Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

ਸੁਨਾਮ ਵਿਖੇ ਸ਼੍ਰੀ ਬਾਲਾ ਜੀ ਦੇ ਜਨਮ ਉਤਸਵ ਮੌਕੇ ਵਿਸ਼ਾਲ ਤੇ ਭਾਵਨਾਤਮਕ ਸ਼ੋਭਾ ਯਾਤਰਾ; ਕੈਬਨਿਟ ਮੰਤਰੀ ਹੋਏ ਸ਼ਾਮਲ

Aman Arora, Sunam

Gurpreet Singh

Gurpreet Singh

5 Dariya News

ਸੁਨਾਮ , 31 Mar 2026

Last updated on: Mar 31, 2026, 17:31 IST

ਸ਼੍ਰੀ ਬਾਲਾ ਜੀ ਦੇ ਜਨਮ ਉਤਸਵ ਦੇ ਪਾਵਨ ਅਵਸਰ 'ਤੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿੱਚ ਅਦਭੁੱਤ ਧਾਰਮਿਕ ਜੋਸ਼ ਅਤੇ ਆਸਥਾ ਦਾ ਦਰਸ਼ਨ ਹੋਏ। ਇਸ ਮੌਕੇ ਮਾਤਾ ਨੈਣਾ ਦੇਵੀ ਜੀ ਮੰਦਰ ਤੋਂ ਸ੍ਰੀ ਬਾਲਾ ਜੀ ਧਾਮ ਤੱਕ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਾਗ ਲਿਆ। 

ਇਸ ਦੌਰਾਨ ਇਹ ਯਾਤਰਾ ਸ਼ਹਿਰ ਵਿੱਚ ਨਵੇਂ ਬਣੇ ਰੇਲਵੇ ਅੰਡਰ ਬ੍ਰਿਜ ਵਿਚੋਂ ਦੀ ਲੰਘੀ, ਜਿਸ ਨਾਲ ਇਸ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ ਹੋ ਗਿਆ, ਕਿਉੰਕਿ ਇਹ ਉਦਘਾਟਨ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਹੈ ਤੇ ਇਸ ਤੋਂ ਵਧੀਆ ਉਦਘਾਟਨ ਕੋਈ ਹੋਰ ਹੋ ਨਹੀਂ ਸਕਦਾ। 

ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਵਿੱਚ ਹਾਜ਼ਰੀ ਭਰਦਿਆਂ ਕੀਤਾ। ਇਸ ਮੌਕੇ ਉਹਨਾਂ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਹਾਜ਼ਰ ਰਹੇ। ਉਹਨਾਂ ਨੇ ਇਸ ਮੌਕੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋ ਕੇ ਸੰਗਤ ਨਾਲ ਨਮਸਕਾਰ ਕੀਤਾ ਅਤੇ ਸ਼੍ਰੀ ਬਾਲਾ ਜੀ ਅੱਗੇ ਨਤਮਸਤਕ ਹੋਏ। 

ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਸੰਸਕ੍ਰਿਤਕ ਵਿਰਾਸਤ ਨੂੰ ਮਜ਼ਬੂਤ ਕਰਦੇ ਹਨ ਅਤੇ ਸਮਾਜ ਵਿੱਚ ਪ੍ਰੇਮ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਹੀ ਧਾਰਮਿਕ ਸਹਿਣਸ਼ੀਲਤਾ ਅਤੇ ਏਕਤਾ ਦਾ ਪ੍ਰਤੀਕ ਰਹੀ ਹੈ ਅਤੇ ਅਜਿਹੇ ਉਤਸਵ ਇਸ ਪਰੰਪਰਾ ਨੂੰ ਅੱਗੇ ਵਧਾਉਂਦੇ ਹਨ।

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਪਾਰੀਆਂ, ਸਮਾਜਿਕ ਸੰਸਥਾਵਾਂ ਅਤੇ ਨਾਗਰਿਕਾਂ ਵੱਲੋਂ ਸ਼ੋਭਾ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਭਰਪੂਰ ਸਵਾਗਤ ਕੀਤਾ ਗਿਆ। ਇਸ ਦੌਰਾਨ ਕਈ ਸੇਵਾ ਕੈਂਪ ਵੀ ਲਗਾਏ ਗਏ, ਜਿੱਥੇ ਸ਼ਰਧਾਲੂਆਂ ਲਈ ਪਾਣੀ, ਸ਼ਰਬਤ, ਫਲ ਅਤੇ ਲੰਗਰ ਦੀ ਵਿਵਸਥਾ ਕੀਤੀ ਗਈ।

ਪ੍ਰਸ਼ਾਸਨ ਵੱਲੋਂ ਯਾਤਰਾ ਦੌਰਾਨ ਕਾਨੂੰਨ-ਵਿਵਸਥਾ ਅਤੇ ਟ੍ਰੈਫਿਕ ਪ੍ਰਬੰਧਾਂ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ, ਜਿਸ ਨਾਲ ਸਾਰਾ ਸਮਾਗਮ ਬਿਨਾ ਕਿਸੇ ਰੁਕਾਵਟ ਦੇ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਸਫਾਈ ਅਤੇ ਐਮਰਜੈਂਸੀ ਸੇਵਾਵਾਂ ਦੀ ਵੀ ਵਧੀਆ ਤਰੀਕੇ ਨਾਲ ਵਿਵਸਥਾ ਕੀਤੀ ਗਈ ਸੀ।

ਸਮੂਹਿਕ ਤੌਰ 'ਤੇ ਇਹ ਸ਼ੋਭਾ ਯਾਤਰਾ ਨਾ ਸਿਰਫ ਧਾਰਮਿਕ ਆਸਥਾ ਦਾ ਪ੍ਰਗਟਾਵਾ ਸੀ, ਬਲਕਿ ਇਹ ਸੁਨਾਮ ਸ਼ਹਿਰ ਵਿੱਚ ਸਮਾਜਿਕ ਏਕਤਾ, ਸਾਂਝ ਅਤੇ ਭਾਈਚਾਰੇ ਦੀ ਇੱਕ ਜੀਵੰਤ ਮਿਸਾਲ ਵਜੋਂ ਸਾਹਮਣੇ ਆਈ। ਸ੍ਰੀ ਬਾਲਾ ਜੀ ਮੰਦਿਰ ਦੇ ਮੁਖ ਸੇਵਾਦਾਰ ਗੌਰਵ ਜਨਾਲੀਆ ਅਤੇ ਸੈਕੜੇ ਮੈਬਰਾਂ ਵੱਲੋਂ ਕੀਤਾ ਪ੍ਰਬੰਧ ਦੇਖਣ ਯੋਗ ਸੀ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਰਵੀ ਕਮਲ ਗੋਇਲ, ਮਨਪ੍ਰੀਤ ਬਾਂਸਲ, ਸੋਨੀ ਚੈਅਰਮੈਨ, ਅਮਰੀਕ ਧਾਲੀਵਾਲ, ਭਾਰੀ ਗਿਣਤੀ ਵਿੱਚ ਆਪ ਵਰਕਰ ਸ਼ਾਮਲ ਸਨ।

 

Tags: Aman Arora , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD