵਰਤੋਂ ਦਾ ਸਪਸ਼ਟ ਏਜੰਡਾ ਹੈ। ਜਿੰਨੀ ਆਮਦਨ ਗੁਰਦੁਆਰਾ ਸਾਹਿਬਾਨ ਤੋਂ ਹੁੰਦੀ ਹੈ, ਉਨੀ ਆਮਦਨ ਨਾਲ ਜੇਕਰ ਕੋਈ ਲੋਕ ਭਲਾਈ ਦੇ ਕਾਰਜ ਕੀਤੇ ਜਾਣ, ਜਿਸ ਵਿੱਚ ਵਿੱਦਿਆ, ਸਿਹਤ ਸੇਵਾਵਾਂ ਅਤੇ ਵਾਤਾਵਰਣ ਸੰਭਾਲ ਅਤੇ ਹੋਰ ਲੋਕ ਭਲਾਈ ਦੇ ਕੰਮ ਹੋਣ ਤਾਂ ਸੰਗਤ ਆਪਣੇ ਆਪ ਸਿੱਖ ਵਿਚਾਰਧਾਰਾ ਨਾਲ ਜੁੜੇਗੀ ਕਿਉਂਕਿ ਸੰਗਤ ਕੰਮ ਦੇਖਦੀ ਹੈ, ਬਿਆਨਬਾਜ਼ੀ ਨਹੀਂ।

ਇਸ ਲਈ ਫੋਕੀ ਬਿਆਨਬਾਜੀ ਦੀ ਬਜਾਏ ਸਾਰਥਕ ਕੰਮ ਕਰਕੇ ਸਿੱਖ ਸੰਸਥਾਵਾਂ ਦਾ ਘੇਰਾ ਵਧਾ ਕੇ ਸਰਬੱਤ ਦੇ ਭਲੇ ਦੇ ਕਾਰਜ ਕਰਕੇ ਹੀ ਸਿੱਖੀ ਪ੍ਰਫੂਲਤ ਹੋ ਸਕਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਸਿਰਮੋਰ ਸੰਸਥਾ ਵਿੱਚ ਹੁੰਦੇ ਘਪਲਿਆਂ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੋਈ ਉਪਰਾਲੇ ਨਹੀਂ ਕੀਤੇ ਜਾ ਰਹੇ ਹਨ। 

ਇਸ ਲਈ ਇਹ ਬਜਨ ਦਿਸ਼ਾਹੀਣ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਆਪਣੇ ਅੰਦਰ ਝਾਤੀ ਮਾਰਨ। ਕੇਂਦਰ ਸਰਕਾਰ ਇਸ ਸੰਸਥਾਂ ਦੀ ਚੋਣ ਜਲਦੀ ਕਰਵਾਏ ਤਾਂ ਜੋ ਇੰਨੀ ਵੱਡੀ ਸੰਸਥਾ ਦਾ ਵਕਾਰ ਮੁੜ ਲੋਕਾਂ ਦੀ ਸੇਵਾ ਲਈ ਵਰਤਿਆ ਜਾ ਸਕੇ।

 

Tags: Harchand Singh Barsat , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD