Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਲਾਭ ਸਿੰਘ ਉਗੋਕੇ ਵੱਲੋਂ ਇਲਾਕਾ ਵਾਸੀਆਂ ਨਾਲ ਸੰਵਾਦ

ਸਰਕਾਰ ਦੀਆਂ ਚਾਰ ਸਾਲ ਦੀਆਂ ਲੋਕ ਪੱਖੀ ਪ੍ਰਾਪਤੀਆਂ ਤੋਂ ਕਰਾਇਆ ਜਾਣੂ

Labh Singh Ugoke, Tapa

Gurpreet Singh

Gurpreet Singh

5 Dariya News

ਤਪਾ , 31 Mar 2026

Last updated on: Mar 31, 2026, 15:16 IST

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਸੰਵਾਦ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਤਹਿਤ ਵਿਧਾਇਕ ਉੱਗੋਕੇ ਨੇ ਤਪਾ ਮੰਡੀ, ਤਾਜੋਕੇ, ਜੰਗੀਆਣਾ, ਧੌਲਾ ਸਮੇਤ ਵੱਖ ਵੱਖ ਪਿੰਡਾਂ ਵਿਚ "ਚਾਰ ਸਾਲ ਭਗਵੰਤ ਮਾਨ ਦੇ ਨਾਲ" ਪ੍ਰੋਗਰਾਮ ਤਹਿਤ ਲੋਕ- ਹਿੱਤ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਲੋਕਾਂ ਦੇ ਮੁਖ਼ਾਤਿਬ ਹੁੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।

ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜੁਆਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਨਿਆਦੀ ਢਾਂਚੇ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। 

ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੇਗੀ ਅਤੇ ਪਾਣੀ ਦਾ ਪੱਧਰ ਸੁਧਰੇਗਾ। ਇਸ ਮੌਕੇ ਵੱਖ ਵੱਖ ਚੇਅਰਮੈਨ, ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਪਾਰਟੀ ਆਗੂ ਤੇ ਇਲਾਕਾ ਵਾਸੀ ਮੌਜੂਦ ਸਨ।

 

Tags: Labh Singh Ugoke , Tapa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD