Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਬੱਘੇ ਕੇ ਹਿੱਠਾੜ ਤੋ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

ਸ਼ਰਧਾਲੂ ਕਰ ਰਹੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ-ਵਿਧਾਇਕ ਜਗਦੀਪ ਕੰਬੋਜ ਗੋਲਡੀ

Jagdeep Kamboj Goldy, Jalalabad

Gurpreet Singh

Gurpreet Singh

5 Dariya News

ਜਲਾਲਾਬਾਦ , 31 Mar 2026

Last updated on: Mar 31, 2026, 13:41 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਬੱਘੇ ਕੇ ਹਿੱਠਾੜ ਤੋਂ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ। 

ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲਿਆ ਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਵਧੀਆ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ। 

ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।

ਵਿਧਾਇਕ ਨੇ ਅੱਗੇ ਦੱਸਿਆ ਕਿ  ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। 

ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ।

 

Tags: Jagdeep Kamboj Goldy , Jalalabad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD