Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਰਕਾਰ ਦੇ ਸ਼ਾਨਦਾਰ 4 ਸਾਲ ਭਗਵੰਤ ਸਿੰਘ ਮਾਨ ਦੇ ਨਾਲ ਸੰਵਾਦ ਪ੍ਰੋਗਰਾਮ ਦੌਰਾਨ ਸਮਾਣਾ ' ਚ 15 ਲੱਖ ਦੇ ਫੰਡ ਜਾਰੀ

ਚਾਰ ਸਾਲਾਂ ' ਚ ਵਾਅਦੇ ਪੂਰੇ ਕਰਨ ਵਾਲੀ ਸਰਕਾਰ: ਚੇਤਨ ਸਿੰਘ ਜੌੜਾ ਮਾਜਰਾ

Chetan Singh Jauramajra, Samana

Gurpreet Singh

Gurpreet Singh

5 Dariya News

ਸਮਾਣਾ , 31 Mar 2026

Last updated on: Mar 31, 2026, 16:08 IST

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ “ਭਗਵੰਤ ਸਿੰਘ ਮਾਨ ਦੇ ਨਾਲ” ਸੰਵਾਦ ਪ੍ਰੋਗਰਾਮ ਅਧੀਨ ਹਲਕਾ ਸਮਾਣਾ ਦੇ ਪਿੰਡ ਨੱਸੂਪੁਰ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਵਿਕਾਸ ਕਾਰਜਾਂ ਲਈ ਕੁੱਲ 15  ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ।

ਸਮਾਗਮ ਦੌਰਾਨ 28 ਲਾਲ ਲਕੀਰ ਵਾਲੇ ਘਰਾਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਸੈਂਕਸ਼ਨ ਲੈਟਰ ਵੰਡੇ ਗਏ। ਇਸ ਤੋਂ ਇਲਾਵਾ, ਸਰਬ-ਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈਕ ਦਿੱਤਾ ਗਿਆ। ਪਿੰਡ ਵਿੱਚ ਪਾਈਪ ਲਾਈਨ, ਖੇਡ ਮੈਦਾਨ ਅਤੇ ਸੋਲਰ ਲਾਈਟਾਂ ਲਈ ਵੀ ਵੱਖ-ਵੱਖ ਤੌਰ ‘ਤੇ ਫੰਡ ਜਾਰੀ ਕੀਤੇ ਗਏ।

ਇਸ ਮੌਕੇ ਵਿਧਾਇਕ ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਸਰਕਾਰ ਨੇ ਹਰ ਖੇਤਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਰਵਾਇਆ ਹੈ।

ਉਨ੍ਹਾਂ ਦੱਸਿਆ ਕਿ ਸਿਹਤ, ਸਿੱਖਿਆ, ਰੋਜ਼ਗਾਰ, ਮੁਫਤ ਬਿਜਲੀ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ, ਸੜਕਾਂ ਦੀ ਮੁਰੰਮਤ ਅਤੇ ਖੇਡ ਮੈਦਾਨਾਂ ਦੇ ਵਿਕਾਸ ਵਰਗੀਆਂ ਲੋਕ ਭਲਾਈ ਯੋਜਨਾਵਾਂ ਨਾਲ ਪੰਜਾਬ ਨੂੰ ਤਰੱਕੀ ਦੇ ਰਸਤੇ ‘ਤੇ ਲਿਆਂਦਾ ਗਿਆ ਹੈ।ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਵਾਸੀਆਂ ਨੇ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ ।

ਇਸ ਮੌਕੇ ਜਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਮਨਜੀਤ ਕੌਰ, ਤਹਿਸੀਲਦਾਰ ਨਵਜੋਤ ਤਿਵਾੜੀ, ਸਰਪੰਚ ਮਹਿਲ ਸਿੰਘ, ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰ ਗੁਰਤੇਜ ਸਿੰਘ, ਜੇ ਈ ਸ਼ੈਰੀ ਬਾਂਸਲ, ਦੀਪਕ ਵਧਵਾ, ਪੰਚਾਇਤ ਮੈਂਬਰ ਤੇ ਹੋਰ ਪਿੰਡ ਵਾਸੀ ਹਾਜਰ ਸਨ।

 

Tags: Chetan Singh Jauramajra , Samana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD