Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਮਾਵੇਸ਼ੀ ਸਿੱਖਿਆ ਵੱਲ ਇੱਕ ਵੱਡਾ ਕਦਮ: ਧਾਰਾ 134-ਏ ਦੇ ਤਹਿਤ ਫੀਸ ਅਦਾਇਗੀ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ — ਮਹੀਪਾਲ ਢਾਂਡਾ

Gurpreet Singh

Gurpreet Singh

5 Dariya News

ਚੰਡੀਗੜ੍ਹ , 31 Mar 2026

Last updated on: Mar 31, 2026, 16:04 IST

ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਦੇ ਇਕ ਮਹੱਤਵਪੂਰਨ ਪਹਿਲ ਕਰਦੇ ਹੋਏ 134-ਏ ਦੇ ਤਹਿਤ ਈ.ਡਬਲਯੂ.ਐਸ ਤੇ ਬੀਪੀਐਲ ਵਰਗ ਦੇ ਵਿਦਿਆਰਥੀਆਂ ਲਈ ਫੀਸ ਰਿਵਰਸਮੈਂਟ ਗ੍ਰਾਂਟ ਰਕਮ ਜਾਰੀ ਕਰਕੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਵਿਭਾਗ ਵੱਲੋਂ ਕੁਲ 31.88 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਸੱਤ ਜਿਲ੍ਹਿਆਂ - ਅੰਬਾਲਾ, ਗੁਰੂਗ੍ਰਾਮ, ਫਤਿਹਾਬਾਦ, ਕੈਥਲ, ਮਹੇਂਦਰਗੜ੍ਹ, ਪੰਚਕੂਲਾ ਅਤੇ ਰੋਹਤਕ - ਦੇ ਪ੍ਰਾਇਵੇਟ ਸਕੂਲਾਂ ਨੂੰ ਲਾਭ ਮਿਲਿਆ ਹੈ।

ਸਿੱਖਿਆ ਮੰਤੀਰ ਮਹਿਪਾਲ ਢਾਂਡਾ ਨੇ ਕਿਹਾ ਕਿ ਇਹ ਕਦਮ ਰਾਜ ਸਰਕਾਰ ਦੀ ਸਮਾਵੇਸ਼ੀ ਸਿੱਖਿਆ ਨੀਤੀ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿਚ ਇਕ ਯਤਨ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੌਰ 'ਤੇ ਕਮਜੋਰ ਵਰਗ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਸਿੱਖਿਆ ਮਹੁੱਇਆ ਕਰਵਾਉਣ ਦੇ ਮੰਤਵ ਨਾਲ ਇਹ ਯੋਜਨਾ ਲਗਾਤਾਰ ਪ੍ਰਭਾਵੀ ਤੌਰ ਨਾਲ ਲਾਗੂ ਕੀਤਾ ਜਾ ਰਿਹਾ ਹੈ। 

ਇਸ ਗ੍ਰਾਂਟ ਨਾਲ ਸਗੋਂ ਵਿਦਿਆਰਥੀਆਂ ਨੂੰ ਰਾਹਤ ਮਿਲੇਗੀ, ਸਗੋਂ ਨਿੱਜੀ ਸਕੂਲਾਂ ਨੂੰ ਵੀ ਸਮੇਂ 'ਤੇ ਮਾਲੀ ਮਦਦ ਯਕੀਨੀ ਹੋਵੇਗੀ। ਸ੍ਰੀ ਮਹਿਵਾਲ ਢਾਂਡਾ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਦੇ ਖੇਤਰ ਵਿਚ ਬਰਾਬਰ ਮੌਕੇ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦਸਿਆ ਕਿ ਸਰਕਾਰ ਦਾ ਮੰਤਵ ਇਹ ਯਕੀਨੀ ਕਰਨਾ ਹੈ ਕਿ ਕੋਈ ਵੀ ਬੱਚਾ ਮਾਲੀ ਕਮੀ ਕਾਰਣ ਸਿੱਖਿਆ ਤੋਂ ਵਾਂਝਾ ਨਾ ਰਹੇ। 

134-ਏ ਦੇ ਤਹਿਤ ਦਿੱਤੀ ਜਾ ਰਹੀ ਇਹ ਮਦਦ ਉਸ ਦਿਸ਼ਾ ਵਿਚ ਹਾਂ-ਪੱਖੀ ਪਹਿਲ ਹੈ। ਉਨ੍ਹਾਂ ਕਿਹਾ ਕਿ ਵਿਭਾਗ ਭਵਿੱਖ ਵਿਚ ਵੀ ਇਸ ਤਰ੍ਹਾਂ ਪਾਰਦਰਸ਼ਤਾ ਅਤੇ ਤੇਜੀ ਨਾਲ ਯੋਜਨਾਵਾਂ ਨੂੰ ਲਾਗੂ ਕਰਦਾ ਰਹੇਗਾ, ਤਾਂ ਜੋ ਸਿੱਖਿਆ ਪ੍ਰਣਾਲੀ ਨੂੰ ਹੋਰ ਵੱਧ ਮਜ਼ਬੂਤ ਬਣਾਇਆ ਜਾ ਸਕੇ। 

ਇਹ ਪਹਿਲ ਨਾ ਸਿਰਫ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕੇਗੀ, ਸਗੋਂ ਸਮਾਜ ਵਿਚ ਬਰਾਬਰੀ ਅਤੇ ਸਮਾਵੇਸ਼ ਨੂੰ ਪ੍ਰੋਤਸਾਹਨ ਦੇਵੇਗੀ।

 

Tags: Mahipal Dhanda , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD