Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਮਲੋਹ ਦੇ ਨਵੇਂ ਬੱਸ ਸਟੈਂਡ ਤੋਂ ਡਿਸਟਰੀਬਿਊਟਰੀ ਦੇ ਨਾਲ ਲੱਗਦੀ ਮੰਡੀ ਗੋਬਿੰਦਗੜ੍ਹ ਤੱਕ ਸੜਕ ਦਾ ਕੰਮ ਸ਼ੁਰੂ ਕਰਵਾਇਆ

6.81 ਕਰੋੜ ਦੀ ਲਾਗਤ ਨਾਲ ਕਰੀਬ 8.89 ਕਿਲੋਮੀਟਰ ਲੰਬੀ ਸੜਕ ਹੋਵੇਗੀ ਤਿਆਰ, ਲੋਕਾਂ ਵਿੱਚ ਖੁਸ਼ੀ ਦੀ ਲਹਿਰ

Gurinder Singh Garry Birring, Amloh

Gurpreet Singh

Gurpreet Singh

5 Dariya News

ਅਮਲੋਹ , 01 Apr 2026

Last updated on: Apr 01, 2026, 15:07 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਰਹਿਨੁਮਾਈ ਹੇਠ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਨਵੀਂ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ ਇਹ ਸੜਕ ਜੀ.ਟੀ. ਰੋਡ ਦੇ ਨਵੇਂ ਬੱਸ ਸਟੈਂਡ ਤੋਂ ਡਿਸਟਰੀਬਿਊਟਰੀ ਦੇ ਨਾਲ ਲੱਗਦੀ ਹੋਈ ਕਰੀਬ 8.89 ਕਿਲੋਮੀਟਰ ਲੰਬੀ ਹੋਵੇਗੀ ਅਤੇ ਮੰਡੀ ਗੋਬਿੰਦਗੜ੍ਹ ਤੱਕ ਜਾਵੇਗੀ। ਇਸ ਪ੍ਰੋਜੈਕਟ ’ਤੇ ਲਗਭਗ 6 ਕਰੋੜ 81 ਲੱਖ ਰੁਪਏ ਦੀ ਲਾਗਤ ਆਏਗੀ। 

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਸਥਾਨਕ ਆਗੂ ਮੌਜੂਦ ਰਹੇ। ਲੋਕਾਂ ਵਿੱਚ ਇਸ ਵਿਕਾਸੀ ਪ੍ਰੋਜੈਕਟ ਨੂੰ ਲੈ ਕੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ। ਵਿਧਾਇਕ ਗੈਰੀ ਬੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸੜਕ ਬਣਨ ਨਾਲ ਅਮਲੋਹ ਅਤੇ ਮੰਡੀ ਗੋਬਿੰਦਗੜ੍ਹ ਵਿਚਕਾਰ ਆਵਾਜਾਈ ਹੋਰ ਆਸਾਨ ਹੋਵੇਗੀ ਅਤੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਵੱਡੀ ਰਾਹਤ ਮਿਲੇਗੀ। 

ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਸੜਕ ਲਈ ਕਈ ਵਾਰ ਐਲਾਨ ਕੀਤੇ ਗਏ, ਪਰ ਜ਼ਮੀਨੀ ਪੱਧਰ ’ਤੇ ਕੋਈ ਕੰਮ ਨਹੀਂ ਹੋ ਸਕਿਆ। ਮੌਜੂਦਾ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਤਰਜੀਹ ਦੇ ਕੇ ਇਸਦੀ ਸ਼ੁਰੂਆਤ ਕਰ ਦਿੱਤੀ ਹੈ। 

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦਾ ਬਿਨਾਂ ਕਿਸੇ ਪੱਖਪਾਤ ਦੇ ਸਮੂਹਿਕ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਹੋਰ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ’ਤੇ ਖਰੀ ਉਤਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਮਲੋਹ ਹਲਕੇ ਵਿੱਚ ਹੋਰ ਵਿਕਾਸੀ ਪ੍ਰੋਜੈਕਟ ਲਿਆਂਦੇ ਜਾਣਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਸੜਕ ਦੇ ਬਣਨ ਨਾਲ ਖੇਤਰ ਦੀ ਤਰੱਕੀ ਨੂੰ ਨਵਾਂ ਬਲ ਮਿਲੇਗਾ ਅਤੇ ਅਮਲੋਹ ਹਲਕਾ ਵਿਕਾਸ ਪੱਖੋਂ ਅੱਗੇ ਵਧੇਗਾ।

ਇਸ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ, ਹਲਕਾ ਕੋਆਰਡੀਨੇਟਰ  ਇਕਬਾਲ ਸਿੰਘ ਰਾਏ, ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ, ਪ੍ਰਧਾਨ ਅਵਤਾਰ ਮੁਹੰਮਦ ਟੈਣੀ, ਮੀਤ ਪ੍ਰਧਾਨ ਜਗਤਾਰ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਵਿਨੋਦ ਅਬਰੋਲ, ਪ੍ਰਧਾਨ ਪਾਲੀ ਅਰੋੜਾ, ਕੁਲਜੀਤ ਸਿੰਘ ਨਰਾਇਣਗੜ੍ਹ, ਸਵਰਨਜੀਤ ਸਿੰਘ, ਜੱਗਾ ਸਿੰਘ ਭੋਲੀਆਂ, ਨਿਰਭੈ ਸਿੰਘ ਸੌਟੀ, ਰਾਜਵੀਰ ਸਿੰਘ ਸੌਟੀ, ਸਰਪੰਚ ਲਖਵੀਰ ਲੱਖਾ ਦੀਵਾ, ਸੁਖਚੈਨ ਸਿੰਘ ਦੀਵਾ, ਸਰਪੰਚ ਬਿੱਟੂ ਰਾਮ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਬਲਕਾਰ ਸਿੰਘ, ਕਰਮ ਸਿੰਘ ਭਾਂਬਰੀ, ਦਰਸ਼ਨ ਸਿੰਘ ਭੱਦਲ ਥੂਹਾ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਸਰਪੰਚ ਅਤੇ ਲੋਕ ਮੌਜੂਦ ਸਨ।

 

Tags: Gurinder Singh Garry Birring , Amloh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD