Friday, 05 June 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

 

ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

Anmol Gagan Mann, Naya Gaon

Gurpreet Singh

Gurpreet Singh

5 Dariya News

ਨਵਾਂ ਗਾਉਂ , 30 Mar 2026

Last updated on: Mar 31, 2026, 10:52 IST

ਹਲਕਾ ਖਰੜ ਦੇ ਨਵਾਂ ਗਾਉਂ ਵਿਖੇ ਅੱਜ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਨਵੇਂ ਫਾਇਰ ਸਟੇਸ਼ਨ ਲਈ 2 ਆਧੁਨਿਕ ਫਾਇਰ ਬ੍ਰਿਗੇਡ ਵਾਹਨ ਵੀ ਉਪਲਬਧ ਕਰਵਾਏ ਜਾਣਗੇ, ਜਿਸ ਨਾਲ ਇਲਾਕੇ ਵਿੱਚ ਅੱਗ ਜਾਂ ਹੋਰ ਐਮਰਜੈਂਸੀ ਘਟਨਾਵਾਂ ਦੌਰਾਨ ਤੁਰੰਤ ਸਹਾਇਤਾ ਪਹੁੰਚਾਉਣ ਵਿੱਚ ਵੱਡੀ ਸੁਵਿਧਾ ਮਿਲੇਗੀ।

ਇਸ ਮੌਕੇ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਐਮਰਜੈਂਸੀ ਸੇਵਾਵਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ ਹਲਕਾ ਖਰੜ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਹਰ ਪੱਖੋਂ ਬਿਹਤਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਮੌਕੇ ਉਨ੍ਹਾਂ ਨਵਾਂ ਗਾਉਂ ਵਿੱਚ ਚੱਲ ਰਹੇ ਹੋਰ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 58 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਐਸ ਟੀ ਪੀ ਪ੍ਰੋਜੈਕਟ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ 59 ਕਰੋੜ ਰੁਪਏ ਦੇ ਬਿਜਲੀ ਸੰਬੰਧੀ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ, ਜਦਕਿ ਬਿਜਲੀ ਸੰਬੰਧੀ ਹੋਰ ਕੰਮਾਂ ਲਈ 53 ਕਰੋੜ ਰੁਪਏ ਦੀ ਵਾਧੂ ਮਨਜ਼ੂਰੀ ਮਿਲੀ ਹੈ, ਜਿਸ ਦੇ ਤਹਿਤ ਅੰਡਰਗ੍ਰਾਊਂਡ ਬਿਜਲੀ ਤਾਰਾਂ ਦਾ ਕੰਮ ਕੀਤਾ ਜਾਵੇਗਾ।

ਇਸ ਦੇ ਨਾਲ ਹੀ 7.5 ਕਰੋੜ ਰੁਪਏ ਨਾਲ ਨਵਾਂ ਬਿਜਲੀ ਗ੍ਰਿਡ ਬਣਾਇਆ ਜਾ ਰਿਹਾ ਹੈ, ਜਦਕਿ 65 ਲੱਖ ਰੁਪਏ ਦੀ ਲਾਗਤ ਨਾਲ ਨਦੀ ਦੇ ਕੰਢੇ ਦੀ ਸੁਰੱਖਿਆ ਲਈ ਕਿਨਾਰਾ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ। ਕਿ ਸਿੰਘਾ ਦੇਵੀ ਪੁਲ (3 ਕਰੋੜ 35 ਲੱਖ ਰੁਪਏ) ਦਾ ਕੰਮ ਲਗਭਗ ਮੁਕੰਮਲ ਹੈ ਅਤੇ ਇਸ ਦਾ ਉਦਘਾਟਨ ਕਰੀਬ ਡੇਢ ਮਹੀਨੇ ਵਿੱਚ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਖੁੱਡਾ ਲਾਹੌਰਾ ਤੋਂ ਕਰੋਰਾਂ ਲਿੰਕ ਰੋਡ (1 ਕਰੋੜ 12 ਲੱਖ), ਕਾਂਸਲ ਤੋਂ ਕੈਂਬਲ ਰੋਡ (93 ਲੱਖ) ਅਤੇ ਨਵਾਂ ਗਾਉਂ ਦੀਆਂ ਅੰਦਰੂਨੀ ਸੜਕਾਂ ਲਈ 7 ਕਰੋੜ 36 ਲੱਖ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਹੈ। ਨਾਲ ਹੀ ਨਾਡਾ ਸਰਕਾਰੀ ਸਕੂਲ ਲਈ 50 ਲੱਖ ਰੁਪਏ ਵੀ ਜਾਰੀ ਕੀਤੇ ਗਏ ਹਨ।

ਇਸ ਮੌਕੇ ਨੀਲਮ ਸੋਹੀ, ਵਿਕਾਸ ਮੋਹਨ (ਪੀ.ਏ.), ਜਗਤਾਰ ਸਿੰਘ ਨਾਡਾ, ਹਰਮੇਸ਼ ਸਿੰਘ (ਐਮ ਸੀ), ਹਰਪ੍ਰੀਤ ਸਿੰਘ, ਸੁਨੀਲ ਕੁਮਾਰ (ਬਲਾਕ ਪ੍ਰਧਾਨ), ਅਨਿਲ ਕੁਮਾਰ (ਬਲਾਕ ਪ੍ਰਧਾਨ), ਰਿਤਿਕਾ ਭਾਰਦਵਾਜ, ਕਮਲ ਧਾਮੀ, ਸਿਕੰਦਰ ਸਿੰਘ (ਯੂਥ ਲੀਡਰ) ਅਤੇ ਪ੍ਰਿਤਪਾਲ ਸਿੰਘ ਸਮੇਤ ਹੋਰ ਆਗੂ ਵੀ ਮੌਜੂਦ ਸਨ।

 

Tags: Anmol Gagan Mann , Naya Gaon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD