Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਡਵੋਕੇਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਕਿਹਾ-ਹਲਕੇ ਅੰਦਰ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਦਿੱਤੀ ਜਾਵੇਗੀ

Amarpal Singh, Sri Hargobindpur Sahib

Gurpreet Singh

Gurpreet Singh

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 31 Mar 2026

Last updated on: Mar 31, 2026, 15:19 IST

ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕ ਮਿਲਣੀ ਕੀਤੀ ਗਈ ਤੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਗਈਆਂ। ਇਸ ਮੌਕੇ ਲੋਕਾਂ ਨਾਲ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ । ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ।

ਇਸ ਮੌਕੇ ਪੀ.ਏ ਸੁਖਦੇਵ ਸਿੰਘ ਰੋਮੀ , ਰਾਜੂ ਭਿੰਡਰ, ਸਲਾਹਕਾਰ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ (ਸ਼ੋਸਲ) ਪਰਮਬੀਰ ਰਾਣਾ ਸਮੇਤ ਵੱਖ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਮੌਜੂਦ ਸਨ।

 

Tags: Amarpal Singh , Sri Hargobindpur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD