Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਗੁਰਦਿੱਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਟਰੇਡ ਯੂਨੀਅਨ ਨਾਲ ਮੀਟਿੰਗ

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਤੇ ਨਿਰਦੇਸ਼

Gurdit Singh Sekhon

Gurpreet Singh

Gurpreet Singh

5 Dariya News

ਫਰੀਦਕੋਟ , 30 Mar 2026

Last updated on: Mar 30, 2026, 18:33 IST

ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਲਾਈਨ ਬਾਜ਼ਾਰ ਫਰੀਦਕੋਟ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਜਿਵੇਂ ਕਿ ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਦੀ ਕਮੀ, ਸਫਾਈ ਪ੍ਰਬੰਧ ਅਤੇ ਸੁਰੱਖਿਆ ਸਬੰਧੀ ਮੁੱਦੇ ਉੱਠਾਏ ਗਏ। 

ਵਿਧਾਇਕ ਸ. ਸੇਖੋਂ ਨੇ ਇਨ੍ਹਾਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦੇ ਹੋਏ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਮੌਕੇ ‘ਤੇ ਹੀ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਲਈ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਬਣਾਇਆ ਜਾਵੇਗਾ। 

ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਪ੍ਰਬੰਧ ਨੂੰ ਸੁਚਾਰੂ ਬਣਾਉਣ ਅਤੇ ਸਫਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣਗੇ।ਉਹਨਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਟਰੇਡ ਯੂਨੀਅਨ ਦੇ ਪ੍ਰਤੀਨਿਧੀਆਂ ਨੇ ਆਪਣੀਆਂ ਮੰਗਾਂ ‘ਤੇ ਧਿਆਨ ਦੇਣ ਲਈ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਵੀ ਪ੍ਰਸ਼ਾਸਨ ਨਾਲ ਮਿਲ ਕੇ ਸ਼ਹਿਰ ਦੇ ਸੁਧਾਰ ਲਈ ਕੰਮ ਕਰਨਗੇ।

ਇਸ ਮੌਕੇ ਸ. ਗੁਰਪ੍ਰੀਤ ਸਿੰਘ ਚੇਅਰਮੈਨ ਟਰੇਡਰ ਕਮੇਟੀ ਫਰੀਦਕੋਟ, ਮੈਡਮ ਊਸ਼ਾ ਸਟੇਟ ਟੈਕਸ ਅਫਸਰ ਫਰੀਦਕੋਟ, ਜਸਵੰਤ ਸਿੰਘ ਇੰਸਪੈਕਟਰ ਜੀਐਸਟੀ, ਰਾਕੇਸ਼ ਕੰਬੋਜ ਐਮ ਈ ਨਗਰ ਕੌਂਸਲ, ਨਛੱਤਰ ਸਿੰਘ, ਸਤੀਸ਼ ਕੁਮਾਰ, ਅਨਮੋਲ ਸਿੰਘ ਲੇਬਰ ਇੰਸਪੈਕਟਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।

 

Tags: Gurdit Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD