Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪ੍ਰੋ. (ਡਾ.) ਰਵਿੰਦਰ ਕੁਮਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪਬਲਿਕ ਰਿਲੇਸ਼ਨਜ਼) ਵਜੋਂ ਨਿਯੁਕਤ, ਅਹੁਦਾ ਸੰਭਾਲਿਆ

Guru Nanak Dev University

Gurpreet Singh

Gurpreet Singh

5 Dariya News

ਅੰਮ੍ਰਿਤਸਰ , 01 Apr 2026

Last updated on: Apr 01, 2026, 15:18 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਫੈਸਲੇ ਤਹਿਤ ਪ੍ਰੋ. (ਡਾ.) ਰਵਿੰਦਰ ਕੁਮਾਰ, ਜੋ ਕਿ ਇਲੈਕਟ੍ਰਾਨਿਕਸ ਟੈਕਨੋਲੋਜੀ ਵਿਭਾਗ ਦੇ ਪ੍ਰੋਫੈਸਰ ਅਤੇ ਸਾਬਕਾ ਮੁਖੀ ਰਹਿ ਚੁੱਕੇ ਹਨ, ਨੂੰ ਪਬਲਿਕ ਰਿਲੇਸ਼ਨਜ਼ (ਪੀ.ਆਰ.) ਦੇ ਪ੍ਰੋਫੈਸਰ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਜੁਆਇਨਿੰਗ ਸਮਾਰੋਹ ਦੌਰਾਨ ਰਜਿਸਟਰਾਰ ਪ੍ਰੋ. (ਡਾ.) ਕੇ.ਐਸ. ਚਾਹਲ, ਸਾਬਕਾ ਪ੍ਰੋਫੈਸਰ ਇੰਚਾਰਜ ਪੀ.ਆਰ. ਪ੍ਰੋ. (ਡਾ.) ਵਸੁਧਾ ਸੰਭਿਆਲ, ਡਾਇਰੈਕਟਰ ਪਬਲਿਕ ਰਿਲੇਸ਼ਨਜ਼ ਸ਼੍ਰੀ ਪ੍ਰਵੀਨ ਪੁਰੀ, ਡਾ. ਆਰ.ਐਸ. ਸਾਹਨੀ, ਡਾ. ਅਮਨਦੀਪ ਸਿੰਘ, ਡਾ. ਸੁਨੀਲ, ਡਾ. ਪਰਮਬੀਰ ਸਿੰਘ ਮਲ੍ਹੀ, ਸ. ਪਰਮਿੰਦਰ ਸਿੰਘ ਓਐਸਡੀ, ਸ਼੍ਰੀ ਹਰਦੀਪ ਨਾਗਰਾ, ਰਾਜਿੰਦਰ ਕੁਮਾਰ ਅਤੇ ਮਿਸਿਜ਼ ਸੁਮਨ ਰਾਜੂ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਨਵੀਂ ਜ਼ਿੰਮੇਵਾਰੀ ਸੰਭਾਲਦਿਆਂ ਡਾ. ਰਵਿੰਦਰ ਕੁਮਾਰ ਨੇ ਕਿਹਾ ਕਿ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਨਵੀਆਂ ਉਚਾਈਆਂ ਹਾਸਲ ਕਰ ਰਹੀ ਹੈ ਅਤੇ ਇਨ੍ਹਾਂ ਉਪਲਬਧੀਆਂ ਨੂੰ ਮੀਡੀਆ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਡਾ. ਰਵਿੰਦਰ ਕੁਮਾਰ ਕੋਲ ਵਿਸ਼ਾਲ ਅਕਾਦਮਿਕ ਅਤੇ ਪ੍ਰਸ਼ਾਸਕੀ ਤਜਰਬਾ ਹੈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਤੋਂ ਬੀ-ਟੈਕ ਅਤੇ ਐਮ-ਟੈਕ ਦੀ ਡਿਗਰੀ ਪ੍ਰਾਪਤ ਕੀਤੀ ਅਤੇ 2017 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਪੀ.ਐਚ.ਡੀ. ਕੀਤੀ। 

ਉਨ੍ਹਾਂ ਕੋਲ 24 ਸਾਲਾਂ ਦਾ ਅਧਿਆਪਨ ਅਨੁਭਵ ਹੈ ਅਤੇ ਉਹਨਾਂ ਦੇ ਵਿਸ਼ੇਸ਼ ਖੇਤਰ ਨੈਨੋ-ਸਕੇਲ ਡਿਵਾਈਸਿਜ਼, ਸੈਂਸਰ, ਵਾਇਰਲੈੱਸ ਕਮਿਊਨੀਕੇਸ਼ਨ ਅਤੇ ਡਿਜ਼ੀਟਲ ਡਿਜ਼ਾਇਨ ਹਨ। ਉਨ੍ਹਾਂ ਨੇ 29 ਐਮ-ਟੈਕ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਦਿੱਤਾ ਹੈ ਅਤੇ 2 ਪੀ.ਐਚ.ਡੀ. ਵਿਦਿਆਰਥੀਆਂ ਨੂੰ ਗਾਈਡ ਕੀਤਾ ਹੈ, ਜਦਕਿ 2 ਹੋਰ ਇਸ ਵੇਲੇ ਅਧਿਐਨ ਕਰ ਰਹੇ ਹਨ। 

ਉਨ੍ਹਾਂ ਦੀ ਖੋਜ ਵਿੱਚ 40 ਅੰਤਰਰਾਸ਼ਟਰੀ ਜਰਨਲਾਂ ਵਿੱਚ ਪ੍ਰਕਾਸ਼ਨ, 25 ਕਾਨਫਰੰਸ ਪੇਪਰ ਅਤੇ 2 ਕਿਤਾਬੀ ਅਧਿਆਇ ਸ਼ਾਮਲ ਹਨ। ਉਨ੍ਹਾਂ ਦੇ ਕੰਮ ਨੂੰ 500 ਤੋਂ ਵੱਧ ਹਵਾਲੇ ਮਿਲੇ ਹਨ ਅਤੇ ਉਨ੍ਹਾਂ ਦਾ ਐਚ-ਇੰਡੈਕਸ 9 ਅਤੇ ਆਈ-10 ਇੰਡੈਕਸ 8 ਹੈ। ਡਾ. ਕੁਮਾਰ ਨੂੰ ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਵਿੱਚ ਬੈਸਟ ਪੇਪਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਥਿਆਬਾਮਾ ਯੂਨੀਵਰਸਿਟੀ ਚੇਨਈ, ਐਨ.ਆਈ.ਟੀ. ਜਲੰਧਰ ਅਤੇ ਤ੍ਰਿਚੀ ਦੇ ਇੰਜੀਨੀਅਰਿੰਗ ਕਾਲਜ ਸ਼ਾਮਲ ਹਨ। 

ਉਨ੍ਹਾਂ ਨੇ ਐਮ.ਆਰ.ਐਸ. ਸਿੰਗਾਪੁਰ, ਆਈ.ਆਈ.ਟੀ. ਦਿੱਲੀ, ਆਈ.ਆਈ.ਟੀ. ਰੋਪੜ ਅਤੇ ਐਨ.ਆਈ.ਟੀ. ਜਲੰਧਰ ਵਰਗੇ ਪ੍ਰਸਿੱਧ ਸਥਾਨਾਂ ‘ਤੇ ਵੀ ਆਪਣੇ ਪੇਪਰ ਪੇਸ਼ ਕੀਤੇ ਹਨ। ਉਨ੍ਹਾਂ ਨੇ ਯੂਨੀਵਰਸਿਟੀ ਵਿੱਚ ਕਈ ਮਹੱਤਵਪੂਰਨ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਨਿਭਾਈਆਂ ਹਨ, ਜਿਨ੍ਹਾਂ ਵਿੱਚ ਡਾਇਰੈਕਟਰ ਇਵੈਂਟਸ ਐਂਡ ਹੋਸਪਿਟੈਲਿਟੀ, ਹੋਸਟਲ ਵਾਰਡਨ ਅਤੇ ਵੱਖ-ਵੱਖ ਬੋਰਡਾਂ ਦੇ ਮੈਂਬਰ ਵਜੋਂ ਸੇਵਾ ਸ਼ਾਮਲ ਹੈ। 

ਉਹ ਰਾਸ਼ਟਰੀ ਸਿਖਿਆ ਨੀਤੀ 2020 ਦੇ ਤਹਿਤ ਇੰਜੀਨੀਅਰਿੰਗ ਸ਼ਬਦਾਵਲੀ ਦੇ ਪੰਜਾਬੀ ਅਨੁਵਾਦ ਵਿੱਚ ਵੀ ਯੋਗਦਾਨ ਪਾ ਚੁੱਕੇ ਹਨ। ਇਸ ਨਿਯੁਕਤੀ ਨੂੰ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਸੰਸਥਾ ਦੇ ਮੀਡੀਆ ਸੰਪਰਕ ਅਤੇ ਪਬਲਿਕ ਰਿਲੇਸ਼ਨਜ਼ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ।

 

Tags: Guru Nanak Dev University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD