Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 17ਵੀਂ ਬੱਸ ਰਵਾਨਾ

Kulwant Singh Mohali

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 31 Mar 2026

Last updated on: Mar 31, 2026, 18:02 IST

ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 17ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਫੇਸ-6 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈ, ਜਿੱਥੇ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਸ੍ਰੀ ਰਾਮ ਤੀਰਥ ਵਾਲਮੀਕਿ ਸਥਲ, ਜਲਿਆਂਵਾਲਾ ਬਾਗ ਅਤੇ ਵਾਘਾ ਬਾਰਡਰ ਦੇ ਦਰਸ਼ਨ ਕਰਨਗੇ।

ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਯਾਤਰਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਸ ਯਾਤਰਾ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਸ਼ਰਧਾਲੂ ਆਪਣੇ ਇਲਾਕਿਆਂ ਦੇ ਬੂਥ ਇੰਚਾਰਜਾਂ ਕੋਲ ਰਜਿਸਟ੍ਰੇਸ਼ਨ ਕਰਵਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਸ਼ਰਧਾਲੂ ਇਸ ਯੋਜਨਾ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਯਾਤਰਾ ਤੋਂ ਵਾਪਸੀ ਉਪਰੰਤ ਸ਼ਰਧਾਲੂ ਆਪਣੇ ਅਨੁਭਵ ਸਾਂਝੇ ਕਰਦੇ ਹਨ ਅਤੇ ਸਰਕਾਰ ਦਾ ਧੰਨਵਾਦ ਕਰਦੇ ਹਨ, ਜੋ ਉਨ੍ਹਾਂ ਲਈ ਸੰਤੁਸ਼ਟੀ ਦਾ ਕਾਰਨ ਬਣਦਾ ਹੈ।

ਇਸ ਮੌਕੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਦੀਆਂ ਲੰਬੇ ਸਮੇਂ ਤੋਂ ਰਹੀਆਂ ਧਾਰਮਿਕ ਇੱਛਾਵਾਂ ਪੂਰੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਾਰਦਰਸ਼ੀ ਸ਼ਾਸਨ ਦੇ ਤਹਿਤ ਭ੍ਰਿਸ਼ਟਾਚਾਰ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਮੁਹੱਲਾ ਕਲੀਨਿਕਾਂ ਰਾਹੀਂ ਰੋਜ਼ਾਨਾ 95 ਹਜ਼ਾਰ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਲੋੜੀਂਦੀਆਂ ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਮੌਕੇ ਰਮਨਪ੍ਰੀਤ ਕੌਰ, ਆਰ.ਪੀ. ਸ਼ਰਮਾ, ਹਰਵਿੰਦਰ ਸਿੰਘ, ਸਵਰਨ ਸਿੰਘ, ਪਰਮਜੀਤ ਸਿੰਘ ਵਿੱਕੀ, ਸੁਖਵਿੰਦਰ ਸਿੰਘ ਗੋਗੀ, ਮਲਕੀਤ ਸਿੰਘ, ਹਰਮੀਤ ਸਿੰਘ, ਨਰਿੰਦਰ ਕੌਰ, ਮਿਨਾਕਸ਼ੀ ਰਾਜਪੂਤ ਅਤੇ ਅਨਵਰ ਅਲੀ ਵੀ ਮੌਜੂਦ ਸਨ।

 

Tags: Kulwant Singh Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD