Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਾ. ਸੁਖਬੀਰ ਸਿੰਘ ਸੰਧੂ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਰੋਜ਼ਾਨਾ ਦੇ ਆਧਾਰ ’ਤੇ ਸਮੀਖਿਆ ਕਰਨ ਦੀ ਹਦਾਇਤ, ਘੱਟ ਮੈਪਿੰਗ ਵਾਲੇ ਬੂਥਾਂ ’ਤੇ ਵਿਸ਼ੇਸ਼ ਤਵਜੋਂ ਦੇਣ ਲਈ ਕਿਹਾ

Dr Sukhbir Singh Sandhu, Himanshu Aggarwal, Anindita Mitra, Amit Kumar Panchal, Jalandhar

Gurpreet Singh

Gurpreet Singh

5 Dariya News

ਜਲੰਧਰ , 31 Mar 2026

Last updated on: Apr 01, 2026, 11:09 IST

ਭਾਰਤ ਦੇ ਚੋਣ ਕਮਿਸ਼ਨਰ ਡਾ. ਐਸ.ਐਸ. ਸੰਧੂ ਵੱਲੋਂ ਅੱਜ ਇਥੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਸਮੇਤ ਦੋਵਾਂ ਜ਼ਿਲ੍ਹਿਆਂ ਦੇ ਈ.ਆਰ.ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁੱਟੀ ਰਹਿਤ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਚੱਲ ਰਹੀ ਪ੍ਰੀ ਐਸ.ਆਈ.ਆਰ. ਮੈਪਿੰਗ ਦਾ ਜਾਇਜ਼ਾ ਲੈਂਦਿਆਂ ਇਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਦੇ ਆਧਾਰ ’ਤੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਸਮੀਖਿਆ ਕੀਤੀ ਜਾਵੇ, ਤਾਂ ਜੋ ਕਿਸੇ ਵੀ ਕਿਸਮ ਦੀ ਦੇਰੀ ਜਾਂ ਕਮੀ ਨੂੰ ਤੁਰੰਤ ਦੂਰ ਕੀਤਾ ਜਾ ਸਕੇ। 

ਉਨ੍ਹਾਂ ਘੱਟ ਮੈਪਿੰਗ ਵਾਲੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਤਵਜੋਂ ਦੇਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਧਾਨ ਸਭਾ ਹਲਕਾ ਵਾਰ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਸਮੀਖਿਆ ਕਰਦਿਆਂ ਮੈਪਿੰਗ ਨਾਲ ਜੁੜੀਆਂ ਚੁਣੌਤੀਆਂ ਤੇ ਉਨ੍ਹਾਂ ਹੱਲਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਈ.ਆਰ.ਓਜ਼ ਨੂੰ ਹਦਾਇਤ ਕੀਤੀ ਕਿ ਇਸ ਮਹੱਤਵਪੂਰਣ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ। 

ਇਸ ਤੋਂ ਇਲਾਵਾ ਅਜਿਹੇ ਬੀ.ਐਲ.ਓਜ਼, ਜਿਨ੍ਹਾਂ ਦੀ ਕਾਰਗੁਜ਼ਾਰੀ ਘੱਟ ਹੈ, ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਮੈਪਿੰਗ ਵਿੱਚ ਤੇਜ਼ੀ ਲਿਆਉਂਦਿਆਂ ਨਿਰਧਾਰਤ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਚੋਣ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਨੂੰ ਆਪਣੇ ਹੌਸਲੇ, ਹਿੰਮਤ ਅਤੇ ਉੱਦਮੀ ਸੋਚ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਕੰਮ ਵਿੱਚ ਵੀ ਸੂਬਾ ਮੋਹਰੀ ਬਣ ਕੇ ਉੱਭਰੇਗਾ।

ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਨੇ ਜਾਣੂ ਕਰਵਾਇਆ ਕਿ ਸੂਬੇ ਵਿੱਚ ਪ੍ਰੀ ਐਸ.ਆਈ.ਆਰ. ਗਤੀਵਿਧੀ ਤਹਿਤ ਕੁੱਲ ਵੋਟਰਾਂ ਵਿੱਚੋਂ 72.26 ਫੀਸਦੀ ਦੀ ਸਫ਼ਲਤਾਪੂਰਵਕ ਮੈਪਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਨਿਯਮਿਤ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੀ ਪੋਲਿੰਗ ਬੂਥ ਵਾਈਜ਼ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਤੋਂ ਇਲਾਵਾ ਜਲੰਧਰ ਅਤੇ ਕਪੂਰਥਲ਼ਾ ਜ਼ਿਲ੍ਹਿਆਂ ਦੇ ਈ.ਆਰ.ਓਜ਼ ਮੌਜੂਦ ਸਨ।

 

Tags: Dr Sukhbir Singh Sandhu , Himanshu Aggarwal , Anindita Mitra , Amit Kumar Panchal , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD