Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

1 ਅਪਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ

ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ

Lal Chand Kataruchak, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 30 Mar 2026

Last updated on: Mar 31, 2026, 12:04 IST

ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ) ਨੂੰ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ‘ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸਬੰਧੀ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਕੁਤਾਹੀ ਨਾ ਹੋਵੇ।

ਡੀ.ਐਫ.ਐਸ.ਸੀਜ਼ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਆਉਣ ਵਾਲੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਸ੍ਰੀ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਰੇਕ ਮੰਡੀ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਨੂੰ ਅਪ੍ਰੈਲ ਮਹੀਨੇ ਲਈ 30973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਹੋਈ ਹੈ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਕੋਲ 122 ਲੱਖ ਮੀਟ੍ਰਿਕ ਟਨ (ਐਲਐਮਟੀ) ਕਣਕ ਦੀ ਖ਼ਰੀਦ ਦਾ ਟੀਚਾ ਹੈ। ਹਾਲਾਂਕਿ ਵਿਭਾਗ ਵੱਲੋਂ 132 ਐਲ.ਐਮ.ਟੀ. ਕਣਕ ਦੀ ਖਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਤਿਆਰੀਆਂ ਦੇ ਹਿੱਸੇ ਵਜੋਂ 1897 ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪੱਧਰੀ ਖਰੀਦ ਕਮੇਟੀਆਂ (ਡੀ.ਐਲ.ਪੀ.ਸੀਜ਼) ਤੋਂ ਹੋਰ 266 ਆਰਜ਼ੀ ਯਾਰਡਾਂ ਲਈ ਪ੍ਰਸਤਾਵ ਹਾਸਿਲ ਹੋਏ ਹਨ। 

ਉਨ੍ਹਾਂ ਦੱਸਿਆ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਬਾਰਦਾਨੇ ਦੇ ਮੁੱਦੇ 'ਤੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਮੰਡੀਆਂ ਵਿੱਚ ਬਾਰਦਾਨੇ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਵਾਸਤੇ ਅੱਗੇ ਇਸਦੀ ਜ਼ਿੰਮੇਵਾਰੀ ਇੰਸਪੈਕਟਰਾਂ ਨੂੰ ਸੌਂਪਣ ਲਈ ਕਿਹਾ।

ਫ਼ਸਲ ਦੇ ਭੰਡਾਰਨ ਵਾਲੀ ਥਾਂ ਦੇ ਮੁੱਦੇ 'ਤੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਿਛਲੇ ਸੀਜ਼ਨਾਂ ਦੀ ਉਪਜ ਨੂੰ ਚੁੱਕਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਨਿਯਮਿਤ ਅੰਤਰਾਲਾਂ 'ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾਇਆ ਗਿਆ ਹੈ ਤਾਂ ਜੋ ਆਉਣ ਵਾਲੇ ਸੀਜ਼ਨਾਂ ਦੀ ਉਪਜ ਲਈ ਢੁਕਵੀਂ ਜਗ੍ਹਾ ਦੀ ਉਪਲੱਬਧਾ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਡੀਐਫਐਸਸੀਜ਼ ਭੰਡਾਰਨ ਵਾਲੀ ਥਾਂ ਦੇ ਸਬੰਧ ਵਿੱਚ ਆਪਣੇ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨਾਲ ਨਿਰੰਤਰ ਸੰਪਰਕ ਕਾਇਮ ਰੱਖਣ ਅਤੇ ਇਸ ਸਬੰਧੀ ਮੁੱਖ ਦਫ਼ਤਰ ਨੂੰ ਲਗਾਤਾਰ ਜਾਣੂੰ ਕਰਵਾਉਂਦੇ ਰਹਿਣ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਰਪਾਲਾਂ, ਲੱਕੜ ਦੇ ਕਰੇਟ ਆਦਿ ਦੇ ਸਬੰਧ ਵਿੱਚ ਪੁਖਤਾ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ, ਡੀਜ਼ਲ ਅਤੇ ਐਲਪੀਜੀ ਸਪਲਾਈ ਦੇ ਮੁੱਦੇ 'ਤੇ ਭਰੋਸਾ ਦਿੱਤਾ ਅਤੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਇਨ੍ਹਾਂ ਵਸਤਾਂ ਦੀ ਸਪਲਾਈ ਨੂੰ ਕਾਇਮ ਰੱਖਣ ਲਈ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਤਾਲਮੇਲ ਰੱਖ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਪਲਾਈ ਦੀ ਨਿਗਰਾਨੀ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2233001 ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਨੂੰ ਨਿਯਮਿਤ ਅਤੇ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੇ ਅਧੀਨ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਮੌਜੂਦ ਸਨ।

 

Tags: Lal Chand Kataruchak , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD