Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਮਿਸ਼ਰਪੁਰਾ ਵਿਖੇ ਲੋਕਾਂ ਨੂੰ ਸਰਕਾਰ ਦੀਆਂ ਚਾਰ ਸਾਲਾਂ ਪ੍ਰਾਪਤੀਆਂ ਤੋਂ ਕਰਵਾਇਆ ਜਾਣੂੰ

Amarpal Singh, Sri Hargobindpur

Gurpreet Singh

Gurpreet Singh

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 01 Apr 2026

Last updated on: Apr 01, 2026, 16:00 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਮਿਸ਼ਰਪੁਰਾ ਵਿਖੇ ਪਿੰਡ ਵਾਸੀਆਂ  ਨੂੰ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ, ਸਰਕਾਰ ਲੋਕ ਦੀਆਂ ਉਮੀਦਾਂ 'ਤੇ ਖਰਾ ਉਤਰੀ ਹੈ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪ ਪਾਰਟੀ ਵਲੋਂ ਦਿੱਤੀ ਗਰੰਟੀ ਅਨੁਸਾਰ ਔਰਤਾਂ ਨੂੰ 1,000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1,000 ਰੁਪਏ ਦੀ ਵਾਧੂ ਪੈਨਸ਼ਨ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਹੋਣ ਨਾਲ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀਆਂ ਜਮ੍ਹਾਂ ਹੋ ਜਾਣਗੀਆਂ।

ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ। 

985 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ। 2000 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਅਤੇ ਜੇ.ਈ.ਈ ਪਰੀਖਿਆ ਪਾਸ ਕੀਤੀ ਹੈ। 

ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਘਾਪੁਰ ਵਿਖੇ ਵਿਸ਼ਵ ਪੱਧਰੀ ਸਿਖਲਾਈ ਲਈ ਲਗਾਤਾਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 9000 ਤੋ ਜ਼ਿਆਦਾ ਆਧੁਨਿਕ ਪੇਂਡੂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। 40,000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਮੁੜ ਨਿਰਮਾਣ ਕਰਵਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਰਿਕਾਰਡ 1.55 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਸਰਕਾਰ ਵਲੋਂ 65000 ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 5.5 ਲੱਖ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। 

ਭਾਰਤ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦਾ ਗਠਨ ਪੰਜਾਬ ਵਿੱਚ ਕੀਤਾ ਗਿਆ ਹੈ, ਜਿਸ ਨਾਲ 50.12 ਫੀਸਦ ਮੌਤ ਦੀ ਦਰ ਘਟੀ ਹੈ। ਪਹਿਲੀ ਵਾਰ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। 50 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਲਈ ਮੁਫਤ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ।

ਨਸ਼ਾ ਤਸਕਰਾਂ ਵਿਰੁੱਧ ਇਤਿਹਾਸਕ ਕਾਰਵਾਈ ਕਰਦਿਆਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 92000 ਨਸ਼ਾ ਤਸਕਰ ਗਿਰਫਤਾਰ ਕੀਤੇ ਗਏ ਹਨ ਅਤੇ 14,700 ਗੈਂਗਸਟਰ ਗਿਰਫ਼ਤਾਰ ਕੀਤੇ ਗਏ ਹਨ।

 

Tags: Amarpal Singh , Sri Hargobindpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD